ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ 'ਸ੍ਰੀ ਰਾਮਤੀਰਥ' ਵਿਖੇ ਹੋਏ ਨਤਮਸਤਕ, ਕੀਤਾ ਵੱਡਾ ਐਲਾਨ (ਤਸਵੀਰਾਂ)
Wednesday, Sep 22, 2021 - 02:22 PM (IST)
ਅੰਮ੍ਰਿਤਸਰ (ਵਿਪਨ) : ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਬੁੱਧਵਾਰ ਸਵੇਰੇ ਭਗਵਾਨ ਵਾਲਮੀਕਿ ਤੀਰਥ (ਰਾਮਤੀਰਥ) ਵਿਖੇ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਨਾਲ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅਤੇ ਓ. ਪੀ. ਸੋਨੀ ਤੋਂ ਇਲਾਵਾ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਅਤੇ ਹੋਰ ਆਗੂ ਵੀ ਮੌਜੂਦ ਸਨ।
ਇਹ ਵੀ ਪੜ੍ਹੋ : ਪੰਜਾਬ ਦੇ ਨਵੇਂ ਮੁੱਖ ਮੰਤਰੀ ਨੇ 'ਆਪ' ਦੀਆਂ ਮੁਸ਼ਕਲਾਂ ਵਧਾਈਆਂ, ਬਦਲਣੀ ਪੈ ਸਕਦੀ ਹੈ ਰਣਨੀਤੀ
ਇਸ ਤੋਂ ਪਹਿਲਾਂ ਚਰਨਜੀਤ ਸਿੰਘ ਚੰਨੀ ਵੱਲੋਂ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕ ਕੇ ਗੁਰੂ ਜੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ ਗਿਆ ਸੀ। ਇਸ ਮੌਕੇ ਚਰਨਜੀਤ ਸਿੰਘ ਚੰਨੀ ਵੱਲੋਂ ਭਗਵਾਨ ਵਾਲਮੀਕਿ ਤੀਰਥ ਸਥਾਨ ਲਈ 100 ਕਰੋੜ ਰੁਪਏ ਖ਼ਰਚਣ ਦਾ ਐਲਾਨ ਕੀਤਾ ਗਿਆ।
ਇਹ ਵੀ ਪੜ੍ਹੋ : ਕੈਬਨਿਟ ਦੇ ਪੁਨਰਗਠਨ ਦੀ ਉਡੀਕ ਕਰ ਰਹੇ 'ਕੈਪਟਨ'!, ਮਗਰੋਂ ਹੀ ਤੈਅ ਹੋਵੇਗਾ ਅਗਲਾ ਸਿਆਸੀ ਕਦਮ
ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਭਗਵਾਨ ਵਾਲਮੀਕਿ ਜੀ ਦਾ ਪੂਰਾ ਜੀਵਨ, ਸਿੱਖਿਆਵਾਂ ਲਈ ਇਕ ਪਨੋਰਮਾ ਤਿਆਰ ਕੀਤਾ ਜਾ ਰਿਹਾ ਹੈ, ਜਿਸ 'ਚ ਉਨ੍ਹਾਂ ਦਾ ਪੂਰਾ ਜੀਵਨ ਦਰਸਾਇਆ ਜਾਵੇਗਾ।
ਇਹ ਵੀ ਪੜ੍ਹੋ : ਵੱਡਾ ਸਵਾਲ : ਹੁਣ ਕੈਪਟਨ ਵੱਲੋਂ ਕਾਂਗਰਸ ’ਚ ਸ਼ਾਮਲ ਕਰਵਾਏ ‘ਆਪ’ ਵਿਧਾਇਕਾਂ ਦਾ ਕੀ ਹੋਵੇਗਾ?
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ