ਕੇਂਦਰੀ ਜੇਲ੍ਹ ਚਰਚਾ ''ਚ, 10 ਮੋਬਾਈਲ, 5 ਏਅਰ ਫੋਨ, ਚਾਰਜ਼ਰ ਅਤੇ ਕੇਬਲਾਂ ਬਰਾਮਦ

Thursday, Oct 03, 2024 - 03:32 PM (IST)

ਤਰਨਤਾਰਨ (ਰਮਨ)-ਕੇਂਦਰੀ ਜੇਲ੍ਹ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਆਏ ਦਿਨ ਮੋਬਾਈਲ ਫੋਨ ਅਤੇ ਹੋਰ ਸਾਮਾਨ ਬਰਾਮਦ ਹੋਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ, ਇਸ ਦੀ ਇਕ ਹੋਰ ਤਾਜ਼ਾ ਮਿਸਾਲ ਉਸ ਵੇਲੇ ਵੇਖਣ ਨੂੰ ਮਿਲੀ ਜਦੋਂ ਜੇਲ੍ਹ ਪ੍ਰਸ਼ਾਸਨ ਵੱਲੋਂ ਲੈ ਕੇ ਤਲਾਸ਼ੀ ਅਭਿਆਨ ਦੌਰਾਨ ਜੇਲ੍ਹ ਵਿਚੋਂ 10 ਮੋਬਾਈਲ ਫੋਨ ਸਮੇਤ ਸਿਮ, 5 ਏਅਰ ਫੋਨ, 2 ਚਾਰਜ਼ਰ, 3 ਯੂ.ਐੱਸ.ਬੀ ਕੇਬਲਾਂ ਬਰਾਮਦ ਕੀਤੀਆਂ ਗਈਆਂ ਹਨ।

ਇਹ ਵੀ ਪੜ੍ਹੋ- ਚਿੱਟੇ ਦਿਨ ਘਰ ਵੜ ਆਏ ਲੁਟੇਰਿਆਂ ਨਾਲ ਭਿੜ ਗਈ ਔਰਤ, ਵੀਡੀਓ ਦੇਖ ਖੜ੍ਹੇ ਹੋਣਗੇ ਰੌਂਗਟੇ

ਪ੍ਰਾਪਤ ਜਾਣਕਾਰੀ ਦੇ ਅਨੁਸਾਰ ਕੇਂਦਰੀ ਜੇਲ੍ਹ ਸ੍ਰੀ ਗੋਇੰਦਵਾਲ ਸਾਹਿਬ ਦੇ ਸਹਾਇਕ ਸੁਪਰਡੈਂਟ ਪਿਆਰਾ ਰਾਮ ਵੱਲੋਂ ਜੇਲ ਅੰਦਰ ਚਲਾਏ ਗਏ ਤਲਾਸ਼ੀ ਅਭਿਆਨ ਦੌਰਾਨ ਵਾਰਡ ਨੰਬਰ-6 ਦੀ ਬੈਰਕ ਨੰਬਰ ਚਾਰ ਵਿਚੋਂ 10 ਮੋਬਾਈਲ ਫੋਨ ਸਮੇਤ ਸਿਮ, 5 ਏਅਰ ਫੋਨ, 2 ਚਾਰਜ਼ਰ, 3 ਯੂ.ਐੱਸ.ਬੀ ਕੇਬਲਾਂ ਬਰਾਮਦ ਕੀਤੇ ਗਏ ਹਨ। ਇਸ ਸਬੰਧੀ ਥਾਣਾ ਸ੍ਰੀ ਗੋਇੰਦਵਾਲ ਸਾਹਿਬ ਦੀ ਪੁਲਸ ਨੇ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ-  ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਪੈਟਰੋਲ ਪੰਪ 'ਤੇ ਟਰੱਕ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News