ਅੰਮ੍ਰਿਤਸਰ ਦੇ ਸ੍ਰੀ ਦੁਰਗਿਆਣਾ ਮੰਦਰ ਪੁੱਜੇ ਚਰਨਜੀਤ ਸਿੰਘ ਚੰਨੀ, ਦੇਖੋ ਮੌਕੇ ਦੀਆਂ ਤਸਵੀਰਾਂ
Wednesday, Sep 22, 2021 - 09:22 AM (IST)
 
            
            ਅੰਮ੍ਰਿਤਸਰ (ਵਿਪਨ) : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਨੇ ਬੁੱਧਵਾਰ ਤੜਕੇ ਸਵੇਰੇ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕ ਦੇ ਗੁਰੂ ਜੀ ਦਾ ਆਸ਼ੀਰਵਾਦ ਲਿਆ। ਇਸ ਤੋਂ ਬਾਅਦ ਚਰਨਜੀਤ ਚੰਨੀ ਸ੍ਰੀ ਦੁਰਗਿਆਣਾ ਮੰਦਰ ਪੁੱਜੇ। ਇਸ ਮੌਕੇ ਉਨ੍ਹਾਂ ਨਾਲ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅਤੇ ਓ. ਪੀ. ਸੋਨੀ ਸਮੇਤ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੀ ਮੌਜੂਦ ਸਨ।
ਇਹ ਵੀ ਪੜ੍ਹੋ : ਭੂਚਾਲ ਦੇ ਝਟਕਿਆਂ ਨਾਲ ਕੰਬਿਆ ਆਸਟ੍ਰੇਲੀਆ ਦਾ 'ਮੈਲਬਰਨ' ਸ਼ਹਿਰ, ਕਈ ਇਮਾਰਤਾਂ ਨੂੰ ਭਾਰੀ ਨੁਕਸਾਨ

ਇਸ ਤੋਂ ਪਹਿਲਾਂ ਚਰਨਜੀਤ ਸਿੰਘ ਚੰਨੀ ਸ੍ਰੀ ਰਾਮ ਤੀਰਥ ਵਿਖੇ ਨਤਮਸਤਕ ਹੋਏ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਜਲ੍ਹਿਆਂਵਾਲੇ ਬਾਗ 'ਚ ਸ਼ਹੀਦਾਂ ਨੂੰ ਸ਼ਰਧਾਂਜਲੀ ਵੀ ਭੇਂਟ ਕੀਤੀ।

ਉਨ੍ਹਾਂ ਨੇ ਵਿਜ਼ਟਰ ਬੁੱਕ 'ਚ ਲਿਖਿਆ ਕਿ ਉਹ ਉਨ੍ਹਾਂ ਸਾਰੇ ਸ਼ਹੀਦਾਂ ਨੂੰ ਨਮਨ ਕਰਦੇ ਹਨ, ਜਿਨ੍ਹਾਂ ਨੇ ਦੇਸ਼ ਦੀ ਆਜ਼ਾਦੀ ਲਈ ਆਪਣੀ ਕੁਰਬਾਨੀ ਦਿੱਤੀ ਹੈ। ਦੱਸਣਯੋਗ ਹੈ ਕਿ ਬੁੱਧਵਾਰ ਤੜਕੇ ਸਵੇਰੇ ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ।
ਇਹ ਵੀ ਪੜ੍ਹੋ : ਕੈਬਨਿਟ ਦੇ ਪੁਨਰਗਠਨ ਦੀ ਉਡੀਕ ਕਰ ਰਹੇ 'ਕੈਪਟਨ'!, ਮਗਰੋਂ ਹੀ ਤੈਅ ਹੋਵੇਗਾ ਅਗਲਾ ਸਿਆਸੀ ਕਦਮ

ਉਨ੍ਹਾਂ ਨੇ ਕਾਫੀ ਲੰਬਾ ਸਮਾਂ ਬੈਠ ਕੇ ਕੀਰਤਨ ਦਾ ਵੀ ਸਰਵਣ ਕੀਤਾ। ਉਨ੍ਹਾਂ ਦੇ ਨਾਲ ਮੌਜੂਦ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਉਨ੍ਹਾਂ ਨੇ ਵੀ ਪਿਛਲੇ 2 ਦਿਨਾਂ ਦੌਰਾਨ ਚੰਨੀ ਨਾਲ ਰਹਿ ਕੇ ਵਧੀਆ ਮਹਿਸੂਸ ਕੀਤਾ ਹੈ।


ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

 
                     
                             
                             
                             
                             
                             
                             
                             
                             
                             
                             
                             
                             
                             
                             
                             
                             
                             
                             
                            