ਚੇਅਰਮੈਨ ਰਮਨ ਬਹਿਲ ਨੇ ਸੇਵਾ ਕੇਂਦਰ ਦੀ ਲਾਈਨ 'ਚ ਲੱਗ ਕੇ ਕਰਵਾਇਆ ਕੰਮ, ਲੋਕਾਂ ਨੇ ਕੀਤੀ ਸ਼ਲਾਘਾ

Friday, Feb 24, 2023 - 05:30 PM (IST)

ਚੇਅਰਮੈਨ ਰਮਨ ਬਹਿਲ ਨੇ ਸੇਵਾ ਕੇਂਦਰ ਦੀ ਲਾਈਨ 'ਚ ਲੱਗ ਕੇ ਕਰਵਾਇਆ ਕੰਮ, ਲੋਕਾਂ ਨੇ ਕੀਤੀ ਸ਼ਲਾਘਾ

ਗੁਰਦਾਸਪੁਰ (ਵਿਨੋਦ)- ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਬਣੇ ਸੇਵਾ ਕੇਂਦਰ ਵਿਖੇ ਲਾਈਨ 'ਚ ਖਲ੍ਹੋ ਕੇ ਆਪਣੇ ਅਸਲਾ ਲਾਇਸੰਸ ਦਾ ਰੀਨਿਊ ਕਰਵਾਉਣ ਦੀ ਅਰਜ਼ੀ ਜਮ੍ਹਾ ਕਰਵਾਈ। ਬਹਿਲ ਨੇ ਆਮ ਆਦਮੀ ਦੀ ਤਰ੍ਹਾਂ ਲਾਈਨ 'ਚ ਲੱਗ ਕੇ ਸੇਵਾ ਕੇਂਦਰ ਦੀ ਖਿੜਕੀ ਤੋਂ ਆਪਣਾ ਕੰਮ ਕਰਵਾਉਣ ਨੂੰ ਤਰਜੀਹ ਦਿੱਤੀ। ਆਪਣੀ ਵਾਰੀ ਆਉਣ ’ਤੇ ਚੇਅਰਮੈਨ ਨੇ ਲੋੜੀਂਦੇ ਕਾਗਜ਼ਾਤ ਜਮ੍ਹਾ ਕਰਵਾਏ ਅਤੇ ਸੇਵਾ ਕੇਂਦਰ ਦੇ ਕਰਮੀ ਤੋਂ ਰਸੀਦ ਹਾਸਲ ਕੀਤੀ।

ਇਹ ਵੀ ਪੜ੍ਹੋ- PSEB ਦੇ 12ਵੀਂ ਜਮਾਤ ਦੇ ਵਿਦਿਆਰਥੀਆਂ ਲਈ ਅਹਿਮ ਖ਼ਬਰ, ਮੁਲਤਵੀ ਹੋਈ ਅੰਗਰੇਜ਼ੀ ਦੀ ਪ੍ਰੀਖਿਆ

ਚੇਅਰਮੈਨ ਰਮਨ ਨੇ ਕਿਹਾ ਕਿ ਸੂਬੇ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਆਉਣ ’ਤੇ ਹੁਣ ਸਰਕਾਰੀ ਦਫ਼ਤਰਾਂ ਵਿਚ ਲੋਕਾਂ ਦੀ ਖੱਜਲ-ਖੁਆਰੀ ਖ਼ਤਮ ਹੋਈ ਹੈ ਅਤੇ ਸੂਬਾ ਸਰਕਾਰ ਵੱਲੋਂ ਸੇਵਾ ਕੇਂਦਰਾਂ ਜ਼ਰੀਏ ਲੋਕਾਂ ਨੂੰ ਪੂਰੀ ਤਰਾਂ ਪਾਰਦਰਸ਼ੀ ਅਤੇ ਸਮਾਂ ਬੱਧ ਈ-ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ। ਬਹਿਲ ਨੇ ਕਿਹਾ ਕਿ ਅੱਜ ਉਨ੍ਹਾਂ ਨੇ ਆਪਣਾ ਅਸਲਾ ਲਾਇਸੰਸ ਰੀਨਿਊ ਕਰਵਾਉਣ ਲਈ ਸੇਵਾ ਕੇਂਦਰ ਰਾਹੀਂ ਅਪਲਾਈ ਕੀਤਾ ਹੈ ਅਤੇ ਬਿਨ੍ਹਾਂ ਕਿਸੇ ਪਰੇਸ਼ਾਨੀ ਜਾਂ ਦੇਰੀ ਦੇ ਉਨ੍ਹਾਂ ਦਾ ਕੰਮ ਹੋਇਆ ਹੈ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਦੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਤਹਿਤ ਭ੍ਰਿਸ਼ਟਾਚਾਰ ਨੂੰ ਵੀ ਲਗਾਮ ਲੱਗੀ ਹੈ।

ਇਹ ਵੀ ਪੜ੍ਹੋ- ਡਿਪਟੀ ਕਮਿਸ਼ਨਰ ਦੇ ਭਰੋਸੇ ਤੋਂ ਬਾਅਦ ਕਿਸਾਨਾਂ ਵੱਲੋਂ ਗੁਰਦਾਸਪੁਰ ਲਗਾਇਆ ਰੇਲ ਰੋਕੋ ਧਰਨਾ ਸਮਾਪਤ

ਓਧਰ ਦੂਸਰੇ ਪਾਸੇ ਜਦੋਂ ਲੋਕਾਂ ਨੇ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਨੂੰ ਆਪਣਾ ਕੰਮ ਕਰਵਾਉਣ ਲਈ ਸੇਵਾ ਕੇਂਦਰ ਦੀ ਲਾਈਨ 'ਚ ਲੱਗਾ ਦੇਖਿਆ ਤਾਂ ਉਨ੍ਹਾਂ ਨੇ ਵੀ ਚੇਅਰਮੈਨ ਬਹਿਲ ਦੀ ਨਿਮਰਤਾ ਅਤੇ ਨਿਰਮਾਣਤਾ ਦੀ ਸ਼ਲਾਘਾ ਕੀਤੀ।  

ਇਹ ਵੀ ਪੜ੍ਹੋ- ਕੈਪਟਨ ਅਮਰਿੰਦਰ ਸਿੰਘ ਦੇ ਬਿਆਨ 'ਤੇ ਨਵਜੋਤ ਸਿੱਧੂ ਦੇ ਸਲਾਹਕਾਰ ਨੇ ਦਿੱਤੀ ਤਿੱਖੀ ਪ੍ਰਤੀਕਿਰਿਆ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।


author

Shivani Bassan

Content Editor

Related News