ਟ੍ਰੈਫਿਕ ਨਿਯਮਾਂ ਦੀ ਪਾਲਣਾ ਨਾ ਕਰਨ ਵਾਲੇ ਵਾਹਨ ਚਾਲਕਾਂ ਦੇ ਕੱਟੇ ਚਲਾਨ
Saturday, Dec 27, 2025 - 05:55 PM (IST)
ਗੁਰਦਾਸਪੁਰ (ਵਿਨੋਦ, ਹਰਮਨ)- ਅੱਜ ਟ੍ਰੈਫਿਕ ਪੁਲਸ ਇੰਚਾਰਜ ਸਤਨਾਮ ਸਿੰਘ ਵੱਲੋਂ ਆਪਣੀ ਟੀਮ ਦੇ ਨਾਲ ਬੱਬਰੀ ਬਾਈਪਾਸ ਦੇ ਨਜ਼ਦੀਕ ਨਾਕਾਬੰਦੀ ਕਰ ਕੇ ਟ੍ਰੈਫਿਕ ਨਿਯਮਾਂ ਦੀ ਪਾਲਣਾ ਨਾ ਕਰਨ ਵਾਲੇ ਵਾਹਨ ਚਾਲਕਾਂ ਦੇ 40 ਦੇ ਕਰੀਬ ਚਲਾਨ ਕੱਟੇ ਗਏ।
ਇਹ ਵੀ ਪੜ੍ਹੋ- ਜਥੇਦਾਰ ਗੜਗੱਜ ਦਾ ਵੱਡਾ ਬਿਆਨ ! ਸ਼ਹੀਦੀ ਦਿਹਾੜਿਆਂ ਮੌਕੇ ਪੰਜਾਬ 'ਚ ਹੋਵੇ 'ਡਰਾਈ ਡੇਅ' ਘੋਸ਼ਿਤ
ਗੱਲਬਾਤ ਕਰਦਿਆਂ ਟ੍ਰੈਫਿਕ ਪੁਲਸ ਇੰਚਾਰਜ ਸਤਨਾਮ ਸਿੰਘ ਨੇ ਦੱਸਿਆ ਕਿ ਅੱਜ ਉਨ੍ਹਾਂ ਦੀ ਟੀਮ ਵੱਲੋਂ ਨਾਕਾਬੰਦੀ ਕਰ ਕੇ 40 ਦੇ ਕਰੀਬ ਵਾਹਨਾਂ ਦੇ ਚਲਾਨ ਕੱਟੇ ਗਏ ਹਨ। ਉਨ੍ਹਾਂ ਕਿਹਾ ਕਿ ਜਿਨ੍ਹਾਂ ਕੋਲ ਕੋਈ ਲਾਇਸੈਂਸ ਨਹੀਂ ਸੀ ਅਤੇ ਵਾਹਨਾਂ ਦੇ ਕੋਈ ਕਾਗਜ਼ਾਤ ਨਹੀਂ ਸੀ, ਉਨ੍ਹਾਂ ਦੇ ਚਲਾਨ ਕੱਟੇ ਗਏ। ਇਸ ਤੋਂ ਇਲਾਵਾ ਜੋ ਬਿਨਾਂ ਨੰਬਰ ਤੋਂ ਆਪਣੇ ਵਾਹਨ ਚਲਾਨ ਚਲਾ ਰਹੇ ਸਨ, ਉਨ੍ਹਾਂ ਦੇ ਵਾਹਨਾਂ ਦੇ ਵੀ ਚਲਾਨ ਕੱਟੇ ਗਏ।
ਇਹ ਵੀ ਪੜ੍ਹੋ- ਦਿੱਲੀ ਤੋਂ ਵੀ ਵੱਧ ਖ਼ਰਾਬ ਹੋਈ ਅੰਮ੍ਰਿਤਸਰ ਦੀ ਹਵਾ, 987 ਦਰਜ ਹੋਇਆ AQI !
ਇਸ ਤੋਂ ਇਲਾਵਾ ਹਾਈਵੇ ’ਤੇ ਚਾਰ ਪਹੀਆ ਵਾਹਨਾਂ ਜਿਨ੍ਹਾਂ ’ਚ ਟਰੱਕ, ਟਿੱਪਰ ਹਨ, ਉਨ੍ਹਾਂ ਵਾਹਨਾਂ ਦੇ ਪਿੱਛੇ ਕੋਈ ਵੀ ਨੰਬਰ ਨਾ ਲਿਖੇ ਹੋਣ ਕਾਰਨ ਚਲਾਨ ਕੱਟੇ ਗਏ। ਉਨ੍ਹਾਂ ਵਾਹਨ ਚਾਲਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਵਾਹਨਾਂ ਦੇ ਕਾਗਜ਼ਾਤ ਆਪਣੇ ਕੋਲ ਜ਼ਰੂਰ ਰੱਖਣ ਤਾਂ ਕਿ ਚੈਕਿੰਗ ਦੌਰਾਨ ਕੋਈ ਪ੍ਰੇਸ਼ਾਨੀ ਨਾ ਹੋਵੇ।
ਇਹ ਵੀ ਪੜ੍ਹੋ- ਅੰਮ੍ਰਿਤਸਰ : ਹਵਾ 'ਚ ਚੱਕਰ ਕੱਟਦਾ ਰਿਹਾ ਜਹਾਜ਼, ਨਹੀਂ ਮਿਲੀ ਉਤਰਣ ਦੀ ਇਜਾਜ਼ਤ, ਜਾਣੋ ਕੀ ਹੈ ਮਾਮਲਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
