ਚੇਅਰਮੈਨ ਸੇਖ਼ਵਾਂ ਤੇ ਐੱਸ.ਐੱਸ.ਪੀ. ਨੇ ਹੜ੍ਹ ਪ੍ਰਭਾਵਿਤ ਖ਼ੇਤਰਾਂ ਦਾ ਲਿਆ ਜਾਇਜ਼ਾ

Thursday, Aug 17, 2023 - 04:36 PM (IST)

ਚੇਅਰਮੈਨ ਸੇਖ਼ਵਾਂ ਤੇ ਐੱਸ.ਐੱਸ.ਪੀ. ਨੇ ਹੜ੍ਹ ਪ੍ਰਭਾਵਿਤ ਖ਼ੇਤਰਾਂ ਦਾ ਲਿਆ ਜਾਇਜ਼ਾ

ਗੁਰਦਾਸਪੁਰ (ਹਰਮਨ)- ਜ਼ਿਲ੍ਹਾ ਯੋਜਨਾ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਜਗਰੂਪ ਸਿੰਘ ਸੇਖਵਾਂ ਵੱਲੋਂ ਅਧਿਕਾਰੀਆਂ ਦੇ ਨਾਲ ਹੜ੍ਹ ਪ੍ਰਭਾਵਿਤ ਖ਼ੇਤਰਾਂ ਦਾ ਦੌਰਾ ਕਰਕੇ ਰਾਹਤ ਕਾਰਜਾਂ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਉਨ੍ਹਾਂ ਨਾਲ ਐੱਸ.ਐੱਸ.ਪੀ. ਗੁਰਦਾਸਪੁਰ ਹਰੀਸ਼ ਦਾਯਮਾ ਤੇ ਹੋਰ ਅਧਿਕਾਰੀ ਵੀ ਮੌਜੂਦ ਸਨ। ਹੜ੍ਹ ਪ੍ਰਭਾਵਿਤ ਪਿੰਡਾਂ ਰਾਜੂ ਬੇਲਾ, ਛਿਛਰਾ ਅਤੇ ਝੰਡਾ ਲੁਬਾਣਾ ਦਾ ਦੌਰਾ ਕਰਨ ਤੋਂ ਬਾਅਦ ਚੇਅਰਮੈਨ ਜਗਰੂਪ ਸਿੰਘ ਸੇਖਵਾਂ ਨੇ ਕਿਹਾ ਕਿ ਇਲਾਕੇ ਵਿੱਚ ਹੜ੍ਹਾਂ ਦੀ ਸਥਿਤੀ ਕਾਬੂ ਹੇਠ ਹੈ ਅਤੇ ਪੰਜਾਬ ਸਰਕਾਰ ਦੀਆਂ ਰਾਹਤ ਟੀਮਾਂ ਲੋਕਾਂ ਨੂੰ ਹਰ ਸੰਭਵ ਮਦਦ ਪਹੁੰਚਾਉਣ 'ਚ ਲੱਗੀਆਂ ਹੋਈਆਂ ਹਨ। 

ਇਹ ਵੀ ਪੜ੍ਹੋ- ਪਾਕਿਸਤਾਨ ਸਰਕਾਰ ਸਿੱਖ ਭਾਈਚਾਰੇ ਦੇ ਦੋ ਸਿੱਖਾਂ ਨੂੰ ਕੌਮੀ ਸਨਮਾਨ ਨਾਲ ਕਰੇਗੀ ਸਨਮਾਨਿਤ

ਉਨ੍ਹਾਂ ਕਿਹਾ ਕਿ ਜਿਹੜੇ ਪਿੰਡਾਂ ਜਾਂ ਖ਼ੇਤਾਂ 'ਚ ਬਣੇ ਡੇਰਿਆਂ 'ਚ ਜ਼ਿਆਦਾ ਪਾਣੀ ਆ ਗਿਆ ਹੈ। ਉਨ੍ਹਾਂ ਲੋਕਾਂ ਨੂੰ ਕਿਸ਼ਤੀਆਂ ਰਾਹੀਂ ਬਾਹਰ ਕੱਢਿਆ ਜਾ ਰਿਹਾ ਹੈ। ਇਸ ਤੋਂ ਇਲਾਵਾ ਰਾਹਤ ਟੀਮਾਂ ਵੱਲੋਂ ਪ੍ਰਭਾਵਿਤ ਲੋਕਾਂ ਤੱਕ ਖਾਣ-ਪੀਣ ਦੀ ਸਮੱਗਰੀ ਪਹੁੰਚਾਈ ਜਾ ਰਹੀ ਹੈ। ਮੈਡੀਕਲ ਟੀਮਾਂ ਵੱਲੋਂ ਹਰ ਲੋੜਵੰਦ ਤੇ ਮਰੀਜ਼ ਤੱਕ ਪਹੁੰਚ ਕੀਤੀ ਜਾ ਰਹੀ ਹੈ। ਚੇਅਰਮੈਨ ਜਗਰੂਪ ਸਿੰਘ ਸੇਖਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਇਸ ਔਖੀ ਘੜ੍ਹੀ 'ਚ ਲੋਕਾਂ ਦੇ ਨਾਲ ਖੜ੍ਹੀ ਹੈ ਅਤੇ ਲੋਕਾਂ ਦੀਆਂ ਫ਼ਸਲਾਂ ਦੇ ਨਾਲ ਜੋ ਵੀ ਮਾਲੀ ਨੁਕਸਾਨ ਹੋਇਆ ਹੈ ਉਸਦਾ ਅਨੁਮਾਨ ਲਗਾ ਕੇ ਹਰ ਸੰਭਵ ਮਦਦ ਕੀਤੀ ਜਾਵੇਗੀ। ਸੇਖਵਾਂ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਰਿਸਕ ਨਾ ਲੈਣ ਅਤੇ ਰਾਹਤ ਟੀਮਾਂ ਦੀ ਮਦਦ ਨਾਲ ਜ਼ਿਆਦਾ ਪਾਣੀ ਵਾਲੇ ਖ਼ੇਤਰ ਵਿੱਚੋਂ ਬਾਹਰ ਆ ਜਾਣ।

ਇਹ ਵੀ ਪੜ੍ਹੋ-  ਪੰਜਾਬ 'ਚ ਹੜ੍ਹ ਦੀ ਤਬਾਹੀ, ਬੁਝੇ 2 ਘਰਾਂ ਦੇ ਚਿਰਾਗ਼, ਮਾਸੂਮਾਂ ਦੀਆਂ ਤਸਵੀਰਾਂ ਵੇਖ ਨਮ ਹੋ ਜਾਣਗੀਆਂ ਅੱਖਾਂ

ਦੱਸ ਦੇਈਏ ਕਿ ਪਿਛਲੇ ਤਿੰਨ ਦਿਨਾਂ ਤੋਂ ਹੜ੍ਹ ਪ੍ਰਭਾਵਤ ਖ਼ੇਤਰ ਵਿੱਚ ਫਸੇ ਲੋਕਾਂ ਨੂੰ ਮੈਡੀਕਲ ਸਹਾਇਤਾ ਦੇਣ ਲਈ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਮੈਡੀਕਲ ਟੀਮਾਂ ਨੇ ਕਿਸ਼ਤੀਆਂ ਰਾਹੀਂ ਘਰ-ਘਰ ਜਾ ਕੇ ਮੈਡੀਕਲ ਸੇਵਾ ਦੇਣੀ ਸ਼ੁਰੂ ਕਰ ਦਿੱਤੀ ਹੈ। ਦਰਿਆ ਦੇ ਨਾਲ ਲੱਗਦੇ ਖ਼ੇਤਰ 'ਚ ਪਾਣੀ ਘੱਟਣਾ ਸ਼ੁਰੂ ਹੋ ਗਿਆ ਹੈ ਜਦਕਿ ਕਾਹਨੂੰਵਾਨ ਦੇ ਨੇੜੇ ਨੀਵੇਂ ਖ਼ੇਤਰ 'ਚ ਪਾਣੀ ਜਾਣ ਕਰਕੇ ਉੱਥੇ ਪਾਣੀ ਦਾ ਪੱਧਰ ਵੱਧ ਰਿਹਾ ਹੈ। ਇਸ ਲਈ ਸਾਰੇ ਸਾਵਧਾਨ ਤੇ ਸੁਰੱਖਿਅਤ ਰਹਿਣ। 

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News