ਕੇਂਦਰੀ ਜੇਲ੍ਹ ਫਿਰ ਤੋਂ ਸੁਰਖੀਆਂ ''ਚ, ਭਾਰੀ ਮਾਤਰਾ ''ਚ ਨਸ਼ੀਲਾ ਪਦਾਰਥ ਬਰਾਮਦ
Monday, Jan 22, 2024 - 06:26 PM (IST)
ਤਰਨਤਾਰਨ/ਸ੍ਰੀ ਗੋਇੰਦਵਾਲ ਸਾਹਿਬ (ਰਮਨ, ਪੰਛੀ)- ਕੇਂਦਰੀ ਜੇਲ੍ਹ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਇਕ ਹਵਾਲਾਤੀ ਪਾਸੋਂ ਜਿਥੇ 10 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ, ਉਥੇ ਹੀ 21 ਤੰਬਾਕੂ ਦੇ ਪੈਕਟ ਅਤੇ 4 ਬੀੜੀਆਂ ਦੇ ਬੰਡਲ ਬਰਾਮਦ ਕਰਦੇ ਹੋਏ ਪੁਲਸ ਨੇ ਹਵਾਲਾਤੀਆਂ ਤੋਂ ਇਲਾਵਾ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰਦੇ ਹੋਏ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ : ਭਗਵਾਨ ਸ਼੍ਰੀ ਰਾਮ ਦੀ ਭਗਤੀ ’ਚ ਰੰਗੀ ਗੁਰੂ ਨਗਰੀ, ਦੀਵੇ ਜਗਾ ਕੇ ਅੱਜ ਹੋਵੇਗਾ ਸ਼੍ਰੀ ਰਾਮ ਲੱਲਾ ਦਾ ਸਵਾਗਤ
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡੀ.ਐੱਸ.ਪੀ. ਡੀ. ਅਰੁਣ ਸ਼ਰਮਾ ਨੇ ਦੱਸਿਆ ਕਿ ਕੇਂਦਰੀ ਜੇਲ੍ਹ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਸਹਾਇਕ ਸੁਪਰਡੈਂਟ ਗੁਰਨਾਮ ਸਿੰਘ ਵੱਲੋਂ ਚਲਾਏ ਗਏ ਤਲਾਸ਼ੀ ਅਭਿਆਨ ਦੌਰਾਨ ਹਵਾਲਾਤੀ ਕੁਲਦੀਪ ਸਿੰਘ ਪੁੱਤਰ ਗੁਰਦਿਆਲ ਸਿੰਘ ਵਾਸੀ ਭੱਖਾ ਤਾਰਾ ਜ਼ਿਲ੍ਹਾ ਅੰਮ੍ਰਿਤਸਰ ਪਾਸੋਂ 10 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਇਸੇ ਤਰ੍ਹਾਂ ਚਲਾਏ ਗਏ ਤਲਾਸ਼ੀ ਅਭਿਆਨ ਦੌਰਾਨ ਜੇਲ੍ਹ ਅੰਦਰੋਂ 21 ਤੰਬਾਕੂ ਦੇ ਪੈਕਟ ਅਤੇ ਚਾਰ ਬੀੜੀਆਂ ਦੇ ਬੰਡਲ ਵੀ ਬਰਾਮਦ ਕੀਤੇ ਗਏ ਹਨ, ਜਿਸ ਸਬੰਧੀ ਸਹਾਇਕ ਸੁਪਰਡੈਂਟ ਗੁਰਨਾਮ ਸਿੰਘ ਦੇ ਬਿਆਨਾਂ ਹੇਠ ਥਾਣਾ ਸ੍ਰੀ ਗੋਇੰਦਵਾਲ ਸਾਹਿਬ ਦੀ ਪੁਲਸ ਵੱਲੋਂ ਮਾਮਲਾ ਦਰਜ ਕਰਦੇ ਹੋਏ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ : ਜੈ ਸ਼੍ਰੀ ਰਾਮ ਦੇ ਜੈਕਾਰਿਆਂ ਨਾਲ ਗੂੰਜਿਆ ਸ਼ਹਿਰ ਤਰਨਤਾਰਨ, ਸ਼ਾਮ ਨੂੰ ਕੀਤੀ ਜਾਵੇਗੀ ਸੁੰਦਰ ਦੀਪਮਾਲਾ