ਪੋਲਿੰਗ ਬੂਥਾ ’ਤੇ ਸੀ.ਸੀ.ਟੀ.ਵੀ. ਕੈਮਰੇ ਲਗਾਉਣ ਸਮੇਤ ਕੇਂਦਰੀ ਸੁਰੱਖਿਆ ਬੱਲ ਤਾਇਨਾਤ ਕੀਤੇ ਜਾਣ : ਬੋਨੀ ਅਜਨਾਲਾ
Saturday, Dec 06, 2025 - 02:56 PM (IST)
ਅੰਮ੍ਰਿਤਸਰ (ਛੀਨਾ)- ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਦੀਆਂ ਚੋਣਾਂ ਨੂੰ ਵੇਖਦਿਆਂ ਭਾਜਪਾ ਜ਼ਿਲ੍ਹਾਦਿਹਾਤੀ ਦੇ ਪ੍ਰਧਾਨ ਤੇ ਸਾਬਕਾ ਮੁੱਖ ਸੰਸਦੀ ਸਕੱਤਰ ਅਮਰਪਾਲ ਸਿੰਘ ਬੋਨੀ ਅਜਨਾਲਾ ਨੇ ਅੱਜ ਗੱਲਬਾਤ ਕਰਦਿਆਂ ਕਿਹਾ ਕਿ ਚੋਣ ਲੜਨ ਦੇ ਚਾਹਵਾਨ ਵਿਰੋਧੀ ਰਾਜਸੀ ਪਾਰਟੀਆਂ ਦੇ ਉਮੀਦਵਾਰਾਂ ਨੂੰ ਜਾਣਬੁੱਝ ਕੇ ਐਨ.ਓ.ਸੀ. ਨਹੀਂ ਦਿਤੀਆਂ ਗਈਆਂ, ਧੱਕੇ ਨਾਲ ਉਨ੍ਹਾਂ ਦੀਆ ਫਾਈਲਾਂ ਪਾੜੀਆਂ ਗਈਆਂ, ਗੁੰਡਾਗਰਦੀ ਕਰਦਿਆਂ ਪੱਗਾਂ ਉਤਾਰੀਆਂ ਗਈਆਂ ਤੇ ਹੁਣ ਸਿਆਸੀ ਤਾਕਤ ਦੀ ਦੁਰਵਰਤੋਂ ਕਰਦਿਆਂ ਉਨ੍ਹਾਂ ’ਤੇ ਹੀ ਨਾਜਾਇਜ਼ ਪੁਲਸ ਕੇਸ ਦਰਜ ਕੀਤੇ ਜਾ ਰਹੇ ਹਨ।
ਇਹ ਵੀ ਪੜ੍ਹੋ- ਅੰਮ੍ਰਿਤਸਰ ਹਵਾਈ ਅੱਡੇ ’ਤੇ ਇੰਡੀਗੋ ਦੀਆਂ ਉਡਾਣਾਂ ਰੱਦ, ਯਾਤਰੀਆਂ ਨੇ ਕਹਿਰ ਦੀ ਠੰਡ 'ਚ ਬਿਤਾਈ ਰਾਤ
ਪ੍ਰਧਾਨ ਬੋਨੀ ਅਜਨਾਲਾ ਨੇ ਕਿਹਾ ਕਿ ਪੰਜਾਬ ’ਚ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਦੀਆਂ ਚੋਣਾਂ ’ਚ ਸ਼ਰੇਆਮ ਹੋ ਰਹੀ ਗੁੰਡਾਗਰਦੀ ਨੂੰ ਦੇਖਦਿਆਂ ਚੋਣ ਕਮਿਸ਼ਨ ਨੂੰ ਮੇਲ ਭੇਜ ਕੇ ਅਪੀਲ ਕੀਤੀ ਗਈ ਕਿ ਚੋਣਾਂ ਪਾਰਦਰਸ਼ੀ ਢੰਗ ਨਾਲ ਕਰਵਾਉਣ ਲਈ ਕੇਂਦਰੀ ਸੁਰੱਖਿਆ ਬੱਲ ਤਾਇਨਾਤ ਕੀਤੇ ਜਾਣ ਅਤੇ ਹਰੇਕ ਪੋਲਿੰਗ ਬੂਥ ’ਤੇ ਸੀ.ਸੀ.ਟੀ. ਵੀ. ਕੈਮਰੇ ਲਗਾਵਾਏ ਜਾਣ।
ਇਹ ਵੀ ਪੜ੍ਹੋ- ਪੰਜਾਬ 'ਚ ਤੇਜ਼ੀ ਨਾਲ ਡਿੱਗਿਆ ਤਾਪਮਾਨ, ਇਨ੍ਹਾਂ ਜ਼ਿਲ੍ਹਿਆਂ 'ਚ...
