ਹਰਿਆਣਾ ’ਚ ਮੁੱਖ ਮੰਤਰੀ ਦੀ ਆਮਦ ਤੋਂ ਪਹਿਲਾਂ ਪ੍ਰਕਾਸ਼ ਅਸਥਾਨ ਦੀ ਚੈਕਿੰਗ ਕਰਨਾ ਨਿੰਦਣਯੋਗ : ਐਡਵੋਕੇਟ ਧਾਮੀ

Sunday, May 05, 2024 - 01:12 PM (IST)

ਹਰਿਆਣਾ ’ਚ ਮੁੱਖ ਮੰਤਰੀ ਦੀ ਆਮਦ ਤੋਂ ਪਹਿਲਾਂ ਪ੍ਰਕਾਸ਼ ਅਸਥਾਨ ਦੀ ਚੈਕਿੰਗ ਕਰਨਾ ਨਿੰਦਣਯੋਗ : ਐਡਵੋਕੇਟ ਧਾਮੀ

ਅੰਮ੍ਰਿਤਸਰ (ਦੀਪਕ, ਸਰਬਜੀਤ)-ਹਰਿਆਣਾ ਦੇ ਅੰਬਾਲਾ ਜ਼ਿਲ੍ਹੇ ਦੇ ਨਾਰਾਇਣਗੜ੍ਹ ਸਥਿਤ ਗੁਰਦੁਆਰਾ ਸ੍ਰੀ ਰਾਤਗੜ੍ਹ ਸਾਹਿਬ ਵਿਖੇ ਬੀਤੇ ਦਿਨੀਂ ਸੂਬੇ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਦੀ ਆਮਦ ਤੋਂ ਪਹਿਲਾਂ ਚੱਲ ਰਹੇ ਗੁਰਮਤਿ ਸਮਾਗਮ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਅਸਥਾਨ ਦੀ ਸੁਰੱਖਿਆ ਕਰਮੀਆਂ ਵੱਲੋਂ ਚੈਕਿੰਗ ਕਰਨ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। 

ਇਹ ਵੀ ਪੜ੍ਹੋ-  ਸਹੁਰਿਆਂ ਨੇ ਨੂੰਹ ਨੂੰ ਕੁੱਟ-ਕੁੱਟ ਕੇ ਉਤਾਰਿਆ ਮੌਤ ਦੇ ਘਾਟ, ਪਤੀ ਸਮੇਤ ਸੱਸ-ਸਹੁਰਾ ਹੋਏ ਫ਼ਰਾਰ

ਐਡਵੋਕੇਟ ਧਾਮੀ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਅਦਬ ਸਤਿਕਾਰ ਤੇ ਮਰਿਆਦਾ ਸਿੱਖਾਂ ਲਈ ਵੱਡੀ ਮਹੱਤਤਾ ਰੱਖਦਾ ਹੈ ਪਰ ਇਸ ਦੇ ਉਲਟ ਹਰਿਆਣਾ ਅੰਦਰ ਭਾਰਤੀ ਜਨਤਾ ਪਾਰਟੀ ਦੀ ਅਗਵਾਈ ਵਾਲੀ ਸਰਕਾਰ ਦੇ ਪੁਲਸ ਪ੍ਰਸ਼ਾਸਨ ਵੱਲੋਂ ਇਸ ਦੀ ਵੱਡੀ ਉਲੰਘਣਾ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਘਟਨਾ ਦੀ ਸਾਹਮਣੇ ਆਈ ਵੀਡੀਓ ਤੋਂ ਸਪੱਸ਼ਟ ਹੁੰਦਾ ਹੈ ਕਿ ਕਿਵੇਂ ਹਰਿਆਣਾ ਪੁਲਸ ਦੇ ਕਰਮੀਆਂ ਨੇ ਗੁਰੂ ਸਾਹਿਬ ਦੇ ਪ੍ਰਕਾਸ਼ ਅਸਥਾਨ ਦੀ ਚੈਕਿੰਗ ਕਰਕੇ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ। ਉਨ੍ਹਾਂ ਹਰਿਆਣਾ ਦੇ ਮੁੱਖ ਮੰਤਰੀ ਨੂੰ ਘਟਨਾ ਦੀ ਨੈਤਿਕ ਜ਼ਿੰਮੇਵਾਰੀ ਲੈਂਦਿਆਂ ਸਿੱਖ ਸੰਗਤਾਂ ਕੋਲੋਂ ਮੁਆਫ਼ੀ ਮੰਗਣ ਲਈ ਵੀ ਕਿਹਾ।

ਇਹ ਵੀ ਪੜ੍ਹੋ-   ਔਰਤ ਨੂੰ ਬੇਹੋਸ਼ ਕਰ ਕੀਤਾ ਵੱਡਾ ਕਾਂਡ, ਪੁਲਸ ਨੇ ਚਾਰ ਵਿਅਕਤੀਆਂ ਨੂੰ ਸਕਾਰਪੀਓ ਸਮੇਤ ਕੀਤਾ ਗ੍ਰਿਫ਼ਤਾਰ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Shivani Bassan

Content Editor

Related News