ਕੇਂਦਰੀ ਜੇਲ੍ਹ ਫਿਰ ਚਰਚਾ ''ਚ, 11 ਮੋਬਾਇਲ ਤੇ 10 ਸਿਮਾਂ ਸਣੇ ਹੋਰ ਸਾਮਾਨ ਬਰਾਮਦ

Sunday, Oct 15, 2023 - 12:20 PM (IST)

ਕੇਂਦਰੀ ਜੇਲ੍ਹ ਫਿਰ ਚਰਚਾ ''ਚ, 11 ਮੋਬਾਇਲ ਤੇ 10 ਸਿਮਾਂ ਸਣੇ ਹੋਰ ਸਾਮਾਨ ਬਰਾਮਦ

ਤਰਨਤਾਰਨ (ਰਮਨ)- ਕਰੋੜਾਂ ਰੁਪਏ ਦੀ ਲਾਗਤ ਸਮੇਤ ਨਵੀਂ ਤਕਨੀਕ ਨਾਲ ਤਿਆਰ ਕੀਤੀ ਗਈ ਕੇਂਦਰੀ ਜੇਲ੍ਹ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਮੋਬਾਇਲ ਫੋਨ, ਨਸ਼ੀਲੇ ਪਦਾਰਥ ਅਤੇ ਤੇਜ਼ਧਾਰ ਹਥਿਆਰ ਬਰਾਮਦ ਹੋਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਤਲਾਸ਼ੀ ਅਭਿਆਨ ਦੌਰਾਨ ਜੇਲ੍ਹ ਪ੍ਰਸ਼ਾਸਨ ਵਲੋਂ ਇਕ ਵਾਰ ਫਿਰ ਜੇਲ੍ਹ ਅੰਦਰੋਂ 11 ਮੋਬਾਇਲ, 10 ਸਿਮਾਂ, 3 ਈਅਰ ਫ਼ੋਨ, 3 ਚਾਰਜ਼ਰ ਅਤੇ 4 ਡਾਟਾ ਕੇਬਲ ਬਰਾਮਦ ਕਰਨ ਦੇ ਜੁਰਮ ਹੇਠ ਥਾਣਾ ਸ੍ਰੀ ਗੋਇੰਦਵਾਲ ਸਾਹਿਬ ਦੀ ਪੁਲਸ ਨੇ 1 ਹਵਾਲਾਤੀ ਨੂੰ ਨਾਮਜ਼ਦ ਕਰਦੇ ਹੋਏ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ-  ਸਾਬਕਾ ਵਿਧਾਇਕ ਸੇਖੜੀ ਨੇ ਮੁੰਡੇ ਨਾਲ ਰਲ਼ ਕੁੱਟਿਆ ਆਪਣਾ ਭਰਾ, ਵੇਖੋ ਵੀਡੀਓ

ਜਾਣਕਾਰੀ ਅਨੁਸਾਰ ਕੇਂਦਰੀ ਜੇਲ੍ਹ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਜੇਲ੍ਹ ਪ੍ਰਸ਼ਾਸਨ ਵਲੋਂ ਜੇਲ੍ਹ ਅੰਦਰ ਆਏ ਦਿਨ ਤਲਾਸ਼ੀ ਅਭਿਆਨ ਸਬੰਧੀ ਮੁਹਿੰਮ ਸ਼ੁਰੂ ਕੀਤੀ ਗਈ ਹੈ। ਕੇਂਦਰੀ ਜੇਲ੍ਹ ਸ੍ਰੀ ਗੋਇੰਦਵਾਲ ਸਾਹਿਬ ਦੇ ਸਹਾਇਕ ਸੁਪਰਡੈਂਟ ਸੁਸ਼ੀਲ ਕੁਮਾਰ ਵਲੋਂ ਚਲਾਏ ਗਏ ਤਲਾਸ਼ੀ ਅਭਿਆਨ ਦੌਰਾਨ 11 ਮੋਬਾਇਲ ,10 ਸਿਮਾਂ, 3 ਈਅਰ ਫ਼ੋਨ, 3 ਚਾਰਜ਼ਰ ਅਤੇ 4 ਡਾਟਾ ਕੇਬਲ ਬਰਾਮਦ ਕੀਤੇ ਗਏ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਗੋਇੰਦਵਾਲ ਸਾਹਿਬ ਦੇ ਏ.ਐੱਸ.ਆਈ ਰਣਜੀਤ ਸਿੰਘ ਨੇ ਦੱਸਿਆ ਕਿ ਪੁਲਸ ਵਲੋਂ ਇਸ ਮਾਮਲੇ ਵਿਚ ਹਵਾਲਾਤੀ ਮਿੰਟੂ ਪੁੱਤਰ ਕਸ਼ਮੀਰ ਸਿੰਘ ਵਾਸੀ ਪਿੰਡ ਧਰਮਪੁਰਾ ਬਸਤੀ ਜ਼ਿਲ੍ਹਾ ਫਿਰੋਜ਼ਪੁਰ ਜਿਸ ਦੇ ਖ਼ਿਲਾਫ਼ ਥਾਣਾ ਐੱਸ.ਟੀ.ਐੱਫ ਮੁਹਾਲੀ ਵਿਖੇ ਐੱਨ.ਡੀ.ਪੀ.ਐੱਸ ਐਕਟ ਤਹਿਤ ਮਾਮਲਾ ਦਰਜ ਹੈ ਨੂੰ ਨਾਮਜ਼ਦ ਕਰਦੇ ਹੋਏ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ- ਤਰਨਤਾਰਨ 'ਚ ਗੁੰਡਾਗਰਦੀ ਦਾ ਨੰਗਾ ਨਾਚ, ਮਾਮੂਲੀ ਗੱਲ ਨੂੰ ਲੈ ਕੇ ਚੱਲੀਆਂ ਗੋਲੀਆਂ, ਜਾਣੋ ਪੂਰਾ ਮਾਮਲਾ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News