ਚੇਅਰਮੈਨ ਰਮਨ ਬਹਿਲ ਨੇ ਜ਼ਿਲ੍ਹਾ ਹਸਪਤਾਲ ਗੁਰਦਾਸਪੁਰ ਦੀ ਮੁਰੰਮਤ ਤੇ ਨਵੀਨੀਕਰਨ ਪ੍ਰੋਜੈਕਟ ਦੀ ਕਰਵਾਈ ਸ਼ੁਰੂਆਤ
Saturday, Mar 08, 2025 - 04:26 PM (IST)

ਗੁਰਦਾਸਪੁਰ (ਗੁਰਪ੍ਰੀਤ,ਗੋਰਾਇਆ)- ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਵੱਲੋਂ ਅੱਜ ਜ਼ਿਲ੍ਹਾ ਹਸਪਤਾਲ ਗੁਰਦਾਸਪੁਰ ਦੀ ਮੁਰੰਮਤ ਤੇ ਨਵੀਨੀਕਰਨ ਦੇ ਪ੍ਰੋਜੈਕਟ ਦੀ ਸ਼ੁਰੂਆਤ ਕਰਵਾਈ ਗਈ। ਇਸਦੇ ਨਾਲ ਹੀ ਉਨ੍ਹਾਂ ਨੇ ਜ਼ਿਲ੍ਹਾ ਹਸਪਤਾਲ ਗੁਰਦਾਸਪੁਰ 'ਚ ਨਵੇਂ ਬਣਨ ਵਾਲੇ ਫੈਸਲੀਟੇਸ਼ਨ ਸੈਂਟਰ ਦਾ ਨੀਂਹ ਪੱਥਰ ਵੀ ਰੱਖਿਆ। ਇਨ੍ਹਾਂ ਦੋਵਾਂ ਪ੍ਰੋਜੈਕਟਾਂ 'ਤੇ ਪੰਜਾਬ ਸਰਕਾਰ ਵੱਲੋਂ 2.03 ਕਰੋੜ ਰੁਪਏ ਖ਼ਰਚ ਕੀਤੇ ਜਾਣਗੇ।
ਇਹ ਵੀ ਪੜ੍ਹੋ- ਪੰਜਾਬ 'ਚ ਸ਼ੁੱਕਰਵਾਰ ਨੂੰ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਕੂਲ-ਕਾਲਜ ਤੇ ਦਫ਼ਤਰ
ਜ਼ਿਲ੍ਹਾ ਹਸਪਤਾਲ ਦੀ ਮੁਰੰਮਤ ਤੇ ਨਵੀਨੀਕਰਨ ਦੇ ਪ੍ਰੋਜੈਕਟ ਦੀ ਸ਼ੁਰੂਆਤ ਕਰਨ ਅਤੇ ਨਵੇਂ ਫੈਸਲੀਟੇਸ਼ਨ ਸੈਂਟਰ ਦਾ ਨੀਂਹ ਪੱਥਰ ਰੱਖਣ ਉਪਰੰਤ ਪੱਤਰਕਾਰਾਂ ਨਾਲ ਗੱਲ ਕਰਿਦਆਂ ਚੇਅਰਮੈਨ ਰਮਨ ਬਹਿਲ ਨੇ ਕਿਹਾ ਕਿ ਜ਼ਿਲ੍ਹਾ ਹਸਪਤਾਲ ਗੁਰਦਾਸਪੁਰ ਦੇ ਬੁਨਿਆਦੀ ਢਾਂਚੇ ਵਿੱਚ ਵੱਡੇ ਸੁਧਾਰ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਹਸਪਤਾਲ ਗੁਰਦਾਸਪੁਰ ਦੀ ਮੁਰੰਮਤ ਤੇ ਨਵੀਨੀਕਰਨ ਉੱਪਰ 1.27 ਕਰੋੜ ਰੁਪਏ ਖਰਚ ਕੀਤੇ ਜਾਣਗੇ ਜਦਕਿ ਨਵਾਂ ਫੈਸਲੀਟੇਸ਼ਨ ਸੈਂਟਰ ਬਣਾਉਣ ਲਈ 76.16 ਲੱਖ ਰੁਪਏ ਦੀ ਲਾਗਤ ਆਵੇਗੀ।
ਇਹ ਵੀ ਪੜ੍ਹੋ- ਪੰਜਾਬ 'ਚ ਇਕ ਵਾਰ ਫਿਰ ਮੌਸਮ 'ਚ ਆਵੇਗਾ ਵੱਡਾ ਬਦਲਾਅ, ਪੜ੍ਹ ਲਓ ਖ਼ਬਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8