ਜ਼ਹਿਰੀਲੀ ਸ਼ਰਾਬ ਨੂੰ ਰੋਕਣ ਲਈ ਪੇਂਟ ਦੀਆਂ ਦੁਕਾਨਾਂ ’ਤੇ ਚੈਕਿੰਗ

Sunday, Sep 07, 2025 - 12:05 PM (IST)

ਜ਼ਹਿਰੀਲੀ ਸ਼ਰਾਬ ਨੂੰ ਰੋਕਣ ਲਈ ਪੇਂਟ ਦੀਆਂ ਦੁਕਾਨਾਂ ’ਤੇ ਚੈਕਿੰਗ

ਅੰਮ੍ਰਿਤਸਰ (ਇੰਦਰਜੀਤ)-ਜ਼ਹਿਰੀਲੀ ਸ਼ਰਾਬ ਖਿਲਾਫ ਕਾਰਵਾਈ ਕਰਨ ਲਈ ਆਬਕਾਰੀ ਵਿਭਾਗ ਦੀ ਕਵਾਇਦ ਦੇ ਵਿਚਕਾਰ ਪੇਂਟ ਦੁਕਾਨਾਂ ’ਤੇ ਵੀ ਚੈਕਿੰਗ ਕੀਤੀ ਗਈ। ਇਸ ਦਾ ਮੁੱਖ ਕਾਰਨ ਇਹ ਹੈ ਕਿ ਜ਼ਹਿਰੀਲੀ ਸ਼ਰਾਬ ਜੋ ਪਹਿਲਾਂ ਲਾਹਣ ਦੇ ਰੂਪ ’ਚ ਬਣਾਈ ਜਾਂਦੀ ਸੀ, ਹੁਣ ਗੈਰ-ਕਾਨੂੰਨੀ ਸ਼ਰਾਬ ਸਮੱਗਲਰਾਂ ਨੇ ਇਸ ਨੂੰ ਇਕ ਵੱਖਰਾ ਰੂਪ ਦੇ ਦਿੱਤਾ ਹੈ ਅਤੇ ਮਿਥਾਈਲ ਅਲਕੋਹਲ ਤੋਂ ਜ਼ਹਿਰੀਲੀ ਸ਼ਰਾਬ ਬਣਾਉਣਾ ਸ਼ੁਰੂ ਕਰ ਦਿੱਤਾ ਹੈ। ਇਹ ਸ਼ਰਾਬ ਕੀਮਤ ’ਚ ਸਸਤੀ ਹੋਣ ਕਾਰਨ ਖਪਤਕਾਰ ਸ਼ਰਾਬ ਸਮੱਗਲਰਾਂ ਦੇ ਜਾਲ ’ਚ ਫਸ ਜਾਂਦੇ ਹਨ। ਇਹ ਕਾਰਵਾਈ ਡੀ. ਈ. ਟੀ. ਸੀ. ਸੁਰਿੰਦਰ ਗਰਗ ਅਤੇ ਸਹਾਇਕ ਕਮਿਸ਼ਨਰ ਮਹੇਸ਼ ਗੁਪਤਾ ਦੇ ਨਿਰਦੇਸ਼ਾਂ ’ਤੇ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ-ਪੰਜਾਬ ਦੇ ਸਕੂਲਾਂ 'ਚ ਮੁੜ ਛੁੱਟੀਆਂ ਦੇ ਵੱਧਣ ਨੂੰ ਲੈ ਕੇ ਵੱਡੀ ਖ਼ਬਰ

ਇਸ ਸਬੰਧ ’ਚ ਜਾਣਕਾਰੀ ਦਿੰਦੇ ਹੋਏ ਆਬਕਾਰੀ ਇੰਸਪੈਕਟਰ ਜਗਦੀਪ ਕੌਰ ਨੇ ਕਿਹਾ ਕਿ ਇਨ੍ਹੀਂ ਦਿਨੀਂ ਪੇਂਟ ਦੁਕਾਨਾਂ ’ਤੇ ਚੈਕਿੰਗ ਕੀਤੀ ਜਾ ਰਹੀ ਹੈ ਤਾਂ ਜੋ ਕੋਈ ਵੀ ਪੇਂਟ ਸਮੱਗਰੀ ਵਿਚ ਵਰਤੀ ਜਾਣ ਵਾਲੀ ਮਿਥਾਈਲ ਅਲਕੋਹਲ ਦੀ ਵਰਤੋਂ ਨਾ ਕਰ ਸਕੇ। ਪਿੰਡ ਸੈਦਪੁਰ, ਰਾਜਾਸਾਂਸੀ ਅਤੇ ਸਰਕਲ ਅਜਨਾਲਾ ਦੇ ਖੇਤਰਾਂ ’ਚ ਦੁਕਾਨਾਂ ’ਤੇ ਚੈਕਿੰਗ ਕੀਤੀ ਗਈ। ਉਨ੍ਹਾਂ ਕਿਹਾ ਕਿ ਪੇਂਟ ਵੇਚਣ ਵਾਲਿਆਂ ਨੂੰ ਆਪਣੇ ਪੂਰੇ ਰਿਕਾਰਡ ਰੱਖਣ ਦੇ ਨਿਰਦੇਸ਼ ਦਿੱਤੇ ਗਏ ਹਨ ਤਾਂ ਜੋ ਕੋਈ ਵੀ ਖਰੀਦਦਾਰ ਇਸਦੀ ਦੁਰਵਰਤੋਂ ਨਾ ਕਰ ਸਕੇ ਅਤੇ ਨਾ ਹੀ ਵੇਚਣ ਵਾਲਾ ਇਸ ਨੂੰ ਗਲਤ ਹੱਥਾਂ ’ਚ ਵੇਚ ਸਕੇ।

ਇਹ ਵੀ ਪੜ੍ਹੋ-ਪੰਜਾਬ ਵਿਚ ਰੱਦ ਹੋ ਗਈਆਂ ਛੁੱਟੀਆਂ, ਸਖ਼ਤ ਹੁਕਮ ਹੋਏ ਜਾਰੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News