ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ 22 ਵਾਹਨ ਚਾਲਕਾਂ ਦੇ ਕੱਟੇ ਚਲਾਨ, 7 ਨੂੰ ਕੀਤਾ ਬਾਊਂਡ

Monday, Oct 26, 2026 - 06:04 PM (IST)

ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ 22 ਵਾਹਨ ਚਾਲਕਾਂ ਦੇ ਕੱਟੇ ਚਲਾਨ, 7 ਨੂੰ ਕੀਤਾ ਬਾਊਂਡ

ਗੁਰਦਾਸਪੁਰ (ਵਿਨੋਦ)- ਟੈ੍ਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਖਿਲਾਫ ਅੱਜ ਗੁਰਦਾਸਪੁਰ ਪੁਲਸ ਦੇ ਟੈ੍ਫਿਕ ਵਿੰਗ ਵੱਲੋਂ ਸਖ਼ਤ ਕਾਰਵਾਈ ਕਰਦਿਆਂ 22 ਦੇ ਕਰੀਬ ਚਲਾਨ ਕੱਟੇ ਗਏ ਅਤੇ 7 ਮੋਟਰਸਾਈਕਲ ਬਾਊਂਡ ਕੀਤੇ ਗਏ। ਸਥਾਨਕ ਕਾਹਨੂੰਵਾਨ ’ਚ ਨਾਕਾਬੰਦੀ ਕਰਕੇ ਵਾਹਨਾਂ ਦੀ ਚੈਕਿੰਗ ਕਰ ਰਹੇ ਟੈ੍ਫਿਕ ਪੁਲਸ ਇੰਚਾਰਜ ਸਤਨਾਮ ਸਿੰਘ ਨੇ ਦੱਸਿਆ ਕਿ ਮਾਨਯੋਗ ਐੱਸ.ਐੱਸ.ਪੀ ਆਦਿੱਤਯ ਦੇ ਦਿਸ਼ਾ ਨਿਰਦੇਸ਼ਾਂ ’ਤੇ ਦੀਵਾਲੀ ਤਿਉਹਾਰ ਨੂੰ ਲੈ ਕੇ ਸ਼ਹਿਰ ’ਚ ਸਖ਼ਤ ਨਾਕਾਬੰਦੀ ਕੀਤੀ ਗਈ ਹੈ। ਜਿਸ ਦੇ ਚੱਲਦੇ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਅੱਜ ਜਿੰਨਾਂ ਵਾਹਨ ਚਾਲਕਾਂ ਦੇ ਮੋਟਰਸਾਈਕਲਾਂ ਦੇ ਕਾਗਜ਼ ਅਧੂਰੇ ਸਨ, ਉਨ੍ਹਾਂ ਦੇ 22 ਦੇ ਕਰੀਬ ਚਾਲਾਨ ਕੱਟੇ ਗਏ। ਜਦਕਿ 7 ਦੇ ਕਰੀਬ ਮੋਟਰਸਾਈਕਲ ਬਾਊਂਡ ਕੀਤੇ ਗਏ ਹਨ।

ਇਹ ਵੀ ਪੜ੍ਹੋ- ਵੱਡੀ ਵਾਰਦਾਤ: ਅੰਮ੍ਰਿਤਸਰ 'ਚ GYM 'ਤੇ ਚੱਲੀਆਂ ਤਾਬੜਤੋੜ ਗੋਲੀਆਂ

ਉਨ੍ਹਾਂ ਵਾਹਨ ਚਾਲਕਾਂ ਨੂੰ ਅਪੀਲ ਕੀਤੀ ਕਿ ਉਹ ਆਪਣਾ ਲਾਇਸੰਸ ਦੇ ਇਲਾਵਾ ਵਾਹਨਾਂ ਦੇ ਕਾਗਜ਼ਾਤ ਪੂਰੇ ਰੱਖਣ ਤਾਂ ਜੋ ਕਿ ਪੁਲਸ ਦੀ ਚੈਕਿੰਗ ਦੌਰਾਨ ਕੋਈ ਪ੍ਰੇਸ਼ਾਨੀ ਨਾ ਹੋਵੇ। ਇਸ ਦੇ ਇਲਾਵਾ ਮੋਟਰਸਾਈਕਲ ਦੇ ਅੱਗੇ ਅਤੇ ਪਿੱਛੇ ਨੰਬਰ ਪਲੇਟ ਜ਼ਰੂਰ ਲਗਾਉਣ , ਨਹੀਂ ਤਾਂ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਅੱਜ ਮਹਿਲਾ ਪੁਲਸ ਕਰਮਚਾਰੀਆਂ ਨੂੰ ਵੀ ਚੈਕਿੰਗ ਦੌਰਾਨ ਤਾਇਨਾਤ ਕੀਤਾ ਗਿਆ ਸੀ। ਜਿਸ ਦੌਰਾਨ ਜਿੰਨਾਂ ਔਰਤਾਂ ਦੇ ਕੋਲ ਸਕੂਟਰੀ ਦੇ ਕਾਗਜ਼ਾਤ ਨਹੀਂ ਸਨ, ਉਨ੍ਹਾਂ ਔਰਤਾਂ ਦੇ ਚਲਾਨ ਵੀ ਕੱਟੇ ਗਏ ਹਨ।

ਇਹ ਵੀ ਪੜ੍ਹੋ- ਪੰਜਾਬ; 50 ਲੱਖ ਦੀ ਫਿਰੌਤੀ ਨਾ ਦੇਣ 'ਤੇ ਦੁਕਾਨ 'ਤੇ ਚਲਾਈਆਂ ਗੋਲੀਆਂ, ਬਣਿਆ ਦਹਿਸ਼ਤ ਦਾ ਮਾਹੌਲ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170


author

Shivani Bassan

Content Editor

Related News