ਅਧੂਰੇ ਕਾਗਜ਼ਾਤ ਵਾਲੇ ਵਾਹਨਾਂ ਦੇ ਕੱਟੇ ਚਲਾਨ

Saturday, Sep 14, 2024 - 06:24 PM (IST)

ਅਧੂਰੇ ਕਾਗਜ਼ਾਤ ਵਾਲੇ ਵਾਹਨਾਂ ਦੇ ਕੱਟੇ ਚਲਾਨ

ਸ੍ਰੀ ਹਰਗੋਬਿੰਦਪੁਰ ਸਾਹਿਬ (ਬਾਬਾ): ਪੁਲਸ ਥਾਣਾ ਸ੍ਰੀ ਹਰਗੋਬਿੰਦਪੁਰ ਦੇ ਮੁਖੀ ਬਿਕਰਮ ਸਿੰਘ ਨੇ ਪੁਲਸ ਪਾਰਟੀ ਨਾਲ ਟੀ ਪੁਆਇੰਟਾਂ ’ਤੇ ਨਾਕੇ ਲਾ ਕੇ ਅਧੂਰੇ ਕਾਗਜ਼ਾਤ ਵਾਲੇ ਵਾਹਨਾਂ ਦੀ ਛਾਨਬੀਨ ਕੀਤੀ। ਇਸ ਤੋਂ ਇਲਾਵਾ ਕਾਰਾਂ ਵੈਨਾਂ ਤੋਂ ਕਾਲੀਆਂ ਫਿਲਮਾਂ ਅਤੇ ਪ੍ਰੈਸ਼ਰ ਹਾਰਨ ਵੀ ਉਤਾਰੇ ਗਏ।

ਇਸ ਸਮੇਂ ਥਾਣਾ ਮੁਖੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਕੋਈ ਵੀ ਵ੍ਹੀਕਲ ਘਰੋਂ ਕੱਢਣ ਸਮੇਂ ਉਨ੍ਹਾਂ ਦੇ ਦਸਤਾਵੇਜ਼ ਪੂਰੇ ਰੱਖਣ। ਉਨ੍ਹਾਂ ਕਿਹਾ ਕਿ ਕੋਈ ਵੀ 18 ਸਾਲ ਤੋਂ ਘੱਟ ਉਮਰ ਦਾ ਲੜਕਾ ਜੇਕਰ ਵ੍ਹੀਕਲ ਚਲਾਉਂਦਾ ਫੜਿਆ ਗਿਆ ਤਾਂ ਉਸ ’ਤੇ ਕਾਰਵਾਈ ਕੀਤੀ ਜਾਵੇਗੀ। ਹਮੇਸ਼ਾ ਟਰੈਫਿਕ ਨਿਯਮਾਂ ਦੀ ਪਾਲਣਾ ਕਰੋ। ਇਸ ਸਮੇਂ ਉਨ੍ਹਾਂ ਨਾਲ ਸਮੂਹ ਪੁਲਸ ਥਾਣਾ ਸ੍ਰੀ ਹਰਗੋਬਿੰਦਪੁਰ ਸਾਹਿਬ ਦਾ ਸਟਾਫ ਹਾਜ਼ਰ ਸੀ।


author

Shivani Bassan

Content Editor

Related News