ਕੇਂਦਰੀ ਜੇਲ੍ਹ ਇਕ ਵਾਰ ਫਿਰ ਚਰਚਾ ''ਚ, 8 ਮੋਬਾਇਲ, 3 ਈਅਰ ਫ਼ੋਨ ਤੇ ਹੋਰ ਸਾਮਾਨ ਸਣੇ 5 ਨਾਮਜ਼ਦ
Sunday, Oct 08, 2023 - 04:40 PM (IST)
ਤਰਨਤਾਰਨ (ਰਮਨ)- ਕਰੋੜਾਂ ਰੁਪਏ ਦੀ ਲਾਗਤ ਸਣੇ ਨਵੀਂ ਤਕਨੀਕ ਨਾਲ ਤਿਆਰ ਕੀਤੀ ਗਈ ਕੇਂਦਰੀ ਜੇਲ੍ਹ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਮੋਬਾਇਲ ਫੋਨ, ਨਸ਼ੇ ਵਾਲੇ ਪਦਾਰਥ ਅਤੇ ਤੇਜ਼ਧਾਰ ਹਥਿਆਰ ਬਰਾਮਦ ਹੋਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਤਲਾਸ਼ੀ ਅਭਿਆਨ ਦੌਰਾਨ ਜੇਲ੍ਹ ਪ੍ਰਸ਼ਾਸਨ ਵਲੋਂ ਇਕ ਵਾਰ ਫਿਰ ਜੇਲ੍ਹ ਅੰਦਰੋਂ 8 ਮੋਬਾਇਲ , 9 ਸਿਮਾਂ, 3 ਈਅਰ ਫ਼ੋਨ, 4 ਚਾਰਜਰ ਅਤੇ 2 ਡਾਟਾ ਕੇਬਲ ਬਰਾਮਦ ਕਰਨ ਦੇ ਜੁਰਮ ਹੇਠ ਥਾਣਾ ਸ੍ਰੀ ਗੋਇੰਦਵਾਲ ਸਾਹਿਬ ਦੀ ਪੁਲਸ ਨੇ 5 ਹਵਾਲਾਤੀਆਂ ਨੂੰ ਨਾਮਜ਼ਦ ਕਰਦੇ ਹੋਏ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- CM ਮਾਨ ਦੇ ਚੈਲੰਜ ਮਗਰੋਂ ਪ੍ਰਤਾਪ ਸਿੰਘ ਬਾਜਵਾ ਦਾ ਵੱਡਾ ਬਿਆਨ
ਜਾਣਕਾਰੀ ਅਨੁਸਾਰ ਕੇਂਦਰੀ ਜੇਲ੍ਹ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਜੇਲ੍ਹ ਪ੍ਰਸ਼ਾਸਨ ਵਲੋਂ ਜੇਲ੍ਹ ਅੰਦਰ ਆਏ ਦਿਨ ਤਲਾਸ਼ੀ ਅਭਿਆਨ ਸਬੰਧੀ ਮੁਹਿੰਮ ਸ਼ੁਰੂ ਕੀਤੀ ਗਈ ਹੈ। ਕੇਂਦਰੀ ਜੇਲ੍ਹ ਸ੍ਰੀ ਗੋਇੰਦਵਾਲ ਸਾਹਿਬ ਦੇ ਸਹਾਇਕ ਸੁਪਰਡੈਂਟ ਕਿਰਪਾਲ ਸਿੰਘ ਵਲੋਂ ਚਲਾਏ ਗਏ ਤਲਾਸ਼ੀ ਅਭਿਆਨ ਦੌਰਾਨ 8 ਮੋਬਾਇਲ , 9 ਸਿਮਾਂ, 3 ਈਅਰ ਫ਼ੋਨ, 4 ਚਾਰਜਰ ਅਤੇ 2 ਡਾਟਾ ਕੇਬਲ ਬਰਾਮਦ ਕੀਤੇ ਗਏ।
ਇਹ ਵੀ ਪੜ੍ਹੋ- ਭਿਆਨਕ ਸੜਕ ਹਾਦਸੇ ਨੇ ਘਰ 'ਚ ਪੁਆਏ ਵੈਣ, ਮਾਪਿਆਂ ਦੇ ਇਕਲੌਤੇ ਨੌਜਵਾਨ ਪੁੱਤ ਦੀ ਹੋਈ ਮੌਤ
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡੀ. ਐੱਸ. ਪੀ. ਸ੍ਰੀ ਗੋਇੰਦਵਾਲ ਸਾਹਿਬ ਰਵੀ ਸ਼ੇਰ ਸਿੰਘ ਨੇ ਦੱਸਿਆ ਕਿ ਪੁਲਸ ਵਲੋਂ ਇਸ ਮਾਮਲੇ ’ਚ ਹਵਾਲਾਤੀ ਗੁਰਪ੍ਰੀਤ ਸਿੰਘ ਪੁੱਤਰ ਰਾਜਪਾਲ ਸਿੰਘ ਵਾਸੀ ਸ਼ੇਖਪੁਰਾ, ਬਲਜੀਤ ਸਿੰਘ ਪੁੱਤਰ ਸੰਤੋਖ ਸਿੰਘ ਵਾਸੀ ਜੰਡਿਆਲਾ ਸ਼ੇਖਪੁਰਾ, ਗੁਰਪ੍ਰੀਤ ਸਿੰਘ ਪੁੱਤਰ ਖੁਸ਼ਹਾਲ ਸਿੰਘ ਵਾਸੀ ਪੂਹਲੇ ਦੀ ਸਰਹਾਲੀ, ਦਲਜੀਤ ਸਿੰਘ ਬਬਲਾ ਪੁੱਤਰ ਬਲਵਿੰਦਰ ਸਿੰਘ ਵਾਸੀ ਗਹਿਰੀ ਮੰਡੀ ਜੰਡਿਆਲਾ ਗੁਰੂ ਅਤੇ ਹਵਾਲਾਤੀ ਲਵਪ੍ਰੀਤ ਸਿੰਘ ਪੁੱਤਰ ਗੁਰਪ੍ਰੀਤ ਸਿੰਘ ਵਾਸੀ ਦਸਮੇਸ਼ ਨਗਰ ਅੰਮ੍ਰਿਤਸਰ ਨੂੰ ਨਾਮਜ਼ਦ ਕਰਦੇ ਹੋਏ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਅੰਮ੍ਰਿਤਸਰ ਦੇ ਹਸਪਤਾਲ ਦੀ ਵੱਡੀ ਵਾਰਦਾਤ, ਨਵਜੰਮਿਆ ਬੱਚਾ ਚੋਰੀ, 14 ਸਾਲਾਂ ਬਾਅਦ ਘਰ ਆਈਆਂ ਸਨ ਖੁਸ਼ੀਆਂ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8