ਪਸ਼ੂ ਤਸਕਰੀ ਦੀ ਕੋਸ਼ਿਸ਼ ਨਾਕਾਮ ਕੀਤੀ, ਪੁਲਸ ਵੱਲੋਂ ਟਰੱਕ ਡਰਾਈਵਰ ਗ੍ਰਿਫਤਾਰ
Friday, Jun 19, 2026 - 12:22 PM (IST)
ਬਮਿਆਲ (ਹਰਜਿੰਦਰ ਸਿੰਘ ਗੋਰਾਇਆ): ਪੰਜਾਬ ਪੁਲਸ ਵੱਲੋਂ ਸਰਹੱਦੀ ਖੇਤਰ ਨਰੋਟ ਜੈਮਲ ਸਿੰਘ ਨੇੜੇ ਇੱਕ ਵੱਡੀ ਕਾਰਵਾਈ ਕਰਦਿਆਂ ਪਸ਼ੂ ਤਸਕਰੀ ਵਿੱਚ ਵਰਤੇ ਜਾ ਰਹੇ ਇੱਕ ਟਰੱਕ ਨੂੰ ਕਾਬੂ ਕੀਤਾ ਗਿਆ। ਜਾਣਕਾਰੀ ਅਨੁਸਾਰ ਜੰਮੂ-ਕਸ਼ਮੀਰ ਨੰਬਰ ਵਾਲੇ ਇਸ ਟਰੱਕ ਵਿੱਚ ਸੱਤ ਪਸ਼ੂਆਂ ਨੂੰ ਬੇਹੱਦ ਬੇਰਹਿਮੀ ਨਾਲ ਲੋਡ ਕੀਤਾ ਗਿਆ ਸੀ। ਪੁਲਸ ਵੱਲੋਂ ਟਰੱਕ ਦੀ ਜਾਂਚ ਦੌਰਾਨ ਪਤਾ ਲੱਗਿਆ ਕਿ ਪਸ਼ੂਆਂ ਨੂੰ ਲੁਕਾਉਣ ਲਈ ਉਨ੍ਹਾਂ ਦੇ ਉੱਪਰ ਪਾਣੀ ਦੀਆਂ ਪੇਟੀਆਂ ਲੋਡ ਕੀਤੀਆਂ ਗਈਆਂ ਸਨ। ਜਦੋਂ ਟਰੱਕ ਖੋਲ੍ਹ ਕੇ ਦੇਖਿਆ ਗਿਆ ਤਾਂ ਦੋ ਗੌਵੰਸ਼ੀ ਪਸ਼ੂਆਂ ਦੀ ਮੌਤ ਹੋ ਚੁੱਕੀ ਸੀ, ਜਦਕਿ ਬਾਕੀ ਪਸ਼ੂਆਂ ਦੀ ਹਾਲਤ ਬਹੁਤ ਨਾਜ਼ੁਕ ਸੀ। ਇਨ੍ਹਾਂ ਵਿੱਚੋਂ ਚਾਰ ਪਸ਼ੂਆਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।
ਇਹ ਵੀ ਪੜ੍ਹੋ-ਯੂ.ਕੇ. ਭੇਜਣ ਦੇ ਨਾਂ 'ਤੇ ਮਾਰੀ 41 ਲੱਖ 50 ਹਜ਼ਾਰ ਦੀ ਠੱਗੀ, ਤਿੰਨ ਖਿਲਾਫ ਮਾਮਲਾ ਦਰਜ
ਘਟਨਾ ਦੀ ਜਾਣਕਾਰੀ ਮਿਲਦੇ ਹੀ ਪੁਲਸ ਨੇ ਪਸ਼ੂ ਡਾਕਟਰਾਂ ਨੂੰ ਮੌਕੇ ’ਤੇ ਬੁਲਾਇਆ ਅਤੇ ਜ਼ਖ਼ਮੀ ਪਸ਼ੂਆਂ ਦਾ ਇਲਾਜ ਸ਼ੁਰੂ ਕਰਵਾਇਆ। ਇਸ ਦੌਰਾਨ ਇਲਾਕੇ ਦੇ ਨੌਜਵਾਨ ਵੀ ਵੱਡੀ ਗਿਣਤੀ ਵਿੱਚ ਮੌਕੇ ’ਤੇ ਪਹੁੰਚੇ ਅਤੇ ਪਸ਼ੂਆਂ ਨੂੰ ਪਾਣੀ ਪਿਲਾਉਣ ਦੇ ਨਾਲ-ਨਾਲ ਉਨ੍ਹਾਂ ਦੀ ਦੇਖਭਾਲ ਵਿੱਚ ਸਹਿਯੋਗ ਦਿੱਤਾ।
ਇਹ ਵੀ ਪੜ੍ਹੋ-ਨਿਊਯਾਰਕ ਘੁੰਮਣ ਗਏ ਪਠਾਨਕੋਟ ਦੇ ਪਰਿਵਾਰ ਨਾਲ ਵਾਪਰਿਆ ਵੱਡਾ ਹਾਦਸਾ, ਮਾਪਿਆਂ ਦੇ ਸਾਹਮਣੇ ਮੁੰਡੇ ਦੀ ਮੌਤ
ਸਥਾਨਕ ਨੌਜਵਾਨ ਸ਼ਿਵ ਸੈਨਾ ਸਮਾਜਵਾਦੀ ਦੇ ਆਗੂ ਸੰਤੋਖ ਸਿੰਘ ਵਿੱਕੀ ,ਮੱਖਣ ਸੈਣੀ ,ਰੱਜਤ ਠਾਕੁਰ ,ਸਨਦੀਪ ਆਦਿ ਨੇ ਅਤੇ ਸਮਾਜ ਸੇਵੀ ਸੰਸਥਾਵਾਂ ਨੇ ਇਸ ਘਟਨਾ ’ਤੇ ਗਹਿਰਾ ਰੋਸ ਪ੍ਰਗਟ ਕਰਦਿਆਂ ਆਰੋਪੀਆ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਨੌਜਵਾਨਾਂ ਦਾ ਕਹਿਣਾ ਹੈ ਕਿ ਬੇਜ਼ੁਬਾਨ ਪਸ਼ੂਆਂ ਨਾਲ ਇਸ ਤਰ੍ਹਾਂ ਦੀ ਬੇਰਹਿਮੀ ਕਰਨ ਵਾਲੇ ਤਸਕਰਾਂ ਨੂੰ ਸਖਤ ਤੋਂ ਸਖਤ ਸਜ਼ਾ ਦਿੱਤੀ ਜਾਣੀ ਚਾਹੀਦੀ ਹੈ ਤਾਂ ਜੋ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ। ਪੁਲਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਸੰਬੰਧਿਤ ਵਿਅਕਤੀਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ।
ਇਹ ਵੀ ਪੜ੍ਹੋ-ਪੰਜਾਬ 'ਚ ਪਵੇਗਾ ਮੀਂਹ, ਜਾਣੋ ਮੌਸਮ ਨਾਲ ਜੁੜੀ ਵੱਡੀ ਅਪਡੇਟ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
