ਚੇਅਰਮੈਨ ਜਗਰੂਪ ਸਿੰਘ ਸੇਖਵਾਂ ਨੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਨਾਲ ਕੀਤੀ ਮੁਲਾਕਾਤ

Friday, Jul 19, 2024 - 06:28 PM (IST)

ਗੁਰਦਾਸਪੁਰ (ਹਰਮਨ)- ਜ਼ਿਲ੍ਹਾ ਯੋਜਨਾ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਜਨਰਲ ਸਕੱਤਰ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਨੇ ਅੱਜ ਚੰਡੀਗੜ੍ਹ ਵਿਖੇ ਪੰਜਾਬ ਸਰਕਾਰ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨਾਲ ਮੁਲਾਕਾਤ ਕਰਕੇ ਤੁਗਲਵਾਲ-ਚੱਕ ਸ਼ਰੀਫ਼ ਰੋਡ ਉੱਪਰ ਪਿਛਲੇ ਸਾਲ ਹੜ੍ਹਾਂ ਕਾਰਨ ਨੁਕਸਾਨੇ ਗਏ ਪੁਲ ਦੀ ਜਲਦ ਉਸਾਰੀ ਦੀ ਮੰਗ ਕੀਤੀ ਹੈ।

ਜ਼ਿਲ੍ਹਾ ਯੋਜਨਾ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਜਨਰਲ ਸਕੱਤਰ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਨੇ ਅੱਜ ਚੰਡੀਗੜ੍ਹ ਵਿਖੇ ਪੰਜਾਬ ਸਰਕਾਰ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨਾਲ ਮੁਲਾਕਾਤ ਕਰਕੇ ਤੁਗਲਵਾਲ-ਚੱਕ ਸ਼ਰੀਫ਼ ਰੋਡ ਉੱਪਰ ਪਿਛਲੇ ਸਾਲ ਹੜ੍ਹਾਂ ਕਾਰਨ ਨੁਕਸਾਨੇ ਗਏ ਪੁਲ ਦੀ ਜਲਦ ਉਸਾਰੀ ਦੀ ਮੰਗ ਕੀਤੀ ਹੈ।

ਇਹ ਵੀ ਪੜ੍ਹੋ- ਅੱਤ ਦੀ ਗਰਮੀ ਕਾਰਨ ਸਕੂਲਾਂ 'ਚ ਵਿਦਿਆਰਥੀਆਂ ਦੀ ਗਿਣਤੀ ਘਟੀ, ਮਾਪਿਆਂ ਨੇ ਪੰਜਾਬ ਸਰਕਾਰ ਨੂੰ ਕੀਤੀ ਇਹ ਮੰਗ

ਚੇਅਰਮੈਨ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਨੇ ਮੁਲਾਕਾਤ ਦੌਰਾਨ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਨੂੰ ਦੱਸਿਆ ਕਿ ਪਿਛਲੇ ਸਾਲ 15 ਅਗਸਤ ਨੂੰ ਪੌਂਗ ਡੈਮ ਤੋਂ ਬਿਆਸ ਦਰਿਆ ਵਿੱਚ ਬਹੁਤ ਜ਼ਿਆਦਾ ਪਾਣੀ ਛੱਡਣ ਨਾਲ ਤੁਗਲਵਾਲਾ-ਚੱਕ ਸ਼ਰੀਫ਼ ਰੋਡ ਉੱਪਰ ਬਣਿਆ ਪੁਲ, ਪਾਣੀ ਦੇ ਤੇਜ਼ ਵਹਾਅ ਕਾਰਨ ਜ਼ਮੀਨ ਦੇ ਹੇਠਾਂ ਵੱਲ ਧਸ ਗਿਆ ਸੀ ਅਤੇ ਇਸ ਪੁਲ ਤੋਂ ਉਸ ਦਿਨ ਤੋਂ ਆਵਾਜਾਈ ਬੰਦ ਪਈ ਹੋਈ ਹੈ। ਉਨ੍ਹਾਂ ਦੱਸਿਆ ਕਿ ਇਹ ਪੁਲ ਕਾਹਨੂੰਵਾਨ ਦੇ ਬੇਟ ਇਲਾਕੇ ਦੇ 40 ਪਿੰਡਾਂ ਨੂੰ ਪ੍ਰਭਾਵਿਤ ਕਰ ਰਿਹਾ ਹੈ ਅਤੇ ਇਸ ਪੁਲ ਦੇ ਬੰਦ ਹੋਣ ਨਾਲ ਆਵਾਜਾਈ ਬਿਲਕੁਲ ਬੰਦ ਹੋਈ ਪਈ ਹੈ। ਉਨ੍ਹਾਂ ਕਿਹਾ ਕਿ ਇਸ ਪੁਲ ਨੂੰ ਬਣਾਉਣ ਲਈ ਇਲਾਕੇ ਦੇ ਲੋਕਾਂ ਵੱਲੋਂ ਵੀ ਲਗਾਤਾਰ ਮੰਗ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ- ਨੌਜਵਾਨ ਨੇ ਜ਼ਹਿਰੀਲੀ ਵਸਤੂ ਨਿਗਲ ਕੇ ਕੀਤੀ ਖੁਦਕੁਸ਼ੀ, ਫੇਸਬੁੱਕ ਪੋਸਟ ਸਾਂਝੀ ਕਰ ਦੱਸਿਆ ਕਾਰਨ

ਇਲਾਕੇ ਦੇ ਲੋਕਾਂ ਅਤੇ ਰਾਹਗੀਰਾਂ ਦੀ ਮੰਗ ਨੂੰ ਧਿਆਨ ਵਿੱਚ ਰੱਖਦੇ ਹੋਏ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਨੇ ਲੋਕ ਨਿਰਮਾਣ ਮੰਤਰੀ ਨੂੰ ਪੁਰਜ਼ੋਰ ਸਿਫ਼ਾਰਿਸ਼ ਕੀਤੀ ਹੈ ਕਿ ਤੁਗਲਵਾਲਾ-ਚੱਕ ਸ਼ਰੀਫ਼ ਰੋਡ 'ਤੇ 2 ਸਪੈਨ 8 ਮੀਟਰ ਈਚ ਕਰਾਸਿੰਗ ਦੇ ਹਾਈ ਲੈਵਲ ਬਰਿੱਜ, ਜਿਸ ਨੂੰ ਤਿਆਰ ਕਰਨ ਲਈ ਕਰੀਬ 220.00 ਲੱਖ ਰੁਪਏ ਦਾ ਖਰਚਾ ਆਉਣਾ ਦਾ ਅਨੁਮਾਨ ਹੈ, ਲਈ ਗਰਾਂਟ ਜਲਦ ਜਾਰੀ ਕੀਤੀ ਜਾਵੇ ਤਾਂ ਜੋ ਆਮ ਲੋਕਾਂ ਨੂੰ ਆ ਰਹੀ ਮੁਸ਼ਕਲ ਤੋਂ ਨਿਜਾਤ ਮਿਲ ਸਕੇ। ਇਸਦੇ ਨਾਲ ਹੀ ਸੇਖਵਾਂ ਨੇ ਲੋਕ ਨਿਰਮਾਣ ਮੰਤਰੀ ਕੋਲੋਂ ਤੁਗਲਵਾਲਾ-ਚੱਕ ਸ਼ਰੀਫ਼ ਦੀ ਮੁਰੰਮਤ ਲਈ 4 ਕਰੋੜ ਰੁਪਏ ਮਨਜ਼ੂਰ ਕਰਨ ਲਈ ਕਿਹਾ ਹੈ।

ਇਹ ਵੀ ਪੜ੍ਹੋ- ਸ੍ਰੀ ਹਰਿਮੰਦਰ ਸਾਹਿਬ ਨੂੰ ਜਾਣ ਵਾਲੇ ਰਸਤਿਆਂ ’ਚ ਮੀਟ, ਸ਼ਰਾਬ ਦੀਆਂ ਦੁਕਾਨਾਂ ਬੰਦ ਕਰਨ ਲਈ ਚਲਾਈ ਮੁਹਿੰਮ

ਲੋਕ ਨਿਰਮਾਣ ਵਿਭਾਗ ਪੰਜਾਬ ਦੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਚੇਅਰਮੈਨ ਐਡਵੋਕੇਟ ਜਗਰੂਪ ਸਿੰਘ ਦੀਆਂ ਇਨ੍ਹਾਂ ਮੰਗਾਂ ਨਾਲ ਸਹਿਮਤ ਹੁੰਦਿਆਂ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਵੱਲੋਂ ਤੁਗਲਵਾਲਾ-ਚੱਕ ਸ਼ਰੀਫ਼ ਰੋਡ ਉੱਪਰ ਨੁਕਸਾਨੇ ਗਏ ਪੁਲ ਦੀ ਉਸਾਰੀ ਅਤੇ ਇਸ ਸੜਕ ਦੀ ਰਿਪੇਅਰ ਦਾ ਕੰਮ ਜਲਦ ਸ਼ੁਰੂ ਕਰ ਦਿੱਤਾ ਜਾਵੇਗਾ। ਇਸ ਮੌਕੇ ਕੈਬਨਿਟ ਮੰਤਰੀ ਨੇ ਲੋਕ ਨਿਰਮਾਣ ਵਿਭਾਗ ਦੇ ਸਕੱਤਰ ਨੂੰ ਵੀ ਇਨ੍ਹਾਂ ਪ੍ਰੋਜੈਕਟਾਂ ਉੱਪਰ ਵਿਸ਼ੇਸ਼ ਧਿਆਨ ਦੇ ਕੰਮ ਜਲਦੀ ਸ਼ੁਰੂ ਕਰਨ ਦੇ ਨਿਰਦੇਸ਼ ਦਿੱਤੇ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News