ਕੇਂਦਰੀ ਜੇਲ੍ਹ ਬਠਿੰਡਾ ’ਚ ਨੌਜਵਾਨ ਦੇ ਕੇਸ ਕਤਲ ਕਰਨ ਦੀ ਸ਼੍ਰੋਮਣੀ ਕਮੇਟੀ ਪ੍ਰਧਾਨ ਵੱਲੋਂ ਸਖ਼ਤ ਸ਼ਬਦਾਂ ’ਚ ਨਿੰਦਾ

Saturday, Jul 02, 2022 - 07:50 PM (IST)

ਕੇਂਦਰੀ ਜੇਲ੍ਹ ਬਠਿੰਡਾ ’ਚ ਨੌਜਵਾਨ ਦੇ ਕੇਸ ਕਤਲ ਕਰਨ ਦੀ ਸ਼੍ਰੋਮਣੀ ਕਮੇਟੀ ਪ੍ਰਧਾਨ ਵੱਲੋਂ ਸਖ਼ਤ ਸ਼ਬਦਾਂ ’ਚ ਨਿੰਦਾ

ਅੰਮ੍ਰਿਤਸਰ (ਦੀਪਕ ਸ਼ਰਮਾ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਬਠਿੰਡਾ ਦੀ ਕੇਂਦਰੀ ਜੇਲ੍ਹ ਵਿਚ ਬੰਦ ਸਿੱਖ ਨੌਜਵਾਨ ਰਾਜਦੀਪ ਸਿੰਘ ਦੇ ਕੇਸ ਕਤਲ ਕੀਤੇ ਜਾਣ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਕੇਸ ਸਿੱਖ ਰਹਿਣੀ ਦਾ ਅਹਿਮ ਅੰਗ ਹਨ ਅਤੇ ਸਿੱਖ ਕੇਸਾਂ ਨੂੰ ਜਾਨ ਤੋਂ ਵੱਧ ਪਿਆਰ ਕਰਦਾ ਹੈ। ਮੀਡੀਆ ਦੀਆਂ ਖ਼ਬਰਾਂ ਅਨੁਸਾਰ ਜੇਲ੍ਹ ਵਿਚ ਬੰਦ ਸਿੱਖ ਨੌਜਵਾਨ ਦੀ ਜੇਲ੍ਹ ਪ੍ਰਸ਼ਾਸਨ ਵੱਲੋਂ ਕੁੱਟਮਾਰ ਕੀਤੀ ਗਈ ਅਤੇ ਉਸ ਦੇ ਕੇਸ ਕਤਲ ਕਰ ਦਿੱਤੇ ਗਏ। ਪੰਜਾਬ ਵਿਚ ਵਾਪਰੀ ਅਜਿਹੀ ਘਟਨਾ ਬੇਹੱਦ ਗੰਭੀਰ ਤੇ ਚਿੰਤਾਜਨਕ ਹੈ। 

ਪੜ੍ਹੋ ਇਹ ਵੀ ਖ਼ਬਰ: ਅਫਗਾਨਿਸਤਾਨ ਤੋਂ ਭਾਰਤ ਪੁੱਜੇ 11 ਸਿੱਖਾਂ ਦਾ SGPC ਵੱਲੋਂ ਸਵਾਗਤ, ਹਵਾਈ ਸਫਰ ’ਤੇ ਆਇਆ ਖ਼ਰਚ ਕੀਤਾ ਅਦਾ

ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਇਸ ਘਟਨਾ ਦੀ ਡੁੰਗਾਈ ਨਾਲ ਜਾਂਚ ਕਰਵਾ ਕੇ ਦੋਸ਼ੀ ਵਿਅਕਤੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ ਤਾਂ ਜੋ ਕੋਈ ਅਧਿਕਾਰੀ ਜਾਂ ਮੁਲਾਜ਼ਮ ਅਜਿਹੀ ਅਨੈਤਕ ਹਰਕਤ ਦੀ ਹਿੰਮਤ ਨਾ ਕਰ ਸਕੇ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੀ ਆਪਣੇ ਪੱਧਰ ਤੇ ਪ੍ਰਚਾਰਕਾਂ ਰਾਹੀਂ ਇਸ ਦੀ ਪੜਤਾਲ ਕਰਵਾਏਗੀ, ਜਿਸ ਲਈ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਨੂੰ ਆਦੇਸ਼ ਕਰ ਦਿੱਤੇ ਹਨ। ਉਨ੍ਹਾਂ ਕਿਹਾ ਕਿ ਪੜਤਾਲ ਦੀ ਰਿਪੋਰਟ ਅਨੁਸਾਰ ਜੋ ਵੀ ਤੱਤ ਸਾਹਮਣੇ ਆਉਣਗੇ, ਉਸ ਅਨੁਸਾਰ ਅਗਲੇਰੀ ਕਾਰਵਾਈ ਕੀਤੀ ਜਾਵੇਗੀ।


author

rajwinder kaur

Content Editor

Related News