ਹਾਈ ਸਕਿਊਰਿਟੀ ਪਲੇਟ ਨਾ ਲਗਾਉਣ ਵਾਲੇ 43 ਲੋਕਾਂ ਦੇ ਕੱਟੇ ਚਲਾਨ

Wednesday, Jul 05, 2023 - 02:08 PM (IST)

ਗੁਰਦਾਸਪੁਰ (ਵਿਨੋਦ)- ਦੇਸ਼ ਭਰ ’ਚ ਪਹਿਲੀ ਜੁਲਾਈ ਤੋਂ ਹਾਈ ਸਕਿਊਰਿਟੀ ਨੰਬਰ ਪਲੇਟ ਵਾਹਨਾਂ ’ਤੇ ਲੱਗੀ ਹੋਣੀ ਜ਼ਰੂਰੀ ਆਦੇਸ਼ ਕਾਰਨ  ਬੀਤੇ ਦਿਨ ਗੁਰਦਾਸਪੁਰ ਟ੍ਰੈਫਿਕ ਪੁਲਸ ਇਸ ਮਾਮਲੇ ਵਿਚ ਸਖ਼ਤ ਦਿਖਾਈ ਦਿੱਤੀ। ਟ੍ਰੈਫਿਕ ਪੁਲਸ ਗੁਰਦਾਸਪੁਰ ਦੇ ਇੰਚਾਰਜ ਅਜੇ ਕੁਮਾਰ ਨੇ ਦੱਸਿਆ ਕਿ ਅੱਜ ਸ਼ਹਿਰ ਵਿਚ ਵੱਖ-ਵੱਖ ਨਾਕਿਆਂ ’ਤੇ ਹਾਈ ਸਕਿਊਰਿਟੀ ਨੰਬਰ ਪਲੇਟ ਦੇ ਬਿਨਾਂ ਚੱਲਣ ਵਾਲੇ 43 ਵਾਹਨਾਂ ਦੇ ਚਲਾਨ ਕੱਟੇ ਗਏ।

ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਗੁੰਡਾਗਰਦੀ ਦਾ ਨੰਗਾ ਨਾਚ, ਨੌਜਵਾਨ ਨੂੰ ਸ਼ਰੇਆਮ ਵੱਢਿਆ, ਵਾਰਦਾਤ ਤੋਂ ਪਹਿਲਾਂ ਬਣਾਈ ਵੀਡੀਓ

ਉਨ੍ਹਾਂ ਕਿਹਾ ਕਿ ਜ਼ਿਆਦਾਤਰ ਲੋਕਾਂ ਨੂੰ ਪਤਾ ਹੀ ਨਹੀਂ ਸੀ ਕਿ ਹਾਈ ਸਕਿਊਰਿਟੀ ਨੰਬਰ ਪਲੇਟ ਵਾਹਨਾਂ ’ਤੇ ਲਗਾਉਣਾ ਜ਼ਰੂਰੀ ਹੈ। ਇਹ ਕ੍ਰਮ ਲਗਾਤਾਰ ਜਾਰੀ ਰਹੇਗਾ ਅਤੇ ਲੋਕਾਂ ਨੂੰ ਚਾਹੀਦਾ ਹੈ ਕਿ ਉਹ ਆਪਣੇ ਵਾਹਨਾਂ ’ਤੇ ਹਾਈ ਸਕਿਊਰਿਟੀ ਨੰਬਰ ਪਲੇਟ ਲਗਾਉਣ ਦੇ ਬਾਅਦ ਹੀ ਸੜਕ ਤੇ ਵਾਹਨ ਲੈ ਕੇ ਆਉਣ।

ਇਹ ਵੀ ਪੜ੍ਹੋ- ਨੌਜਵਾਨ ਕੁੜੀ 'ਤੇ ਥਰਡ ਡਿਗਰੀ ਦਾ ਤਸ਼ੱਦਦ, ਗੁਪਤ ਅੰਗ 'ਤੇ ਲਾਇਆ ਕਰੰਟ, ਹੈਰਾਨ ਕਰੇਗਾ ਪੂਰਾ ਮਾਮਲਾ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

 


Shivani Bassan

Content Editor

Related News