ਟ੍ਰੈਫ਼ਿਕ ਪੁਲਸ ਅਤੇ ਬਾਲ ਸੁਰੱਖਿਆ ਵਿਭਾਗ ਵੱਲੋਂ 23 ਸਕੂਲੀ ਵਾਹਨਾਂ ਦੇ ਕੀਤੇ ਚਲਾਨ
Thursday, Nov 14, 2024 - 11:33 AM (IST)
ਤਰਨਤਾਰਨ (ਰਮਨ)-ਸਥਾਨਕ ਸ਼ਹਿਰ ਦੇ ਬੋਹੜੀ ਚੌਂਕ ਅਤੇ ਜੰਡਿਆਲਾ ਰੋਡ ਵਿਖੇ ਟ੍ਰੈਫਿਕ ਪੁਲਸ ਅਤੇ ਬਾਲ ਸੁਰੱਖਿਆ ਵਿਭਾਗ ਦੇ ਕਰਮਚਾਰੀਆਂ ਵੱਲੋਂ ਸਾਂਝੇ ਤੌਰ ਉਪਰ ਵਿਸ਼ੇਸ਼ ਨਾਕਾਬੰਦੀ ਕਰਦੇ ਹੋਏ 23 ਵਾਹਨਾਂ ਦੇ ਚਲਾਨ ਕਰਦੇ ਹੋਏ 3 ਨਾਬਾਲਿਗਾਂ ਦੇ ਮੋਟਰਸਾਈਕਲ ਇਮਪਾਊਂਡ ਕੀਤੇ ਗਏ। ਬੁੱਧਵਾਰ ਸਵੇਰੇ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਰਾਹੁਲ ਵੱਲੋਂ ਜਾਰੀ ਕੀਤੇ ਗਏ ਸਖ਼ਤ ਹੁਕਮਾਂ ਤਹਿਤ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਰਜੇਸ਼ ਕੁਮਾਰ ਅਤੇ ਟ੍ਰੈਫਿਕ ਪੁਲਸ ਵੱਲੋਂ ਸਾਂਝੇ ਤੌਰ ਉਪਰ ਸਕੂਲੀ ਵਾਹਨਾਂ ਦੀ ਬਰੀਕੀ ਨਾਲ ਜਾਂਚ ਕਰਨ ਸਬੰਧੀ ਨਾਕਾਬੰਦੀ ਕੀਤੀ ਗਈ।
ਇਹ ਵੀ ਪੜ੍ਹੋ- ਸੜਕ ਹਾਦਸੇ 'ਚ ਮਾਪਿਆਂ ਦੇ ਇਕਲੌਤੇ ਪੁੱਤਰਾਂ ਦੀ ਦਰਦਨਾਕ ਮੌਤ, ਦੋਵੇਂ ਨੌਜਵਾਨ ਜਿੰਮ ਤੋਂ ਆ ਰਹੇ ਸੀ ਘਰ
ਇਸ ਨਾਕਾਬੰਦੀ ਦੌਰਾਨ ਸੇਫ ਸਕੂਲ ਵਾਹਨ ਪਾਲਸੀ ਦੇ ਤਹਿਤ ਸਕੂਲੀ ਵਾਹਨਾਂ ਦੀ ਬਰੀਕੀ ਨਾਲ ਜਾਂਚ ਕਰਦੇ ਹੋਏ ਉਨ੍ਹਾਂ ਦੇ ਜਿੱਥੇ 23 ਸਕੂਲੀ ਵਾਹਨਾਂ ਦੇ ਚਲਾਨ ਕੀਤੇ ਗਏ, ਉਥੇ ਹੀ 3 ਵਾਹਨ ਇਮਪਾਊਂਡ ਕੀਤੇ ਗਏ। ਸਵੇਰੇ ਕਰੀਬ 8.30 ਵਜੇ ਵਿਸ਼ੇਸ਼ ਨਾਕਾਬੰਦੀ ਦੌਰਾਨ ਸਕੂਲੀ ਵਾਹਨਾਂ ਦੀ ਸਖ਼ਤੀ ਨਾਲ ਚੈਕਿੰਗ ਕੀਤੀ ਗਈ। ਟ੍ਰੈਫਿਕ ਪੁਲਸ ਦੇ ਏ.ਐੱਸ.ਆਈ ਬਿਕਰਮਜੀਤ ਸਿੰਘ, ਏ.ਐੱਸ.ਆਈ ਮੁਖਤਾਰ ਸਿੰਘ ਪੱਧਰੀ, ਏ.ਐੱਸ.ਆਈ ਸੁਰਜੀਤ ਸਿੰਘ, ਏ.ਐੱਸ.ਆਈ. ਪ੍ਰਗਟ ਸਿੰਘ ਤੋਂ ਇਲਾਵਾ ਜ਼ਿਲਾ ਬਾਲ ਸੁਰੱਖਿਆ ਅਫਸਰ ਰਜੇਸ਼ ਕੁਮਾਰ ਅਤੇ ਉਨ੍ਹਾਂ ਦੀ ਟੀਮ ਸ਼ਾਮਲ ਸੀ। ਇਸ ਲਗਾਏ ਗਏ ਵਿਸ਼ੇਸ਼ ਨਾਕੇ ਦੌਰਾਨ ਵੱਖ-ਵੱਖ ਸਕੂਲਾਂ ਦੀਆਂ ਬੱਸਾਂ, ਵੈਨਾਂ ਆਦਿ ਨੂੰ ਰੋਕਦੇ ਹੋਏ ਉਨ੍ਹਾਂ ਦੀ ਬਾਰੀਕੀ ਨਾਲ ਜਾਂਚ ਕੀਤੀ। ਇਸ ਦੌਰਾਨ ਈ ਰਿਕਸ਼ਾ ਉਪਰ ਬੱਚਿਆਂ ਨੂੰ ਲਿਜਾਣ ਵਾਲੇ ਚਾਲਕਾਂ ਨੂੰ ਰੋਕਦੇ ਹੋਏ ਉਨ੍ਹਾਂ ਦੇ ਚਲਾਨ ਵੀ ਕੀਤੇ ਗਏ ਅਤੇ ਉਨ੍ਹਾਂ ਨੂੰ ਜਾਗਰੂਕ ਵੀ ਕੀਤਾ ਗਿਆ।
ਇਹ ਵੀ ਪੜ੍ਹੋ- 'ਮੁੱਖ ਮੰਤਰੀ ਧਮਕ ਬੇਸ ਆਲਾ' ਚੁੱਕ ਲਿਆ ਪੁਲਸ ਨੇ, ਦੇਖੋ ਹੈਰਾਨ ਕਰ ਦੇਣ ਵਾਲੀ ਵੀਡੀਓ
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਰਜੇਸ਼ ਕੁਮਾਰ ਅਤੇ ਟ੍ਰੈਫਿਕ ਪੁਲਸ ਦੇ ਏ.ਐੱਸ.ਆਈ ਬਿਕਰਮਜੀਤ ਸਿੰਘ ਨੇ ਦੱਸਿਆ ਕਿ ਸਾਂਝੀ ਟੀਮ ਵੱਲੋਂ ਨਾਕਾ ਲਗਾਉਂਦੇ ਹੋਏ ਕਰੀਬ 2 ਦਰਜਨ ਚਲਾਨ ਕੀਤੇ ਗਏ ਹਨ, ਇਸ ਦੇ ਨਾਲ ਹੀ ਨਵੇਂ ਕਾਨੂੰਨਾਂ ਦੀ ਉਲੰਘਣਾ ਕਰਨ ਵਾਲੇ ਤਿੰਨ ਨਬਾਲਿਗਾਂ ਦੇ ਮੋਟਰਸਾਈਕਲਾਂ ਨੂੰ ਇਮਪਾਊਂਡ ਕੀਤਾ ਗਿਆ ਹੈ, ਜਿਸ ਸਬੰਧੀ ਉਨ੍ਹਾਂ ਦੇ ਮਾਪਿਆਂ ਨੂੰ 25,000 ਦਾ ਜੁਰਮਾਨਾ ਅਦਾ ਕਰਨਾ ਹੋਵੇਗਾ। ਉਨ੍ਹਾਂ ਦੱਸਿਆ ਕਿ ਇਸ ਦੌਰਾਨ ਸਕੂਲੀ ਬੱਚਿਆਂ ਨੂੰ ਵਿਸ਼ੇਸ਼ ਤੌਰ ਉਪਰ ਜਾਗਰੂਕ ਕੀਤਾ ਗਿਆ।
ਇਹ ਵੀ ਪੜ੍ਹੋ- ਵੱਡੀ ਵਾਰਦਾਤ: ਕੈਨੇਡਾ 'ਚ ਨੀਗਰੋ ਨੇ ਪੰਜਾਬੀ ਨੌਜਵਾਨ ਨੂੰ ਗੋਲੀਆਂ ਨਾਲ ਭੁੰਨਿਆ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8