ਜੁਗਾੜੂ ਵਾਹਨਾਂ ਨੂੰ ਦਿੱਤੀ ਜਾ ਰਹੀ ਖੁੱਲ੍ਹ, ਜਾਇਜ਼ ਵਾਹਨਾਂ ਦੇ ਕੱਟੇ ਜਾ ਰਹੇ ਚਲਾਨ
Tuesday, Nov 12, 2024 - 11:52 AM (IST)
ਤਰਨਤਾਰਨ (ਰਮਨ)-ਸਰਹੱਦੀ ਜ਼ਿਲ੍ਹੇ ਅੰਦਰ ਪਹਿਲਾਂ ਹੀ ਕਾਰੋਬਾਰ ਠੱਪ ਹੋ ਚੁੱਕੇ ਹਨ, ਜਦਕਿ ਦੂਜੇ ਪਾਸੇ ਟਰਾਂਸਪੋਰਟ ਵਿਭਾਗ ਨੂੰ ਮੋਟੇ ਟੈਕਸ ਦੇਣ ਵਾਲੇ ਵਾਹਨ ਚਾਲਕਾਂ ਨੂੰ ਜਾਣਬੁੱਝ ਕੇ ਨਿਸ਼ਾਨਾ ਬਣਾਉਂਦੇ ਹੋਏ ਖੱਜਲ-ਖੁਆਰ ਕੀਤਾ ਜਾ ਰਿਹਾ ਹੈ, ਜਦਕਿ ਇਸ ਦੇ ਉਲਟ ਨਾਜਾਇਜ਼ ਜੁਗਾੜੂ ਵਾਹਨ ਸ਼ਰੇਆਮ ਬਿਨਾਂ ਕੋਈ ਟੈਕਸ ਦਿੱਤੇ ਸੜਕਾਂ ’ਤੇ ਲੋਕਾਂ ਦੀ ਜਾਨ ਖਤਰੇ ’ਚ ਪਾ ਦੌੜ ਰਹੇ ਹਨ, ਜਿਨ੍ਹਾਂ ਖਿਲਾਫ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ। ਇਹ ਪ੍ਰਗਟਾਵਾ ਯੂਨਾਈਟਡ ਟਰੇਡ ਯੂਨੀਅਨ ਦੇ ਸੂਬਾ ਪ੍ਰਧਾਨ ਹਰਜਿੰਦਰ ਸਿੰਘ ਗਿੱਲ ਨੇ ‘ਜਗ ਬਾਣੀ’ ਨਾਲ ਗੱਲਬਾਤ ਕਰਦਿਆਂ ਕੀਤਾ।
ਇਹ ਵੀ ਪੜ੍ਹੋ- ਵੱਡੀ ਖ਼ਬਰ: ਪੰਜਾਬ ਦੇ ਇਸ ਪਵਿੱਤਰ ਸਰੋਵਰ 'ਚ ਹਜ਼ਾਰਾਂ ਮੱਛੀਆਂ ਮਰੀਆਂ
ਯੂਨਾਈਟਡ ਯੂਨੀਅਨ ਦੇ ਪ੍ਰਧਾਨ ਹਰਜਿੰਦਰ ਸਿੰਘ ਗਿੱਲ ਅਤੇ ਉਨ੍ਹਾਂ ਦੇ ਸਮੂਹ ਮੈਂਬਰਾਂ ਨੇ ਦੱਸਿਆ ਕਿ ਜ਼ਿਲ੍ਹੇ ’ਚ ਪ੍ਰਸ਼ਾਸਨ ਵੱਲੋਂ ਜਾਣਬੁੱਝ ਕੇ ਮੋਟੇ ਟੈਕਸ ਦੇਣ ਵਾਲੇ ਸਕੂਲੀ ਵਾਹਨਾਂ ਅਤੇ ਹੋਰ ਕਮਰਸ਼ੀਅਲ ਵਾਹਨਾ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪਹਿਲਾਂ ਸਕੂਲੀ ਵਾਹਨਾਂ ਵੱਲੋਂ ਹਰ ਤਿੰਨ ਮਹੀਨੇ ਬਾਅਦ ਟੈਕਸ ਅਦਾ ਕੀਤਾ ਜਾਂਦਾ ਸੀ, ਜਦਕਿ ਹੁਣ ਸਰਕਾਰ ਵੱਲੋਂ ਨਵੇਂ ਨੋਟੀਫਿਕੇਸ਼ਨ ਤਹਿਤ ਸਾਲ ਦਾ ਟੈਕਸ ਇਕੱਠਾ ਹਾਸਲ ਕੀਤਾ ਜਾਂਦਾ ਹੈ ਜੋ ਗਰੀਬ ਵਰਗ ਨਾਲ ਸਬੰਧਤ ਵਾਹਨ ਚਾਲਕਾਂ ਨੂੰ ਦੇਣ ’ਚ ਕਾਫੀ ਮੁਸ਼ਕਿਲ ਪੈਦਾ ਕਰਦਾ ਹੈ।
ਇਹ ਵੀ ਪੜ੍ਹੋ- ਨਿਹੰਗ ਸਿੰਘਾਂ ਨੇ ਸਰੋਵਰ 'ਚ ਨਵਾਇਆ ਘੋੜਾ, ਖੜ੍ਹਾ ਹੋਇਆ ਵਿਵਾਦ
ਇਸੇ ਤਰ੍ਹਾਂ ਐੱਨ. ਓ. ਸੀ. ਲੈਣ ਲਈ ਹੁਣ ਚਾਰ ਸਾਲ ਦਾ ਟੈਕਸ ਜਮ੍ਹਾ ਕਰਵਾਉਣਾ ਪੈਂਦਾ ਹੈ ਜੋ ਹਰ ਵਾਹਨ ਚਾਲਕ ਨਹੀਂ ਦੇ ਸਕਦਾ ਹੈ। ਗਰੀਬੀ ਦੇ ਹਾਲਾਤ ’ਚ ਵਾਹਨ ਚਾਲਕ ਬੜੀ ਮੁਸ਼ਕਿਲ ਨਾਲ ਆਪਣੇ ਪਰਿਵਾਰ ਦਾ ਪੇਟ ਪਾਲ ਰਹੇ ਹਨ ਪਰ ਪ੍ਰਸ਼ਾਸਨ ਵੱਲੋਂ ਇਸ ਦੌਰਾਨ ਵਿਤਕਰਾ ਕਰਦੇ ਹੋਏ ਸਹੀ ਢੰਗ ਨਾਲ ਕਾਗਜ਼ਾਤ ਪੂਰੇ ਕਰਨ ਵਾਲੇ ਵਾਹਨ ਚਾਲਕਾਂ ਨੂੰ ਜਾਣ ਬੁਝ ਕੇ ਆਪਣਾ ਨਿਸ਼ਾਨਾ ਬਣਾਇਆ ਜਾ ਰਿਹਾ ਹੈ, ਜਦਕਿ ਮੌਤ ਦਾ ਕਾਰਨ ਬਣਨ ਵਾਲੇ ਨਾਜਾਇਜ਼ ਜੁਗਾੜੂ ਵਾਹਨ ਸ਼ਰੇਆਮ ਨੈਸ਼ਨਲ ਹਾਈਵੇ ’ਤੇ ਦੌੜਦੇ ਵੇਖੇ ਜਾ ਸਕਦੇ ਹਨ, ਜਿਨ੍ਹਾਂ ਨੂੰ ਕਦੇ ਵੀ ਪ੍ਰਸ਼ਾਸਨ ਨੇ ਸਪੈਸ਼ਲ ਨਾਕੇਬੰਦੀ ਕਰਕੇ ਨਹੀਂ ਰੋਕਿਆ ਹੈ। ਗਿੱਲ ਨੇ ਪ੍ਰਸ਼ਾਸਨ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਜੇ ਨਾਜਾਇਜ਼ ਜੁਗਾੜੂ ਵਾਹਨਾਂ ਨੂੰ ਸਮੇਂ ’ਤੇ ਨੱਥ ਨਾ ਪਾਈ ਗਈ ਤਾਂ ਉਨ੍ਹਾਂ ਵੱਲੋਂ ਨੈਸ਼ਨਲ ਹਾਈਵੇ ਜਾਮ ਕੀਤਾ ਜਾਵੇਗਾ।
ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਵੱਡਾ ਐਨਕਾਊਂਟਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8