ਕੇਂਦਰੀ ਜੇਲ੍ਹ ਇਕ ਵਾਰ ਫ਼ਿਰ ਸਵਾਲਾਂ ਦੇ ਘੇਰੇ ''ਚ, ਭਾਰੀ ਮਾਤਰਾ ''ਚ ਨਸ਼ੀਲੇ ਪਦਾਰਥ ਤੇ ਮੋਬਾਇਲ ਹੋਏ ਬਰਾਮਦ
Monday, Nov 27, 2023 - 08:05 PM (IST)
ਤਰਨਤਾਰਨ (ਰਮਨ ਚਾਵਲਾ)- ਕਰੋੜਾਂ ਰੁਪਏ ਦੀ ਲਾਗਤ ਨਾਲ ਤਿਆਰ ਕੀਤੀ ਗਈ ਹਾਈ-ਟੈਕ ਕੇਂਦਰੀ ਜੇਲ੍ਹ ਸ੍ਰੀ ਗੋਇੰਦਵਾਲ ਸਾਹਿਬ ਆਏ ਦਿਨ ਸੁਰਖੀਆਂ ’ਚ ਰਹਿ ਰਹੀ ਹੈ ਜਿੱਥੇ ਹਵਾਲਾਤੀਆਂ ਪਾਸੋਂ ਤੇਜ਼ਧਾਰ ਹਥਿਆਰ, ਨਸ਼ੇ ਵਾਲੇ ਪਦਾਰਥ, ਮੋਬਾਇਲ ਫੋਨ ਆਦਿ ਸਾਮਾਨ ਬਰਾਮਦ ਹੋਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਇਸ ਦੀ ਇਕ ਹੋਰ ਤਾਜ਼ਾ ਮਿਸਾਲ ਉਸ ਵੇਲੇ ਵੇਖਣ ਨੂੰ ਮਿਲੀ ਜਦੋਂ ਚਾਰ ਹਵਾਲਾਤੀਆਂ ਪਾਸੋਂ 128 ਗ੍ਰਾਮ ਹੈਰੋਇਨ, 1000 ਸਫੈਦ ਨਸ਼ੇ ਵਾਲੀਆਂ ਗੋਲੀਆਂ, 4 ਮੋਬਾਇਲ ਫੋਨ ਸਮੇਤ ਸਿਮ ਜੇਲ੍ਹ ਪ੍ਰਸ਼ਾਸਨ ਵਲੋਂ ਬਰਾਮਦ ਕੀਤੇ ਗਏ।
ਇਹ ਵੀ ਪੜ੍ਹੋ- 4 ਸਾਲ ਤੋਂ ਰਹਿ ਰਹੇ ਸੀ ਰਿਸ਼ਤੇਦਾਰ ਦੇ ਘਰ, ਜਦੋਂ ਆਪਣੇ ਘਰ ਪਰਤੇ ਤਾਂ ਪੈਰਾਂ ਹੇਠੋਂ ਨਿਕਲ ਗਈ ਜ਼ਮੀਨ
ਇਸ ਸਬੰਧੀ ਥਾਣਾ ਸ੍ਰੀ ਗੋਇੰਦਵਾਲ ਸਾਹਿਬ ਦੀ ਪੁਲਸ ਨੇ ਬਰਾਮਦ ਕੀਤੇ ਸਾਮਾਨ ਨੂੰ ਕਬਜ਼ੇ ’ਚ ਲੈਂਦੇ ਹੋਏ ਚਾਰ ਹਵਾਲਾਤੀਆਂ ਨੂੰ ਨਾਮਜ਼ਦ ਕਰਦੇ ਹੋਏ ਅਗਲੇਰੀ ਤਫਤੀਸ਼ ਸ਼ੁਰੂ ਕਰ ਦਿੱਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕੇਂਦਰੀ ਜੇਲ੍ਹ ਸ੍ਰੀ ਗੋਇੰਦਵਾਲ ਸਾਹਿਬ ਦੇ ਸਹਾਇਕ ਸੁਪਰਡੈਂਟ ਸੁਸ਼ੀਲ ਕੁਮਾਰ ਵਲੋਂ ਜੇਲ੍ਹ ਅੰਦਰ ਚਲਾਏ ਅਚਾਨਕ ਤਲਾਸ਼ੀ ਮੁਹਿੰਮ ਦੌਰਾਨ 128 ਗ੍ਰਾਮ ਹੈਰੋਇਨ, 1000 ਸਫੈਦ ਨਸ਼ੇ ਵਾਲੀਆਂ ਗੋਲੀਆਂ, 4 ਮੋਬਾਇਲ ਫੋਨ ਸਣੇ ਸਿਮ ਬਰਾਮਦ ਕੀਤੇ ਗਏ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐੱਸ.ਪੀ. ਸਥਾਨਕ ਮਨਿੰਦਰ ਸਿੰਘ ਨੇ ਦੱਸਿਆ ਕਿ ਇਸ ਸਬੰਧੀ ਸੁਸ਼ੀਲ ਕੁਮਾਰ ਸਹਾਇਕ ਸੁਪਰਡੈਂਟ ਦੇ ਬਿਆਨਾਂ ਹੇਠ ਥਾਣਾ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਮਨਪ੍ਰੀਤ ਸਿੰਘ ਉਰਫ ਮਨੀ ਪੁੱਤਰ ਸਰਬਜੀਤ ਸਿੰਘ ਵਾਸੀ ਮੁਰਾਦਪੁਰ, ਵਰਿੰਦਰ ਸਿੰਘ ਉਰਫ ਬਿੱਲੀ ਪੁੱਤਰ ਗੁਰਵਿੰਦਰ ਸਿੰਘ ਵਾਸੀ ਬੁੱਗਾ, ਮਲਕੀਤ ਸਿੰਘ ਉਰਫ ਘੁੱਗੀ ਵਾਸੀ ਸਰਹਾਲੀ ਅਤੇ ਜਗਦੀਪ ਸਿੰਘ ਉਰਫ ਜੱਗਾ ਪੁੱਤਰ ਸੁਖਵਿੰਦਰ ਸਿੰਘ ਵਾਸੀ ਵਾਰਡ ਨੰਬਰ 2 ਪੱਟੀ ਖਿਲਾਫ ਮਾਮਲਾ ਦਰਜ ਕਰਦੇ ਹੋਏ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਪਹਿਲਾਂ ਰੱਜ ਕੇ ਪਿਲਾਈ ਸ਼ਰਾਬ, ਫ਼ਿਰ ਕੁੱਟ-ਕੁੱਟ ਤੋੜੇ ਦੰਦ, ਜਾਂਦੇ-ਜਾਂਦੇ ਕਰ ਗਏ ਹਵਾਈ ਫਾਇਰ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8