ਚੋਰਾਂ ਦੇ ਹੌਂਸਲੇ ਇੰਨੇ ਬੁਲੰਦ ! ਇਕੋ ਰਾਤ 4 ਕਿਸਾਨਾਂ ਦੀਆਂ ਮੋਟਰਾਂ ਤੇ ਇੰਜਣਾਂ ਤੋਂ ਚੈੱਕਵਾਲ ਕਰ ਲਏ ਚੋਰੀ

Monday, Jun 17, 2024 - 08:48 PM (IST)

ਦੀਨਾਨਗਰ (ਹਰਜਿੰਦਰ ਸਿੰਘ ਗੋਰਾਇਆ)- ਪੁਲਸ ਸਟੇਸ਼ਨ ਬਹਿਰਾਮਪੁਰ ਦੇ ਅਧੀਨ ਆਉਂਦੇ ਇਲਾਕੇ 'ਚ ਆਏ ਦਿਨ ਚੋਰੀ ਦੀਆਂ ਵਾਰਦਾਤਾਂ ਦੀ ਗਿਣਤੀ 'ਚ ਵਾਧਾ ਹੁੰਦਾ ਜਾ ਰਿਹਾ ਹੈ। ਇਸ ਕਾਰਨ ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ ਵੇਖਿਆ ਜਾ ਰਿਹਾ ਹੈ। ਇਸ ਦੀ ਮਿਸਾਲ ਨੇੜਲੇ ਪਿੰਡ ਭਰਥ ਵਿੱਚ ਚੋਰਾਂ ਵੱਲੋਂ ਇੱਕੋ ਰਾਤ ਚਾਰ ਕਿਸਾਨਾਂ ਦੀਆਂ ਮੋਟਰਾਂ ਅਤੇ ਇੰਜਣਾ ਤੋਂ ਚੈੱਕਵਾਲ ਚੋਰੀ ਕਰਨ ਤੋਂ ਮਿਲਦੀ ਹੈ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਕਿਸਾਨ ਸੁਨੀਲ ਕੁਮਾਰ ਨੇ ਦੱਸਿਆ ਕਿ ਹਰ ਰੋਜ਼ ਦੀ ਤਰ੍ਹਾਂ ਜਦੋਂ ਉਹ ਆਪਣੇ ਖੇਤਾਂ 'ਚ ਗੇੜਾ ਮਾਰਨ ਗਿਆ ਤਾਂ ਦੇਖਿਆ ਕਿ ਚੋਰਾਂ ਨੇ ਉਸ ਦੀ ਮੋਟਰ 'ਚੋਂ ਚੈੱਕਵਾਲ ਚੋਰੀ ਕਰ ਲਿਆ ਹੋਇਆ ਹੈ। ਇਸੇ ਤਰ੍ਹਾਂ ਪਿੰਡ ਦੇ ਕਿਸਾਨ ਸੰਜੀਵ ਸ਼ਰਮਾ, ਸੰਨੀ ਸ਼ਰਮਾ ਅਤੇ ਬੂਟੀ ਦੀ ਮੋਟਰ ਤੋ ਚੋਰਾਂ ਨੇ ਚੈੱਕਵਾਲ ਚੋਰੀ ਕਰ ਲਏ ਹਨ। 

ਇਹ ਵੀ ਪੜ੍ਹੋ- ਰਾਹੁਲ ਗਾਂਧੀ ਨੇ ਛੱਡੀ ਵਾਇਨਾਡ ਸੀਟ, ਰਾਏਬਰੇਲੀ ਤੋਂ ਬਣੇ ਰਹਿਣਗੇ ਸਾਂਸਦ

ਇਲਾਕਾ ਵਾਸੀਆਂ ਨੇ ਦੱਸਿਆ ਕਿ ਇਲਾਕੇ ਵਿਚ ਚੋਰੀ ਦੀਆਂ ਘਟਨਾਵਾਂ ਲਗਾਤਾਰ ਵਧ ਰਹੀਆਂ ਹਨ, ਜਿਸ ਕਾਰਨ ਕਿਸਾਨਾਂ ਨੂੰ ਦੋਹਰੀ ਮਾਰ ਹੇਠਾਂ ਆਉਣ ਲਈ ਮਜਬੂਰ ਹੋਣਾ ਪੈ ਰਿਹਾ ਹੈ ਉਹਨਾਂ ਪੁਲਿਸ ਪ੍ਰਸ਼ਾਸਨ ਕੋਲੋਂ ਮੰਗ ਕੀਤੀ ਹੈ ਕਿ ਇਲਾਕੇ ਅੰਦਰ ਰਾਤ ਦੀ ਗਸ਼ਤ ਤੇਜ਼ ਕੀਤੀ ਜਾਵੇ ਤਾਂ ਕਿ ਕਿਸਾਨਾਂ ਚੋਰੀਆ ਦੀਆਂ ਘਟਨਾਵਾਂ ਨੂੰ ਨੱਥ ਪਾਈ ਜਾ ਸਕੇ।

ਇਹ ਵੀ ਪੜ੍ਹੋ- ਅੰਮ੍ਰਿਤਸਰ ਜ਼ਿਲ੍ਹੇ 'ਚ ਵਾਪਰਿਆ ਦਰਦਨਾਕ ਭਾਣਾ, ਨਹਾਉਣ ਗਏ 3 ਬੱਚੇ ਨਹਿਰ 'ਚ ਰੁੜ੍ਹੇ, 2 ਦੀਆਂ ਲਾਸ਼ਾਂ ਬਰਾਮਦ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


Harpreet SIngh

Content Editor

Related News