ਕੇਂਦਰੀ ਜੇਲ੍ਹ ਫਿਰ ਤੋਂ ਚਰਚਾ ''ਚ, ਮੋਬਾਈਲ ਤੇ ਤੰਬਾਕੂ ਪਹੁੰਚਾਉਣ ਵਾਲੇ 2 ਮੁਲਜ਼ਮਾਂ ''ਚੋਂ ਇਕ ਕਾਬੂ
Tuesday, Jul 01, 2025 - 06:41 PM (IST)

ਤਰਨਤਾਰਨ (ਰਾਜੂ)- ਕੇਂਦਰੀ ਜੇਲ੍ਹ ਗੋਇੰਦਵਾਲ ਸਾਹਿਬ ਵਿਚ ਫੈਂਕਾ ਸੁੱਟ ਕੇ ਮੋਬਾਈਲ ਅਤੇ ਤੰਬਾਕੂ ਪਹੁੰਚਾਉਣ ਦੀ ਕੋਸ਼ਿਸ਼ ਕਰਦੇ ਦੋ ਮੁਲਜ਼ਮਾਂ ਵਿਚੋਂ ਇਕ ਮੁਲਜ਼ਮ ਨੂੰ ਪੁਲਸ ਨੇ ਕਾਬੂ ਕਰ ਲਿਆ ਗਿਆ, ਜਦਕਿ ਦੂਸਰਾ ਮੁਲਜ਼ਮ ਮੌਕੇ ਤੋਂ ਭੱਜ ਗਿਆ। ਗ੍ਰਿਫ਼ਤਾਰ ਕੀਤੇ ਮੁਲਜ਼ਮ ਦੇ ਕੋਲੋਂ 2 ਕੀਪੈਡ ਮੋਬਾਈਲ ਅਤੇ ਤੰਬਾਕੂ ਦੀਆਂ 8 ਪੁੜੀਆਂ ਬਰਾਮਦ ਹੋਈਆਂ ਹਨ।
ਇਹ ਵੀ ਪੜ੍ਹੋ- ਪੰਜਾਬ 'ਚ ਪੈਦਾ ਹੋ ਸਕਦੈ ਗੰਭੀਰ ਸੰਕਟ ! ਇੱਟਾਂ ਵਾਲੇ ਭੱਠਿਆਂ ਦੇ ਰਾਹ ’ਚ ਪ੍ਰੇਸ਼ਾਨੀਆਂ ਦੇ ਰੋੜੇ
ਇਸ ਸਬੰਧੀ ਥਾਣਾ ਗੋਇੰਦਵਾਲ ਸਾਹਿਬ ਦੇ ਏ.ਐੱਸ.ਆਈ ਗੁਰਦੇਵ ਸਿੰਘ ਨੇ ਦੱਸਿਆ ਕਿ ਉਹ ਪੁਲਸ ਪਾਰਟੀ ਸਮੇਤ ਕੇਂਦਰੀ ਜੇਲ੍ਹ ਦੇ ਨਜ਼ਦੀਕ ਗਸ਼ਤ ਕਰ ਰਹੇ ਸਨ ਤਾਂ ਉਨ੍ਹਾਂ ਨੇ ਵੇਖਿਆ ਕਿ ਦਾਣਾ ਮੰਡੀ ਦੀ ਤਰਫ਼ੋਂ ਦੋ ਵਿਅਕਤੀ ਜੇਲ ਵਿਚ ਫੈਂਕਾ ਸੁੱਟ ਰਹੇ ਸਨ, ਜਿਨ੍ਹਾਂ ਵਿਚੋਂ ਇਕ ਵਿਅਕਤੀ ਪੁਲਸ ਪਾਰਟੀ ਨੂੰ ਵੇਖ ਕੇ ਦੌੜ ਗਿਆ ਜਦਕਿ ਦੂਸਰੇ ਵਿਅਕਤੀ ਨੂੰ ਕਾਬੂ ਕਰ ਲਿਆ, ਜਿਸ ਦੀ ਪਛਾਣ ਜਸ਼ਨ ਸਿੰਘ ਪੁੱਤਰ ਬਲਦੇਵ ਸਿੰਘ ਵਜੋਂ ਹੋਈ ਹੈ, ਜਿਸ ਦੇ ਕੋਲੋਂ 2 ਕੀਪੈਡ ਮੋਬਾਈਲ ਅਤੇ ਤੰਬਾਕੂ ਦੀਆਂ 8 ਪੁੜੀਆਂ ਬਰਾਮਦ ਹੋਈਆਂ ਹਨ। ਜਦਕਿ ਫਰਾਰ ਮੁਲਜ਼ਮ ਦੀ ਸ਼ਨਾਖਤ ਜੋਬਨਜੀਤ ਸਿੰਘ ਪੁੱਤਰ ਸਤਨਾਮ ਸਿੰਘ ਵਜੋਂ ਹੋਈ ਹੈ। ਇਹ ਦੋਵੇਂ ਮੁਲਜ਼ਮ ਪਿੰਡ ਠੱਠੀਆਂ ਮਹੰਤਾਂ ਦੇ ਵਸਨੀਕ ਹਨ, ਜਿਨ੍ਹਾਂ ਦੇ ਖ਼ਿਲਾਫ਼ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਵੱਡਾ ਐਨਕਾਊਂਟਰ, ਹਥਿਆਰ ਬਰਾਮਦਗੀ ਦੌਰਾਨ ਮੁਲਜ਼ਮ ਨੇ ਚਲਾਈਆਂ ਗੋਲੀਆਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8