ਕੇਂਦਰ ਸਰਕਾਰ ਦੇ ਕਿਸਾਨ ਮਾਰੂ ਫ਼ੈਸਲੇ ਵਿਰੁੱਧ 23 ਨੂੰ ਕੱਢਿਆ ਜਾਵੇਗਾ ਰੋਸ ਮਾਰਚ
Monday, Sep 21, 2020 - 11:30 AM (IST)
ਅੰਮ੍ਰਿਤਸਰ (ਅਨਜਾਣ) : ਕੇਂਦਰ ਸਰਕਾਰ ਵਲੋਂ ਕਿਸਾਨ ਮਾਰੂ ਫ਼ੈਸਲੇ ਖੇਤੀ ਸੁਧਾਰ ਕਾਨੂੰਨ ਦੇ ਵਿਰੋਧ ‘ਚ ਲੋਕ ਇਨਸਾਫ਼ ਪਾਰਟੀ ਵਲੋਂ 23 ਸਤੰਬਰ ਬੁੱਧਵਾਰ ਨੂੰ ਸ੍ਰੀ ਫਤਿਹਗੜ੍ਹ ਸਾਹਿਬ ਤੋਂ ਦਿੱਲੀ ਤੱਕ ਰੋਸ ਮਾਰਚ ਕਰਦੇ ਹੋਏ ਸੰਸਦ ਘੇਰਨ ਦੇ ਪ੍ਰੋਗਰਾਮ ’ਚ ਵੱਡੀ ਗਿਣਤੀ ’ਚ ਮੋਟਰਸਾਈਕਲਾਂ ’ਤੇ ਲਿਪ ਵਰਕਰ, ਕਿਸਾਨ, ਖੇਤ ਮਜ਼ਦੂਰ, ਆੜ੍ਹਤੀਏ ਹਿੱਸਾ ਲੈਣਗੇ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਲੋਕ ਇਨਸਾਫ਼ ਪਾਰਟੀ ਦੇ ਪੰਜਾਬ ਧਾਰਮਿਕ ਵਿੰਗ ਦੇ ਪ੍ਰਧਾਨ ਜਗਜੋਤ ਸਿੰਘ ਖ਼ਾਲਸਾ ਨੇ ਕਰਦਿਆਂ ਕਿਹਾ ਕਿ ਪੰਜਾਬ ’ਚ ਲੋਕ ਇਨਸਾਫ਼ ਪਾਰਟੀ ਹੀ ਇਕ ਅਜਿਹੀ ਪਾਰਟੀ ਹੈ, ਜੋ ਲੋਕਾਂ ਲਈ ਸਮੇਂ ਦੀਆਂ ਸਾਰਕਾਰਾਂ ਨਾਲ ਪਾਰਟੀ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਦੀ ਅਗਵਾਈ ਹੇਠ ਲੋਹਾ ਲੈ ਰਹੀ ਹੈ ਤੇ ਬਾਕੀ ਸਿਆਸੀ ਪਾਰਟੀਆਂ ਆਪਸ ’ਚ ਫਰੈਂਡਲੀ ਮੈਚ ਖੇਡ ਰਹੀਆਂ ਹਨ।
ਇਹ ਵੀ ਪੜ੍ਹੋ : ਹੈਵਾਨ ਪਿਓ ਦੀ ਕਰਤੂਤ: 13 ਸਾਲਾ ਧੀ ਨਾਲ ਕਰਦਾ ਰਿਹਾ ਜਬਰ-ਜ਼ਿਨਾਹ, ਗਿ੍ਰਫ਼ਤਾਰ
ਉਨ੍ਹਾਂ ਕਿਹਾ ਕਿ ਕੇਂਦਰ ਦੇ ਇਸ ਫ਼ੈਸਲੇ ਨਾਲ ਹਰੇਕ ਵਰਗ ਦੇ ਲੋਕਾਂ ’ਤੇ ਮਾੜਾ ਅਸਰ ਪਵੇਗਾ ਕਿਉਂਕਿ ਲਗਭਗ 80 ਫ਼ੀਸਦੀ ਕਿਸਾਨ ਪਹਿਲਾਂ ਹੀ ਕਰਜ਼ੇ ਦੀ ਮਾਰ ਹੇਠ ਡੁੱਬਿਆ ਪਿਆ ਹੈ ਜੋ ਕਿ ਵੱਡੇ ਉਦਯੋਗਿਕ ਘਰਾਣਿਆਂ ਦਾ ਗੁਲਾਮ ਬਣ ਕੇ ਰਹਿ ਜਾਵੇਗਾ। ਉਨ੍ਹਾਂ ਕਿਹਾ ਕਿ ਲਿਪ ਦੇ ਸਮੁੱਚੇ ਅਹੁਦੇਦਾਰ ਤੇ ਵਰਕਰ ਪਾਰਟੀ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਤੇ ਬਲਵਿੰਦਰ ਸਿੰਘ ਬੈਂਸ ਦੀ ਅਗਵਾਈ ’ਚ ਸੰਘਰਸ਼ ਲਈ ਤਿਆਰ ਹਨ।
ਇਹ ਵੀ ਪੜ੍ਹੋ : ਪ੍ਰੋਫ਼ੈਸਰ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ, ਸੁਸਾਈਡ ਨੋਟ ਪੜ੍ਹ ਪਰਿਵਾਰ ਦੇ ਉੱਡੇ ਹੋਸ਼