ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ 20 ਸੰਸਦ ਮੈਂਬਰਾਂ ਦੇ ਵਫ਼ਦ ਨਾਲ ਨਤਮਸਤਕ ਹੋਏ ਚਰਨਜੀਤ ਸਿੰਘ ਚੰਨੀ
Monday, Jun 01, 2026 - 11:02 AM (IST)
ਅੰਮ੍ਰਿਤਸਰ (ਸਰਬਜੀਤ)-ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਾਬਕਾ ਮੁੱਖ ਮੰਤਰੀ ਤੇ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਸੰਸਦ ਦੀ ਖੇਤੀਬਾੜੀ ਕਮੇਟੀ ਦੇ ਚੇਅਰਮੈਨ ਹੋਣ ਦੇ ਨਾਤੇ ਕਰੀਬ ਵੀਹ ਸੰਸਦ ਮੈਂਬਰਾਂ ਦੇ ਵਫ਼ਦ ਨਾਲ ਨਤਮਸਤਕ ਹੋਏ। ਤਿੰਨ ਦਿਨਾਂ ਪੰਜਾਬ ਦੌਰੇ ਦੌਰਾਨ ਉਨ੍ਹਾਂ ਜਿੱਥੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋ ਕੇ ਗੁਰੂ ਘਰ ਪ੍ਰਤੀ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ, ਉਥੇ ਹੀ ਉਨ੍ਹਾਂ ਦਾ ਬਾਕੀ ਸੰਸਦ ਮੈਂਬਰਾਂ ਨਾਲ ਸੂਚਨਾ ਕੇਂਦਰ ਵਿਖੇ ਮੈਨੇਜਰ ਇਕਬਾਲ ਸਿੰਘ ਮੁਖੀ, ਸੂਚਨਾ ਅਧਿਕਾਰੀ ਅੰਮ੍ਰਿਤਪਾਲ ਸਿੰਘ ਅਤੇ ਹੋਰਨਾਂ ਵੱਲੋਂ ਧਾਰਮਿਕ ਪੁਸਤਕਾਂ ਦਾ ਸੈੱਟ ਦੇ ਕੇ ਸਨਮਾਨ ਕੀਤਾ ਗਿਆ।
ਇਹ ਵੀ ਪੜ੍ਹੋ- ਅੰਮ੍ਰਿਤਸਰ: 12ਵੀਂ ਦੀ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ; ਮਰਨ ਤੋਂ ਪਹਿਲਾਂ ਵੀਡੀਓ ਬਣਾ ਕੇ ਪ੍ਰਿੰਸੀਪਲ 'ਤੇ...
ਇਸ ਦੌਰਾਨ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਉਪ ਪ੍ਰਧਾਨ ਇੰਦਰਬੀਰ ਸਿੰਘ ਬੁਲਾਰੀਆ, ਹਲਕਾ ਮਜੀਠਾ ਦੇ ਕਾਂਗਰਸੀ ਇੰਚਾਰਜ ਭਗਵੰਤ ਪਾਲ ਸਿੰਘ ਸੱਚਰ ਤੇ ਹੋਰਨਾਂ ਵੱਲੋਂ ਸਿਰੋਪਾਓ ਦੇ ਕੇ ਸਵਾਗਤ ਵੀ ਕੀਤਾ ਗਿਆ। ਸਾਰੇ ਹੀ ਸੰਸਦ ਮੈਂਬਰਾਂ ਨੇ ਇਕ ਆਮ ਸ਼ਰਧਾਲੂ ਵਾਂਗ ਜਿੱਥੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਪਰਿਕਰਮਾ ਕਰਦੇ ਹੋਏ ਗੁਰੂ ਘਰ ਦੇ ਦਰਸ਼ਨ ਕੀਤੇ, ਉਥੇ ਹੀ ਲੰਗਰ ਹਾਲ ’ਚ ਬੈਠ ਕੇ ਸੰਗਤਾਂ ਦੇ ਨਾਲ ਪ੍ਰਸ਼ਾਦਾ ਵੀ ਛਕਿਆ।
ਇਹ ਵੀ ਪੜ੍ਹੋ- ਪੰਜਾਬ: 40 ਸਰਹੱਦੀ ਪਿੰਡਾਂ 'ਤੇ ਮੁੜ ਹੜ੍ਹਾਂ ਦਾ ਖ਼ਤਰਾ, ਰਾਵੀ ਦੇ ਧੁੱਸੀ ਬੰਨ੍ਹ ਦਾ ਕੰਮ ਅਧੂਰਾ
ਇਸ ਉਪਰੰਤ ਹਲਕਾ ਮਜੀਠਾ ਦੇ ਕਾਂਗਰਸ ਪਾਰਟੀ ਦੇ ਇੰਚਾਰਜ ਭਗਵੰਤ ਪਾਲ ਸਿੰਘ ਸੱਚਰ ਵੱਲੋਂ ਚੰਨੀ ਨੂੰ ਮਜੀਠਾ ’ਚ ਨਗਰ ਕੌਂਸਲ ਦੀਆਂ ਚੋਣਾਂ ’ਚ ਹੋਈਆਂ ਧੱਕੇਸ਼ਾਹੀਆਂ ਬਾਰੇ ਵਿਸਥਾਰਪੂਰਵਕ ਜਾਣੂ ਕਰਵਾਇਆ ਗਿਆ। ਉਨ੍ਹਾਂ ਕਿਹਾ ਕਿ ਸਾਡੀ ਵਾਰਡ ਨੰਬਰ ਸੱਤ ਤੋਂ ਜਿੱਤੀ ਹੋਈ ਕਾਂਗਰਸੀ ਉਮੀਦਵਾਰ ਪ੍ਰਦੀਪ ਕੌਰ ਨੂੰ ਜੇਤੂ ਸਰਟੀਫਿਕੇਟ ਨਾ ਦੇ ਕੇ ਹਾਰੇ ਹੋਏ ਉਮੀਦਵਾਰ ਨੂੰ ਜੇਤੂ ਐਲਾਨਿਆ ਗਿਆ, ਜਿਸ ’ਚ ਸਾਰੇ ਅਧਿਕਾਰੀਆਂ ਦੀ ਮਿਲੀਭੁਗਤ ਸੀ। ਇਹ ਸਾਰੀਆਂ ਗੱਲਾਂ ਨੂੰ ਬੜੇ ਹੀ ਧਿਆਨ ਨਾਲ ਸੁਣਦੇ ਹੋਏ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕਾਂਗਰਸ ਪਾਰਟੀ ਦੀ ਸਰਕਾਰ ਬਣਨ ’ਤੇ ਸਭ ਤੋਂ ਪਹਿਲਾਂ ਇਨ੍ਹਾਂ ਭ੍ਰਿਸ਼ਟ ਤੇ ਗ਼ੈਰ-ਕਾਨੂੰਨੀ ਕੰਮ ਕਰਨ ਵਾਲੇ ਅਧਿਕਾਰੀਆਂ ਖ਼ਿਲਾਫ਼ ਕਾਨੂੰਨ ਅਨੁਸਾਰ ਕਾਰਵਾਈ ਕਰਕੇ ਬਣਦੀ ਸਜ਼ਾ ਦਿਆਂਗੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
