ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਦੇ ਸਮਾਗਮ ਪੰਥਕ ਰਵਾਇਤਾਂ ਅਨੁਸਾਰ ਹੋਏ ਸ਼ੁਰੂ

04/15/2024 12:42:23 PM

ਅੰਮ੍ਰਿਤਸਰ(ਦੀਪਕ/ਸਰਬਜੀਤ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਇਤਿਹਾਸ ਦੀਆਂ ਦੋ ਅਹਿਮ ਸ਼ਤਾਬਦੀਆਂ ਸ੍ਰੀ ਗੁਰੂ ਰਾਮਦਾਸ ਜੀ ਦਾ 450 ਸਾਲਾ ਗੁਰਤਾਗੱਦੀ ਦਿਵਸ ਅਤੇ ਸ੍ਰੀ ਗੁਰੂ ਅਮਰਦਾਸ ਜੀ ਦਾ 450 ਸਾਲਾ ਜੋਤੀ ਜੋਤਿ ਦਿਵਸ ਕੌਮੀ ਜਾਹੋ-ਜਲਾਲ ਨਾਲ ਮਨਾਉਣ ਲਈ ਸਮਾਗਮਾਂ ਦੀ ਆਰੰਭਤਾ ਬੀਤੇ ਦਿਨ ਗੁਰਦੁਆਰਾ ਸ੍ਰੀ ਬਾਉਲੀ ਸਾਹਿਬ ਸ੍ਰੀ ਗੋਇੰਦਵਾਲ ਸਾਹਿਬ ਤੋਂ ਪੰਥਕ ਰਵਾਇਤਾਂ ਅਨੁਸਾਰ ਕੀਤੀ ਗਈ।

ਇਹ ਵੀ ਪੜ੍ਹੋ-  ਭਿਆਨਕ ਸੜਕ ਹਾਦਸੇ ਦਾ ਸ਼ਿਕਾਰ ਹੋਏ 5 ਦੋਸਤ, 3 ਨੌਜਵਾਨਾਂ ਨੂੰ ਮਿਲੀ ਦਰਦਨਾਕ ਮੌਤ

ਇਹ ਸ਼ਤਾਬਦੀ ਦਿਹਾੜੇ 16 ਤੋਂ 18 ਸਤੰਬਰ 2024 ਦੌਰਾਨ ਮਨਾਏ ਜਾਣੇ ਹਨ। ਸਮਾਗਮਾਂ ਦੀ ਆਰੰਭਤਾ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਵਿਸ਼ਾਲ ਅੰਮ੍ਰਿਤ ਸੰਚਾਰ ਹੋਇਆ, ਜਿਸ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਗੁਰਮਿੰਦਰ ਸਿੰਘ ਨੇ ਵੀ ਉਚੇਚੇ ਤੌਰ ’ਤੇ ਸ਼ਮੂਲੀਅਤ ਕੀਤੀ। ਇਸ ਅੰਮ੍ਰਿਤ ਸੰਚਾਰ ਦੌਰਾਨ 491 ਪ੍ਰਾਣੀ ਅੰਮ੍ਰਿਤ ਛਕ ਕੇ ਗੁਰੂ ਵਾਲੇ ਬਣੇ, ਜਿਨ੍ਹਾਂ ਨੂੰ ਕਕਾਰ ਧਰਮ ਪ੍ਰਚਾਰ ਕਮੇਟੀ ਵੱਲੋਂ ਭੇਟਾ ਰਹਿਤ ਦਿੱਤੇ ਗਏ।

ਇਹ ਵੀ ਪੜ੍ਹੋ- ਪੰਜਾਬ 'ਚ ਦਿਨ-ਦਿਹਾੜੇ ਵੱਡੀ ਵਾਰਦਾਤ, ਖੇਤਾਂ 'ਚ ਘੇਰ ਲਿਆ ਬਜ਼ੁਰਗ ਕਿਸਾਨ ਦਾ ਗੋਲੀਆਂ ਮਾਰ ਕੀਤਾ ਕਤਲ (ਵੀਡੀਓ)

ਇਸ ਤੋਂ ਇਲਾਵਾ ਗੁਰਦੁਆਰਾ ਸ੍ਰੀ ਬਾਉਲੀ ਸਾਹਿਬ ਵਿਖੇ ਸ਼ਤਾਬਦੀ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਧਰਮ ਪ੍ਰਚਾਰ ਕਮੇਟੀ ਦੇ ਵਿਸ਼ੇਸ਼ ਦਫ਼ਤਰ ਦਾ ਵੀ ਉਦਘਾਟਨ ਕੀਤਾ ਗਿਆ। ਇਸ ਮੌਕੇ ਪੁੱਜੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਆਖਿਆ ਕਿ ਸਿੱਖ ਕੌਮ ਵੱਲੋਂ ਸ਼ਤਾਬਦੀ ਦਿਹਾੜੇ ਖਾਲਸਾਈ ਜਾਹੋ-ਜਲਾਲ ਨਾਲ ਮਨਾਏ ਜਾਂਦੇ ਹਨ ਅਤੇ ਇਨ੍ਹਾਂ ਦੋਹਾਂ ਸ਼ਤਾਬਦੀਆਂ ਦੇ ਸਮਾਗਮ ਵੀ ਇਤਿਹਾਸਕ ਹੋਣਗੇ। ਉਨ੍ਹਾਂ ਕਿਹਾ ਕਿ ਸ਼ਤਾਬਦੀ ਸਮਾਗਮਾਂ ਤੋਂ ਪਹਿਲਾਂ ਜ਼ੋਰਦਾਰ ਧਰਮ ਪ੍ਰਚਾਰ ਲਹਿਰ ਸਿਰਜੀ ਜਾਵੇਗੀ, ਜਿਸ ਲਈ ਗੁਰਦੁਆਰਾ ਸ੍ਰੀ ਬਾਉਲੀ ਸਾਹਿਬ ਵਿਖੇ ਖੋਲ੍ਹਿਆ ਗਿਆ ਦਫ਼ਤਰ ਕਾਰਜ ਕਰੇਗਾ।

ਇਹ ਵੀ ਪੜ੍ਹੋ- ਭਾਰਤ ਤੋਂ ਗਏ ਸਿੱਖ ਸ਼ਰਧਾਲੂਆਂ ਨੂੰ ਬੱਸ 'ਤੇ ਨਹੀਂ ਸਗੋਂ ਰੇਲ ਰਾਹੀਂ ਪਾਕਿ ਦੇ ਧਾਰਮਿਕ ਸਥਾਨਾਂ ਦੇ ਕਰਵਾਏ ਜਾਣਗੇ ਦਰਸ਼ਨ

ਇਸੇ ਦੌਰਾਨ ਗੁਰਦੁਆਰਾ ਸ੍ਰੀ ਬਾਉਲੀ ਸਾਹਿਬ ਵਿਖੇ ਲੰਗਰ ਹਾਲ ਤਿਆਰ ਕਰਨ ਦੀ ਸੇਵਾ ਵੀ ਸ਼ੁਰੂ ਕੀਤੀ ਗਈ। ਸ਼੍ਰੋਮਣੀ ਕਮੇਟੀ ਵੱਲੋਂ ਇਹ ਸੇਵਾ ਬਾਬਾ ਕਸ਼ਮੀਰ ਸਿੰਘ ਭੂਰੀਵਾਲਿਆਂ ਨੂੰ ਸੌਂਪੀ ਗਈ ਹੈ। ਸੇਵਾ ਦੀ ਆਰੰਭਤਾ ਤੋਂ ਪਹਿਲਾਂ ਸ੍ਰੀ ਅਨੰਦ ਸਾਹਿਬ ਦਾ ਪਾਠ ਕਰਕੇ ਅਰਦਾਸ ਕੀਤੀ ਗਈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News