ਸੇਵਾ ਤੇ ਨਾਮ ਬਾਣੀ ਦੀ ਵੱਡੀ ਕਮਾਈ ਵਾਲੇ ਸਨ ਸੰਤ ਬਾਬਾ ਮੱਖਣ ਸਿੰਘ : ਮਹਿਤਾ, ਢੋਟ

Sunday, Feb 04, 2024 - 11:20 AM (IST)

ਸੇਵਾ ਤੇ ਨਾਮ ਬਾਣੀ ਦੀ ਵੱਡੀ ਕਮਾਈ ਵਾਲੇ ਸਨ ਸੰਤ ਬਾਬਾ ਮੱਖਣ ਸਿੰਘ : ਮਹਿਤਾ, ਢੋਟ

ਅੰਮ੍ਰਿਤਸਰ (ਛੀਨਾ)- ਨਾਮ ਬਾਣੀ ਦੇ ਰਸੀਏ ਸੱਚਖੰਡ ਵਾਸੀ ਸੰਤ ਬਾਬਾ ਮੱਖਣ ਸਿੰਘ ਜੀ 11ਵੇਂ ਮੁਖੀ ਸ਼ਹੀਦ ਭਾਈ ਮਨੀ ਸਿੰਘ ਟਕਸਾਲ ਦੀ ਪਹਿਲੀ ਬਰਸੀ ਬੀਤੇ ਦਿਨ ਡੇਰਾ ਸੰਤ ਅਮੀਰ ਸਿੰਘ ਗਲੀ ਸੱਤੋ ਵਾਲੀ, ਕਟੜਾ ਕਰਮ ਸਿੰਘ ਵਿਖੇ ਸ਼ਹੀਦ ਭਾਈ ਮਨੀ ਸਿੰਘ ਟਕਸਾਲ ਦੇ 12ਵੇਂ ਮੁਖੀ ਸੰਤ ਅਮਨਦੀਪ ਸਿੰਘ ਦੀ ਦੇਖ ਰੇਖ ਹੇਠ ਮਨਾਈ ਗਈ, ਜਿਸ ਵਿਚ ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ, ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਰਜਿੰਦਰ ਸਿੰਘ ਮਹਿਤਾ, ਮਹੰਤ ਦਿਲਬਾਗ ਸਿੰਘ ਸੇਵਾ ਪੰਥੀ, ਮਹੰਤ ਰਣਜੀਤ ਸਿੰਘ ਸੇਵਾ ਪੰਥੀ ਗੁਨਿਆਣਾ ਮੰਡੀ, ਮਹੰਤ ਸੁੰਦਰ ਸਿੰਘ ਸੇਵਾ ਪੰਥੀ ਪਟਿਆਲਾ ਵਾਲੇ, ਮਹੰਤ ਪ੍ਰਿਤਪਾਲ ਸਿੰਘ ਸੇਵਾ ਪੰਥੀ, ਮਹੰਤ ਜਗਮੋਹਨ ਸਿੰਘ ਸੇਵਾ ਪੰਥੀ ਯਮਨਾ ਨਗਰ, ਦਮਦਮੀ ਟਕਸਾਲ ਦੇ ਬੁਲਾਰੇ ਭਾਈ ਸੁਖਦੇਵ ਸਿੰਘ, ਬਾਬਾ ਦਰਸ਼ਨ ਸਿੰਘ ਟਾਹਲਾ ਸਾਹਿਬ ਵਾਲੇ ਤੇ ਸਿੱਖ ਸਟੂਡੈਂਟਸ ਫੈੱਡਰੇਸ਼ਨ ਮਹਿਤਾ ਦੇ ਪ੍ਰਧਾਨ ਅਮਰਬੀਰ ਸਿੰਘ ਢੋਟ ਸਮੇਤ ਹੋਰ ਵੀ ਵੱਡੀ ਗਿਣਤੀ ’ਚ ਸੰਤ ਮਹਾਪੁਰਖ ਅਤੇ ਦੇਸ਼ ਵਿਦੇਸ਼ ਤੋਂ ਸ਼ਰਧਾਲੂ ਪੁੱਜੇ।

ਇਹ ਵੀ ਪੜ੍ਹੋ : ਗੁਰਦੁਆਰਾ ਸਾਹਿਬ ਅੱਗੇ ਪੰਜਾਬ ਸਰਕਾਰ ਦੀਆਂ ਮਸ਼ਹੂਰੀ ਵਾਲੀਆਂ ਸਕ੍ਰੀਨਾਂ ਹਟਾਈਆਂ ਜਾਣ : SGPC ਦਾ ਬਿਆਨ

ਇਸ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ’ਚ ਵਿਸ਼ਾਲ ਦੀਵਾਨ ਸਜਾਇਆ ਗਿਆ, ਜਿਸ ਵਿਚ ਬੋਲਦਿਆਂ ਭਾਈ ਰਜਿੰਦਰ ਸਿੰਘ ਮਹਿਤਾ ਤੇ ਅਮਰਬੀਰ ਸਿੰਘ ਢੋਟ ਨੇ ਕਿਹਾ ਕਿ ਨਾਮ ਬਾਣੀ ਦੀ ਵੱਡੀ ਕਮਾਈ ਵਾਲੇ ਸਨ ਸੰਤ ਬਾਬਾ ਮੱਖਣ ਸਿੰਘ ਜੀ, ਜਿਨ੍ਹਾਂ ਨੇ ਸਾਰਾ ਜੀਵਨ ਸਿੱਖੀ ਪ੍ਰਚਾਰ, ਗੁਰੂ ਘਰ ਅਤੇ ਲੋੜਵੰਦਾਂ ਦੀ ਸੇਵਾ ਕਰਦਿਆਂ ਹੀ ਗੁਜਾਰਿਆ।

ਇਹ ਵੀ ਪੜ੍ਹੋ : ਜਲਾਲਾਬਾਦ ’ਚ ਗੁੰਡਾਗਰਦੀ ਦਾ ਨੰਗਾ ਨਾਚ, 20 ਦੇ ਕਰੀਬ ਹਥਿਆਰਬੰਦਾਂ ਨੇ ਬੱਸ ਨੂੰ ਰੋਕ ਕੇ ਕੀਤੀ ਵੱਡੀ ਵਾਰਦਾਤ

ਇਸ ਮੌਕੇ ਸ਼ਹੀਦ ਭਾਈ ਮਨੀ ਸਿੰਘ ਟਕਸਾਲ ਦੇ 12ਵੇਂ ਮੁਖੀ ਸੰਤ ਅਮਨਦੀਪ ਸਿੰਘ ਨੇ ਬਰਸੀ ਸਮਾਗਮ ’ਚ ਪਹੁੰਚਣ ਵਾਲੀਆਂ ਸਮੂਹ ਸਖਸ਼ੀਅਤਾਂ ਸਮੇਤ ਸ਼ਰਧਾਲੂਆਂ ਨੂੰ ਜੀ ਆਇਆ ਨੂੰ ਆਖਦਿਆਂ ਸਨਮਾਨਿਤ ਵੀ ਕੀਤਾ। ਇਸ ਬਰਸੀ ਸਮਾਗਮ ’ਚ ਦੇਸ਼ ਵਿਦੇਸ਼ ਦੀਆ ਸੰਗਤਾਂ ਵਲੋਂ ਕੀਤੇ ਗਏ 13 ਲੱਖ ਮੂਲ ਮੰਤਰ ਸਾਹਿਬ ਦੇ ਪਾਠਾਂ ਦੀ ਅਰਦਾਸ ਵੀ ਕੀਤੀ ਗਈ।

ਇਹ ਵੀ ਪੜ੍ਹੋ : ਬਾਰਿਸ਼ ਤੇ ਸੀਤ ਲਹਿਰ ਨੇ ਮੁੜ ਛੇੜੀ ਕੰਬਣੀ, ਮੌਸਮ ਵਿਭਾਗ ਵੱਲੋਂ ਅਜੇ ਵੀ ਸੰਘਣੀ ਧੁੰਦ ਪੈਣ ਦੇ ਆਸਾਰ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News