ਤਰਨਤਾਰਨ ਦੀ ਕੇਂਦਰੀ ਜੇਲ੍ਹ ਫਿਰ ਸੁਰਖੀਆਂ ''ਚ, ਬਰਾਮਦ ਹੋਏ 4 ਮੋਬਾਈਲ ਫੋਨ
Friday, Apr 26, 2024 - 06:17 PM (IST)

ਤਰਨਤਾਰਨ (ਰਮਨ)- ਕੇਂਦਰੀ ਜੇਲ੍ਹ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਤਲਾਸ਼ੀ ਅਭਿਆਨ ਦੌਰਾਨ ਜੇਲ੍ਹ ਪ੍ਰਸ਼ਾਸਨ ਵੱਲੋਂ ਜੇਲ੍ਹ ਅੰਦਰੋਂ 4 ਮੋਬਾਈਲ ਫੋਨ ਬਰਾਮਦ ਕਰਨ ਦੇ ਜੁਰਮ ਹੇਠ ਥਾਣਾ ਸ੍ਰੀ ਗੋਇੰਦਵਾਲ ਸਾਹਿਬ ਦੀ ਪੁਲਸ ਨੇ 4 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਪ੍ਰੇਮਿਕਾ ਦਾ ਅੱਧਾ ਬਰਗਰ ਖਾਣ ’ਤੇ ਛਿੜਿਆ ਵਿਵਾਦ, ਸੇਵਾਮੁਕਤ SSP ਦੇ ਪੁੱਤਰ ਨੇ ਦੋਸਤ ਦਾ ਗੋਲੀ ਮਾਰ ਕੀਤਾ ਕਤਲ
ਜਾਣਕਾਰੀ ਅਨੁਸਾਰ ਕੇਂਦਰੀ ਜੇਲ੍ਹ ਸ੍ਰੀ ਗੋਇੰਦਵਾਲ ਸਾਹਿਬ ਦੇ ਸਹਾਇਕ ਸੁਪਰਡੈਂਟ ਗੁਰਦਿਆਲ ਸਿੰਘ ਵੱਲੋਂ ਚਲਾਏ ਗਏ ਤਲਾਸ਼ੀ ਅਭਿਆਨ ਦੌਰਾਨ 4 ਮੋਬਾਈਲ ਫੋਨ ਸਮੇਤ ਸਿਮ ਕਾਰਡ ਬਰਾਮਦ ਕੀਤੇ ਗਏ ਹਨ। ਇਸ ਬਾਬਤ ਜਾਣਕਾਰੀ ਦਿੰਦੇ ਹੋਏ ਥਾਣਾ ਸ੍ਰੀ ਗੋਇੰਦਵਾਲ ਸਾਹਿਬ ਦੇ ਏ. ਐੱਸ. ਆਈ. ਭੁਪਿੰਦਰ ਸਿੰਘ ਨੇ ਦੱਸਿਆ ਕਿ ਇਸ ਸਬੰਧੀ ਅਮਨਜੋਤ ਸਿੰਘ ਪੁੱਤਰ ਹਰਪ੍ਰੀਤ ਸਿੰਘ ਵਾਸੀ ਬੁਲਾਰਾ ਜ਼ਿਲ੍ਹਾ ਲੁਧਿਆਣਾ, ਹੇਮੰਤ ਉਰਫ ਮਨੋਟਾ ਪੁੱਤਰ ਕੁਲਵਿੰਦਰ ਸਿੰਘ ਵਾਸੀ ਕਾਕੋਵਾਲ ਰੋਡ ਲੁਧਿਆਣਾ ,ਬਲਜਿੰਦਰ ਸਿੰਘ ਪੁੱਤਰ ਗੁਰਮੀਤ ਸਿੰਘ ਵਾਸੀ ਨੇੜੇ ਕਾਲੀ ਸੜਕ ਲੁਧਿਆਣਾ ਅਤੇ ਅਮਨ ਕੁਮਾਰ ਵਾਸੀ ਇਲਾਹਾਬਾਦ ਕਾਲੋਨੀ ਹੁਸ਼ਿਆਰਪੁਰ ਖ਼ਿਲਾਫ਼ ਮਾਮਲਾ ਦਰਜ ਕਰਦੇ ਹੋਏ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਇਨਸਾਨੀਅਤ ਸ਼ਰਮਸਾਰ: ਪਸ਼ੂਆਂ ਨਾਲ ਹਵਸ ਮਿਟਾਉਂਦਾ ਰਿਹਾ ਦਰਿੰਦਾ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8