ਪਾਕਿ ਦੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਵਿਖੇ PM ਨਰਿੰਦਰ ਮੋਦੀ ਦੇ ਜਨਮਦਿਨ ’ਤੇ ਚੰਦੋਆ ਸਾਹਿਬ ਕੀਤਾ ਭੇਟ
Sunday, Sep 17, 2023 - 07:12 PM (IST)
ਮਾਛੀਵਾੜਾ ਸਾਹਿਬ (ਟੱਕਰ)- ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਮਦਿਨ ’ਤੇ ਅੱਜ ਵਿਸ਼ੇਸ਼ ਤੌਰ ’ਤੇ ਪਾਕਿਸਤਾਨ ਵਿਖੇ ਸਥਿਤ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਵਿੱਤਰ ਅਸਥਾਨ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਗੁਰਦੁਆਰਾ ਸਾਹਿਬ ਵਿਖੇ ਚੰਦੋਆ, ਸਿਰੋਪਾਓ ਅਤੇ ਅਰਦਾਸ ਭੇਟਾ ਕੀਤੀ ਗਈ। ਪ੍ਰਧਾਨ ਮੰਤਰੀ ਮੋਦੀ ਦੇ ਜਨਮ ਦਿਨ ’ਤੇ ਭਾਜਪਾ ਦੇ ਕੌਮੀ ਸਕੱਤਰ ਮਨਜਿੰਦਰ ਸਿੰਘ ਸਿਰਸਾ, ਪੰਜਾਬ ਦੇ ਜਨਰਲ ਸਕੱਤਰ ਪਰਮਿੰਦਰ ਸਿੰਘ ਬਰਾੜ, ਭਾਜਪਾ ਆਗੂ ਤੇ ਸਾਬਕਾ ਵਿਧਾਇਕ ਇੰਦਰ ਇਕਬਾਲ ਸਿੰਘ ਅਟਵਾਲ ਸਿੱਖ ਸੰਗਤ ਦੇ ਜੱਥੇ ਸਮੇਤ ਪੁੱਜੇ।
ਇਹ ਵੀ ਪੜ੍ਹੋ- ਸਰਹੱਦ ਪਾਰ ਤੋਂ ਵੱਡੀ ਖ਼ਬਰ: ਹਿੰਦੂ ਕੁੜੀ ਤੇ ਪ੍ਰੇਮੀ ਦੇ ਗੋਲੀਆਂ ਮਾਰ ਕੇ ਕੀਤਾ ਕਤਲ
ਪਾਕਿਸਤਾਨ ਵਿਖੇ ਪੁੱਜਣ ’ਤੇ ਉੱਥੋਂ ਦੀ ਪਾਕਿਸਤਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਇੰਦਰਜੀਤ ਸਿੰਘ ਨੇ ਸਿਰਸਾ, ਬਰਾੜ, ਅਟਵਾਲ ਅਤੇ ਹੋਰ ਸਿੱਖ ਸੰਗਤ ਦਾ ਭਰਵਾਂ ਸਵਾਗਤ ਕੀਤਾ। ਗੁਰਦੁਆਰਾ ਕਰਤਾਰਪੁਰ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਭੇਜਿਆ ਗਿਆ ਚੰਦੋਆ ਸਾਹਿਬ ਅਤੇ ਹੋਰ ਅਰਦਾਸ ਭੇਟਾ ਗੁਰੂ ਚਰਨਾਂ ਵਿਚ ਭੇਟ ਕੀਤੀ ਗਈ। ਇਸ ਮੌਕੇ ਹੈੱਡ ਗ੍ਰੰਥੀ ਜੋਬਨ ਸਿੰਘ ਵਲੋਂ ਦੋਵਾਂ ਦੇਸ਼ਾਂ ਵਿਚ ਭਾਈਚਾਰਕ ਸਾਂਝ ਅਤੇ ਪ੍ਰਧਾਨ ਮੰਤਰੀ ਮੋਦੀ ਵਲੋਂ ਭੇਜੀ ਗਈ ਭੇਟਾ ਗੁਰੂ ਚਰਨਾਂ ਵਿਚ ਭੇਟ ਕਰ ਅਰਦਾਸ ਕੀਤੀ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮਨਜਿੰਦਰ ਸਿੰਘ ਸਿਰਸਾ ਅਤੇ ਸਾਬਕਾ ਵਿਧਾਇਕ ਇੰਦਰ ਇਕਬਾਲ ਸਿੰਘ ਅਟਵਾਲ ਨੇ ਕਿਹਾ ਕਿ ਅਸੀਂ ਬਹੁਤ ਵਡਭਾਗੇ ਹਾਂ ਕਿ ਸਾਨੂੰ ਦੋਵੇਂ ਦੇਸ਼ਾਂ ਦੇ ਸਹਿਯੋਗ ਸਦਕਾ ਬਿਨ੍ਹਾਂ ਵੀਜ਼ੇ ਤੋਂ ਇਤਿਹਾਸਕ ਗੁਰਦੁਆਰਾ ਸਾਹਿਬਾਨਾਂ ਦੇ ਦਰਸ਼ਨ ਕਰਨ ਦਾ ਸੁਭਾਗਾ ਸਮਾਂ ਮਿਲਿਆ ਹੈ। ਉਕਤ ਆਗੂਆਂ ਨੇ ਕਿਹਾ ਕਿ ਅੱਜ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਮਦਿਨ ’ਤੇ ਸਮੂਹ ਸਿੱਖ ਸੰਗਤ ਵਲੋਂ ਉਨ੍ਹਾਂ ਦੀ ਲੰਮੀ ਉਮਰ ਦੀ ਕਾਮਨਾ, ਸਰਬੱਤ ਦੇ ਭਲੇ ਅਤੇ ਦੇਸ਼ ਦੀ ਖੁਸ਼ਹਾਲੀ ਲਈ ਅਰਦਾਸ ਵੀ ਕੀਤੀ ਗਈ।
ਇਹ ਵੀ ਪੜ੍ਹੋ- ਪੰਜਾਬ ਦੇ ਕਾਰੋਬਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, ਹੁਣ ਪੰਜਾਬ 'ਚ ਵਾਪਸ ਆਈਆਂ 450 ਇੰਡਸਟਰੀਆਂ
ਇਸ ਮੌਕੇ ਪਾਕਿਸਤਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਇੰਦਰਜੀਤ ਸਿੰਘ ਨੇ ਭਾਰਤ ਤੋਂ ਆਈਆਂ ਪ੍ਰਮੁੱਖ ਸਖ਼ਸ਼ੀਅਤਾਂ ਨੂੰ ਸਿਰੋਪਾ ਭੇਟ ਕਰਕੇ ਸਨਮਾਨਿਤ ਵੀ ਕੀਤਾ। ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਨੇ ਭਾਰਤ ਦੀਆਂ ਸਿੱਖ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਕਰਤਾਰਪੁਰ ਸਾਹਿਬ ਵਿਖੇ ਦਰਸ਼ਨਾਂ ਲਈ ਆਉਣ ਅਤੇ ਨੌਜਵਾਨਾਂ ਨੂੰ ਵੀ ਇੱਥੇ ਜਾਣ ਲਈ ਪ੍ਰੇਰਿਤ ਕਰਨ ਤਾਂ ਜੋ ਉਨ੍ਹਾਂ ਨੂੰ ਸਿੱਖੀ ਸਿਧਾਤਾਂ ਨਾਲ ਜੋੜਿਆ ਜਾ ਸਕੇ। ਇਸ ਮੌਕੇ ਸਾਬਕਾ ਵਿਧਾਇਕ ਇੰਦਰ ਇਕਬਾਲ ਸਿੰਘ ਅਟਵਾਲ ਨੇ ਉੱਥੋਂ ਦੀ ਪ੍ਰਬੰਧਕ ਕਮੇਟੀ ਵਲੋਂ ਕੀਤੇ ਗਏ ਕਾਰਜ਼ਾਂ ਦੀ ਸ਼ਲਾਘਾ ਕੀਤੀ ਅਤੇ ਨਾਲ ਹੀ ਕੁੱਝ ਸੁਝਾਅ ਵੀ ਦਿੱਤੇ ਤਾਂ ਜੋ ਸੰਗਤਾਂ ਨੂੰ ਹੋਰ ਸੁਵਿਧਾਵਾਂ ਮਿਲ ਸਕਣ। ਅਟਵਾਲ ਨੇ ਕਿਹਾ ਕਿ ਪਾਕਿਸਤਾਨ ਸਰਕਾਰ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਇੱਕ ਪਾਸਪੋਰਟ ਦੀ ਸ਼ਰਤ ਖ਼ਤਮ ਕਰੇ, ਸ਼ਰਧਾਲੂਆਂ ਨੂੰ ਰਾਤ ਰਹਿਣ ਦੀ ਇਜ਼ਾਜਤ ਦਿੱਤੀ ਜਾਵੇ ਅਤੇ ਨਾਲ ਹੀ ਜੋ 20 ਡਾਲਰ ਐਂਟਰੀ ਫੀਸ ਹੈ ਉਸ ਨੂੰ ਘਟਾਇਆ ਜਾਵੇ।
ਇਹ ਵੀ ਪੜ੍ਹੋ- PM ਮੋਦੀ ਦੇ ਜਨਮਦਿਨ 'ਤੇ ਭਾਜਪਾ ਆਗੂ ਪਾਕਿ ਦੇ ਸ੍ਰੀ ਕਰਤਾਰਪੁਰ ਸਾਹਿਬ ਹੋਏ ਨਤਮਸਤਕ, ਕੀਤੀ ਅਰਦਾਸ
ਇਸ ਮੌਕੇ ਸਾਬਕਾ ਵਿਧਾਇਕ ਮਨਜੀਤ ਸਿੰਘ ਮੰਨਾ, ਪ੍ਰੋਫੈਸਰ ਭੁਪਿੰਦਰ ਸਿੰਘ ਚੀਮਾ, ਅਮਰਜੀਤ ਸਿੰਘ ਅਮਰੀ, ਜਸਜੀਤ ਸਿੰਘ ਅਟਵਾਲ, ਹਰਜੀਤ ਸਿੰਘ ਮੀਆਂ ਵਿੰਡ, ਕਰਨਵੀਰ ਸਿੰਘ ਭੰਗੂ, ਗੁਰਦੇਵ ਸਿੰਘ ਗੋਲਡੀ, ਡਾ. ਅਮਰਜੀਤ ਸਿੰਘ ਥਿੰਦ, ਜਸਜੀਤ ਸਿੰਘ ਸਹੋਤਾ, ਗੁਰਪ੍ਰੀਤ ਸਿੰਘ ਚਾਵਲਾ, ਗਗਨਪ੍ਰੀਤ ਸਿੰਘ ਬੱਲ ਅਤੇ ਦਿੱਲੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਹੁਦੇਦਾਰ ਮੌਜੂਦ ਸਨ।
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8