ਦੀਵਾਲੀ ਦੇ ਮੱਦੇਨਜ਼ਰ ਕੀਤੀ ਚੈਕਿੰਗ, ਕੱਟੇ ਚਲਾਨ
Sunday, Oct 29, 2023 - 02:25 PM (IST)
ਬਟਾਲਾ (ਸਾਹਿਲ) : ਪੁਲਸ ਜ਼ਿਲ੍ਹਾ ਬਟਾਲਾ ਅਧੀਨ ਆਉਂਦੇ ਥਾਣਾ ਕਾਦੀਆਂ ਦੇ ਐੱਸ.ਐੱਚ.ਓ. ਕੁਲਵੰਤ ਸਿੰਘ ਮਾਨ ਵਲੋਂ ਅੱਜ ਐੱਸ.ਐੱਸ.ਪੀ ਬਟਾਲਾ ਮੈਡਮ ਅਸ਼ਵਿਨੀ ਗੋਟਿਆਲ ਦੇ ਦਿਸ਼ਾ-ਨਿਰਦੇਸ਼ਾਂ ’ਤੇ ਚਲਦਿਆਂ ਸਥਾਨਕ ਕਾਦੀਆਂ-ਬਟਾਲਾ ਰੋਡ ’ਤੇ ਪੈਂਦੇ ਡੱਲਾ ਮੋੜ ਵਿਖੇ ਪੁਲਸ ਪਾਰਟੀ ਸਮੇਤ ਸਪੈਸ਼ਲ ਚੈਕਿੰਗ ਨਾਕਾਬੰਦੀ ਕੀਤੀ ਗਈ। ਇਸ ਦੌਰਾਨ ਆਉਣ-ਜਾਣ ਵਾਲੀਆਂ ਗੱਡੀਆਂ ਦੀ ਤਲਾਸ਼ੀ ਲਈ ਗਈ ਤੇ ਨਾਲ ਹੀ ਡਾਕੂਮੈਂਟ ਵੀ ਚੈੱਕ ਕੀਤੇ ਗਏ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸ.ਐੱਚ.ਓ ਮਾਨ ਨੇ ਦੱਸਿਆ ਕਿ ਤਿਉਹਾਰੀ ਸੀਜ਼ਨ ਚੱਲ ਰਿਹਾ ਹੈ, ਜਿਸ ਕਰਕੇ ਕਿਸੇ ਵੀ ਤਰ੍ਹਾਂ ਦੀ ਅਨਹੋਣੀ ਘਟਨਾ ਨੂੰ ਰੋਕਣ ਦੇ ਮੱਦੇਨਜ਼ਰ ਉਨ੍ਹਾਂ ਵਲੋਂ ਅੱਜ ਸਪੈਸ਼ਲ ਨਾਕਾ ਲਗਾ ਕੇ ਜਿਥੇ ਵਾਹਨਾਂ ਦੀ ਬੜੀ ਬਾਰੀਕੀ ਨਾਲ ਜਾਂਚ ਪੜਤਾਲ ਕੀਤੀ ਗਈ ਹੈ, ਉਥੇ ਨਾਲ ਵਾਹਨ ਚਾਲਕਾਂ ਨੂੰ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਕਿਸੇ ਵੀ ਸ਼ੱਕੀ ਵਿਅਕਤੀ ਅਤੇ ਲਾਵਾਰਿਸ ਵਸਤੂ ਦੇ ਨਜ਼ਰ ਆਉਣ ’ਤੇ ਤੁਰੰਤ ਆਪਣੇ ਨਜ਼ਦੀਕੀ ਪੁਲਸ ਸਟੇਸ਼ਨ, ਪੁਲਸ ਚੌਕੀ ਜਾਂ ਪੁਲਸ ਕੰਟਰੋਲ ਰੂਮ ਵਿਚ ਸੂਚਨਾ ਦਿੱਤੀ ਜਾਵੇ ਤਾਂ ਜੋ ਕਿਸੇ ਵੀ ਤਰ੍ਹਾਂ ਦੀ ਮੁਸ਼ਕਿਲ ਆਦਿ ਪੈਦਾ ਨਾ ਹੋਵੇ।
ਐੱਸ.ਐੱਚ.ਓ ਮਾਨ ਨੇ ਅੱਗੇ ਕਿਹਾ ਕਿ ਇਸ ਸਭ ਦੇ ਚਲਦਿਆਂ ਜਿਥੇ ਉਨ੍ਹਾਂ ਵਲੋਂ ਭਵਿੱਖ ਵਿਚ ਅਜਿਹੇ ਨਾਕੇ ਲਗਾਏ ਜਾਂਦੇ ਰਹਿਣਗੇ, ਉਥੇ ਨਾਲ ਹੀ ਵਾਹਨਚਾਲਕ ਵੀ ਆਪਣੇ ਵਾਹਨਾਂ ਦੇ ਦਸਤਾਵੇਜ਼ ਪੂਰੇ ਰੱਖਣ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਅਧੂਰੇ ਦਸਤਾਵੇਜ਼ ਵਾਲੇ ਵਾਹਨ ਚਾਲਕਾਂ ਦੇ ਚਾਲਾਨ ਵੀ ਕੱਟੇ ਹਨ ਅਤੇ ਕਈਆਂ ਨੂੰ ਸਖ਼ਤ ਤਾੜਨਾ ਵੀ ਕੀਤੀ ਗਈ ਹੈ।
ਇਹ ਵੀ ਪੜ੍ਹੋ- ਅੰਮ੍ਰਿਤਸਰ ਦੇ ਹਸਪਤਾਲ ਦੀ ਇਕ ਹੋਰ ਵੱਡੀ ਲਾਪ੍ਰਵਾਹੀ, ਇਲਾਜ ਲਈ 4 ਘੰਟੇ ਤੜਫਦਾ ਰਿਹਾ ਮਰੀਜ਼
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8