ਵੱਧਦੀ ਮਹਿੰਗਾਈ ਅਤੇ ਕਾਲੇ ਕਾਨੂੰਨਾਂ ਖ਼ਿਲਾਫ਼ ਕੇਂਦਰ ਸਰਕਾਰ ਦਾ ਫੂਕਿਆ ਪੁਤਲਾ

08/03/2021 1:07:29 PM

ਕਲਾਨੌਰ (ਵਤਨ):  ਅੱਜ ਕਸਬੇ ਦੇ ਦੁਕਾਨਦਾਰਾਂ, ਮਜ਼ਦੂਰ ਅਤੇ ਕਿਸਾਨ ਜਥੇਬੰਦੀਆਂ ਵਲੋਂ ਸਾਂਝੇ ਤੌਰ ’ਤੇ ਵਧ ਰਹੀਆਂ ਪੈਟਰੋਲ, ਡੀਜ਼ਲ, ਰਸੋਈ ਗੈਸ ਦੀਆਂ ਕੀਮਤਾਂ ਅਤੇ ਖੇਤੀਬਾੜੀ ਨਾਲ ਸਬੰਧਤ ਤਿੰਨ ਕਾਲੇ ਕਾਨੂੰਨਾਂ ਦੇ ਖ਼ਿਲਾਫ਼ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਕੇ ਕੇਂਦਰ ਸਰਕਾਰ ਦਾ ਪੁਤਲਾ ਫੂਕਿਆ ਗਿਆ। ਰੋਸ ਪ੍ਰਦਰਸ਼ਨ ਦੌਰਾਨ ਦੁਕਾਨਦਾਰਾਂ ਅਤੇ ਕਿਸਾਨਾਂ ਨੇ ਕੇਂਦਰ ਸਰਕਾਰ ’ਤੇ ਜੰਮ ਕੇ ਵਰਦਿਆਂ ਹੋਇਆਂ ਕਿਹਾ ਕਿ ਰਸੋਈ ਗੈਸ, ਪੈਟਰੋਲ ਅਤੇ ਡੀਜ਼ਲ ਦੀਆਂ ਆਸਮਾਨੀ ਛੂਹ ਰਹੀਆਂ ਕੀਮਤਾਂ ਨੇ ਲੋਕਾਂ ਦਾ ਜਿਊਣਾ ਮੁਸ਼ਕਲ ਕਰ ਦਿੱਤਾ ਹੈ ਅਤੇ ਮਹਿੰਗਾਈ ਨੇ ਲੋਕਾਂ ਦਾ ਘਰਾਂ ਦਾ ਗੁਜਾਰਾ ਚਲਾਉਣਾ ਮੁਸ਼ਕਲ ਕਰ ਦਿੱਤਾ ਹੈ।

ਇਸ ਦੇ ਨਾਲ-ਨਾਲ ਕੇਂਦਰ ਸਰਕਾਰ ਦੇ ਅੜੀਅਲ ਵਤੀਰੇ ਕਾਰਨ ਪੰਜਾਬ ਦਾ ਕਿਸਾਨ ਅੱਜ ਦਿੱਲੀ ਦੀਆਂ ਸੜਕਾਂ ਤੇ ਧਰਨੇ ਮੁਜਾਹਰੇ ਕਰਨ ਲਈ ਮਜਬੂਰ ਹੋ ਗਿਆ ਹੈ, ਜਿਸ ਦੇ ਚੱਲਦਿਆਂ ਪੰਜਾਬ ਦੇ ਵਪਾਰ ਵੀ ਬੁਰੀ ਤਰ੍ਹਾਂ ਨਾਲ ਪ੍ਰਭਾਵਿਤ ਹੋਇਆ ਹੈ। ਇਸ ਮੌਕੇ ਗਗਨਦੀਪ ਸਿੰਘ ਗੱਗੂ, ਜਗਦੀਪ ਸਿੰਘ ਕਾਹਲੋਂ, ਰਜਨੀਸ਼ ਸ਼ਰਮਾ ਨੋਨੀ, ਹਰਮਨ ਸਿੰਘ,ਜਤਿੰਦਰ ਕੁਮਾਰ ਗੋਰਾ,ਪ੍ਰਿਤਪਾਲ ਸਿੰਘ, ਦੀਪਕ ਸ਼ਰਮਾ, ਬਲਜੀਤ ਸਿੰਘ ਰੁਡਿਆਣਾ, ਦਲਜੀਤ ਸਿੰਘ, ਅਜੇ ਭੰਡਾਰੀ, ਹਰਪ੍ਰੀਤ ਸਿੰਘ, ਗੋਲਡੀ ਕਲਸੀ, ਮਨਜੀਤ ਸਿੰਘ ਬਾਜਵਾ, ਰਾਕੇਸ਼ ਵਰਮਾ, ਗੁਰਬਚਨ ਸਿੰਘ ਆਦਿ ਹਾਜ਼ਰ ਸਨ।

Shyna

This news is Content Editor Shyna