ਕੇਂਦਰੀ ਜੇਲ੍ਹ ਫਿਰ ਤੋਂ ਚਰਚਾ ''ਚ, ਮੋਬਾਈਲ ਸਮੇਤ ਨਸ਼ੀਲੇ ਪਦਾਰਥ ਬਰਾਮਦ
Saturday, Jul 25, 2026 - 11:33 AM (IST)
ਤਰਨਤਾਰਨ (ਰਾਜੂ)- ਕੇਂਦਰੀ ਜੇਲ੍ਹ ਗੋਇੰਦਵਾਲ ਸਾਹਿਬ 'ਚ ਕੀਤੀ ਗਈ ਚੈਕਿੰਗ ਦੌਰਾਨ ਮੋਬਾਈਲ, ਤੰਬਾਕੂ, ਬੀੜੀਆਂ ਦੇ ਬੰਡਲ, ਲਾਈਟਰ ਬਰਾਮਦ ਹੋਏ ਹਨ। ਜੇਲ੍ਹ ਦੇ ਸਹਾਇਕ ਸੁਪਰਡੈਂਟ ਨੇ ਦੱਸਿਆ ਕਿ ਜੇਲ੍ਹ ਵਿਚ ਚੈਕਿੰਗ ਦੌਰਾਨ 3 ਟਚ ਸਕ੍ਰੀਨ ਮੋਬਾਈਲ, 1 ਕੀਪੈਡ ਮੋਬਾਈਲ, 125 ਪੁੜੀਆਂ, 267 ਬੰਡਲ ਬੀੜੀਆਂ, 32 ਪੁੜੀਆਂ ਅਤੇ 8 ਲਾਈਟਰ ਲਵਾਰਿਸ ਹਾਲਤ ਵਿਚ ਮਿਲੇ ਹਨ। ਜਦਕਿ ਇਕ ਬੰਦੀ ਅਕਸ਼ਿਤ ਠਾਕੁਰ ਦੇ ਕੋਲੋਂ ਇਕ ਕੀਪੈਡ ਮੋਬਾਈਲ ਸਮੇਤ ਸਿੰਮ ਬਰਾਮਦ ਹੋਇਆ ਹੈ। ਓਧਰ ਥਾਣਾ ਗੋਇੰਦਵਾਲ ਸਾਹਿਬ ਦੀ ਪੁਲਸ ਨੇ ਮੁਕੱਦਮੇ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਸਰਹਿੰਦ ਨਹਿਰ ਦੇ ਠਾਠਾਂ ਮਾਰਦੇ ਪਾਣੀ 'ਚ ਡਿੱਗੀ ਕਾਰ, 2 ਭਰਾ ਲਾਪਤਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
