''ਪੰਜਾਬ 95'' ''ਚ 120 ਕੱਟ ਲਗਾਉਣਾ ਦੇ ਫੈਸਲੇ ਨੂੰ ਸੈਂਸਰ ਬੋਰਡ ਤੁਰੰਤ ਵਾਪਸ ਲਵੇ : ਹਰਮੀਤ ਸਿੰਘ ਕਾਲਕਾ

Friday, Sep 27, 2024 - 06:20 PM (IST)

ਅੰਮ੍ਰਿਤਸਰ( ਸਰਬਜੀਤ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੇ ਕਿਹਾ ਕਿ ਭਾਰਤ ਦੇ ਸੈਂਟਰਲ ਬੋਰਡ ਆਫ ਫਿਲਮ ਸਰਟੀਫਿਕੇਸ਼ਨ (ਸੈਂਸਰ ਬੋਰਡ) ਵੱਲੋਂ ਮਰਹੂਮ ਮਨੁੱਖੀ ਅਧਿਕਾਰ ਕਾਰਕੁੰਨ ਜਸਵੰਤ ਸਿੰਘ ਖਾਲੜਾ ਦੇ ਜੀਵਨ ’ਤੇ ਬਣੀ ਫਿਲਮ ਵਿਚ 120 ਕੱਟ ਲਗਾਉਣਾ, ਫਿਲਮ ਦਾ ਨਾਂ ਬਦਲਣਾ ਅਤੇ ਖਾਲੜਾ ਦਾ ਨਾਂ ਕਟਵਾਉਣਾ ਸਿੱਖਾਂ ਨਾਲ ਵੱਡੀ ਬੇਇਨਸਾਫੀ ਹੈ। ਉਹਨਾਂ ਨੇ ਸੈਂਸਰ ਬੋਰਡ ਨੂੰ ਅਪੀਲ ਕੀਤੀ ਕਿ ਉਹ ਆਪਣਾ ਫੈਸਲਾ ਤੁਰੰਤ ਵਾਪਸ ਲਵੇ।

ਇਹ ਵੀ ਪੜ੍ਹੋ- ਪੰਜਾਬ 'ਚ ਸਸਤੀ ਹੋਈ ਸ਼ਰਾਬ, ਜਾਣੋ ਕੀ ਹੈ ਨਵੀਂ ਰੇਟ ਲਿਸਟ

ਪ੍ਰਧਾਨ ਕਾਲਕਾ ਨੇ ਕਿਹਾ ਕਿ  1984 ਤੋਂ 1994 ਤੱਕ ਪੰਜਾਬ 'ਚ ਹਜ਼ਾਰਾਂ ਦੀ ਗਿਣਤੀ ਵਿਚ ਲਾਪਤਾ ਹੋਏ ਸਿੱਖ ਨੌਜਵਾਨਾਂ ਦੀ ਸ਼ਨਾਖ਼ਤ ਕਰਨ ਵਾਲੇ ਮਨੁੱਖੀ ਅਧਿਕਾਰ ਕਾਰਕੁੰਨ ਜਸਵੰਤ ਸਿੰਘ ਖਾਲੜਾ ਦਾ ਸਿੱਖ ਕੌਮ ਵਿਚ ਵੱਡਾ ਸਤਿਕਾਰ ਹੈ। ਉਨ੍ਹਾਂ ਕਿਹਾ ਕਿ ਖਾਲੜਾ ਦੇ ਜੀਵਨ ’ਤੇ ਆਧਾਰਿਤ ਫਿਲਮ ਪ੍ਰਤੀ ਸਿੱਖ ਭਾਈਚਾਰੇ ਵਿਚ ਬਹੁਤ ਉਤਸੁਕਤਾ ਬਣੀ ਹੋਈ ਸੀ।  ਹੁਣ ਇਹ ਸਾਹਮਣੇ ਆਇਆ ਹੈ ਕਿ ਸੈਂਸਰ ਬੋਰਡ ਨੇ ਫ਼ਿਲਮ ਵਿਚ 120 ਕੱਟ ਹੀ ਨਹੀਂ ਲਗਾਏ ਸਗੋਂ ਫਿਲਮ ਦਾ ਨਾਂ ਬਦਲ ਕੇ ’ਸਤਲੁਜ’ ਕਰ ਦਿੱਤਾ ਹੈ ਅਤੇ ਮੁੱਖ ਕਿਰਦਾਰ ਦਾ ਨਾਂ ਵੀ ਜਸਵੰਤ ਸਿੰਘ ਤੋਂ ਬਦਲਣ ਦੇ ਹੁਕਮ ਦਿੱਤੇ ਹਨ।

ਇਹ ਵੀ ਪੜ੍ਹੋ- ਪੰਜਾਬ ਦੇ ਇਸ ਜ਼ਿਲ੍ਹੇ 'ਚ 18-19 ਅਕਤੂਬਰ ਨੂੰ ਸ਼ਰਾਬ ਅਤੇ ਮੀਟ ਦੀਆਂ ਦੁਕਾਨਾਂ ਬੰਦ ਰੱਖਣ ਦੀ ਮੰਗ

ਉਨ੍ਹਾਂ ਕਿਹਾ ਕਿ ਜਦੋਂ ਜਸਵੰਤ ਸਿੰਘ ਖਾਲੜਾ ਦੀ ਪਛਾਣ ਹੀ ਫਿਲਮ ਵਿਚੋਂ ਖਤਮ ਕਰ ਦੇਣੀ ਹੈ ਤਾਂ ਫਿਰ ਫਿਲਮ ਵਿਚ ਬਾਕੀ ਕੀ ਰਹਿ ਜਾਣਾ ਹੈ। 120 ਕੱਟ ਲਗਾਉਣਾ ਵੀ ਆਪਣੇ ਆਪ ਵਿਚ ਪਹਿਲੀ ਵਾਰ ਦਾ ਬਣਿਆ ਰਿਕਾਰਡ ਹੈ। ਉਨ੍ਹਾਂ ਕਿਹਾ ਕਿ ਜੇਕਰ ਭਾਰਤੀ ਫਿਲਮਾਂ ਦੇ ਇਤਿਹਾਸ ’ਤੇ ਝਾਤ ਮਾਰੀ ਜਾਵੇ ਤਾਂ ਅਨੇਕਾਂ ਫਿਲਮਾਂ ਹਨ ਜਿਹਨਾਂ ਦੇ ਵਿਵਾਦ ਖੜ੍ਹੇ ਹੋਣ ਦੇ ਬਾਵਜੂਦ ਵੀ ਫਿਲਮਾਂ ਸੈਂਸਰ ਬੋਰਡ ਨੇ ਪਾਸ ਕੀਤੀਆਂ ਤੇ ਉਹ ਰਿਲੀਜ਼ ਵੀ ਹੋਈਆਂ। ਉਹਨਾਂ ਕਿਹਾ ਕਿ ਤਾਜ਼ਾ ਮਾਮਲਾ ਕੰਗਣਾ ਰਣੌਤ ਦੀ ਫਿਲਮ ’ਐਮਰਜੰਸੀ’ ਵਿਵਾਦਾਂ ਦੇ ਬਾਵਜੂਦ ਰਿਲੀਜ਼ ਹੋ ਰਹੀ ਹੈ। ਇਸੇ ਤਰੀਕੇ ’ਦਾ ਕਸ਼ਮੀਰ ਫਾਈਲਜ਼’, ’ਫਾਇਰ’ ਸਮੇਤ ਅਨੇਕਾਂ ਹੋਰ ਫਿਲਮਾਂ ਹਨ, ਜਿਹਨਾਂ ਨੂੰ ਰਿਲੀਜ਼ ਕੀਤਾ ਗਿਆ।

ਇਹ ਵੀ ਪੜ੍ਹੋ-ਲਾਇਸੈਂਸੀ ਅਸਲਾ ਧਾਰਕਾਂ ਲਈ ਅਹਿਮ ਖ਼ਬਰ, ਜਾਰੀ ਹੋਏ ਸਖ਼ਤ ਹੁਕਮ

ਉਨ੍ਹਾਂ ਕਿਹਾ ਕਿ ਫ਼ਿਲਮ ’ਪੰਜਾਬ 95’ ਸਿੱਖ ਕੌਮ ਦੀਆਂ ਭਾਵਨਾਵਾਂ ਨਾਲ ਜੁੜੀ ਹੋਈ ਹੈ, ਇਸ ਲਈ ਇਸਨੂੰ ਖਾਲੜਾ ਦੇ ਅਸਲ ਜੀਵਨ ਅਨੁਸਾਰ ਪੇਸ਼ ਕੀਤਾ ਜਾਣਾ ਬਹੁਤ ਜ਼ਰੂਰੀ ਹੈ। ਉਨ੍ਹਾਂ  ਕਿਹਾ ਕਿ ਦਿੱਲੀ ਗੁਰਦੁਆਰਾ ਕਮੇਟੀ ਇਸ ਮਾਮਲੇ ਵਿਚ ਸੈਂਸਰ ਬੋਰਡ ਤੱਕ ਵੀ ਪਹੁੰਚ ਕਰੇਗੀ ਤੇ ਉਨ੍ਹਾਂ ਨੂੰ ਆਪਣੇ ਫੈਸਲੇ ’ਤੇ ਮੁੜ ਵਿਚਾਰ ਕਰਨ ਲਈ ਅਪੀਲ ਕਰੇਗੀ।

ਇਹ ਵੀ ਪੜ੍ਹੋ- ਸ੍ਰੀ ਦਰਬਾਰ ਸਾਹਿਬ ਆਈ ਇਜ਼ਰਾਇਲੀ ਔਰਤ ਨਾਲ ਹੋਇਆ ਵੱਡਾ ਕਾਂਡ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News