ਮੁੱਖ ਖੇਤੀਬਾੜੀ ਅਫ਼ਸਰ ਗੁਰਦਾਸਪੁਰ ਵੱਲੋ ਖਾਦਾਂ ਦੀਆਂ ਸ਼ਿਕਾਇਤਾਂ ਸਬੰਧੀ ਵਟ੍ਹਸਐਪ ਨੰਬਰ ਜਾਰੀ

Tuesday, Aug 04, 2026 - 04:59 PM (IST)

ਮੁੱਖ ਖੇਤੀਬਾੜੀ ਅਫ਼ਸਰ ਗੁਰਦਾਸਪੁਰ ਵੱਲੋ ਖਾਦਾਂ ਦੀਆਂ ਸ਼ਿਕਾਇਤਾਂ ਸਬੰਧੀ ਵਟ੍ਹਸਐਪ ਨੰਬਰ ਜਾਰੀ

ਗੁਰਦਾਸਪੁਰ (ਹਰਜਿੰਦਰ ਸਿੰਘ ਗੋਰਾਇਆ)- ਜ਼ਿਲ੍ਹਾ ਗੁਰਦਾਸਪੁਰ ਅੰਦਰ ਕਿਸਾਨਾਂ ਨੂੰ ਖਾਦਾਂ ਦੇ ਸਬੰਧੀ ਦਰਪੇਸ਼ ਆ ਰਹੀਆ ਮੁਸ਼ਕਿਲਾਂ ਨੂੰ ਤੁਰੰਤ ਹੱਲ ਕਰਵਾਉਣ ਲਈ ਡਿਪਟੀ ਕਮਿਸ਼ਨਰ ਗੁਰਦਾਸਪੁਰ ਦੇ ਆਦੇਸਾਂ 'ਤੇ ਦਫ਼ਤਰ ਮੁੱਖ ਖੇਤੀਬਾੜੀ ਅਫ਼ਸਰ, ਗੁਰਦਾਸਪੁਰ ਵਿਖੇ ਸ਼ਿਕਾਇਤ ਸੈੱਲ ਸਥਾਪਿਤ ਕੀਤਾ ਗਿਆ ਹੈ। ਇਸ ਸਬੰਧੀ ਡਿਪਟੀ ਕਮਿਸ਼ਨਰ,ਗੁਰਦਾਸਪੁਰ ਆਦਿਤਿਆ ਉੱਪਲ ਵਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਗੁਰਦਾਸਪੁਰ ਵਿਖੇ ਮੀਟਿੰਗ ਕੀਤੀ ਗਈ ਸੀ। ਉਨ੍ਹਾਂ ਵਲੋਂ ਦਿੱਤੀਆਂ ਹਦਾਇਤਾਂ ਮੁਤਾਬਿਕ ਮੁੱਖ ਖੇਤੀਬਾੜੀ ਅਫ਼ਸਰ ਗੁਰਦਾਸਪੁਰ ਵੱਲੋਂ ਖਾਦਾਂ ਦੀਆਂ ਸ਼ਿਕਾਇਤਾਂ ਸਬੰਧੀ ਵਟ੍ਹਸਐਪ ਨੰਬਰ 98781-66525 ਜਾਰੀ ਕੀਤਾ ਗਿਆ ਹੈ। ਕਿਸਾਨ ਵੀਰ ਫੋਨ ਕਾਲ ਜਾਂ ਵਟ੍ਹਸਐਪ ਮੈਸਜ਼ ਰਾਹੀਂ ਆਪਣੀ ਸ਼ਿਕਾਇਤ ਦਰਜ ਕਰਵਾ ਸਕਦੇ ਹਨ।

ਇਹ ਵੀ ਪੜ੍ਹੋ- ਏਅਰ ਇੰਡੀਆ ਦਾ ਯਾਤਰੀਆਂ ਨੂੰ ਤੋਹਫਾ! ਅੰਮ੍ਰਿਤਸਰ-ਯੂਕੇ ਲਈ ਸਪੈਸ਼ਲ ਜਹਾਜ਼ ਤਾਇਨਾਤ, ਜਾਣੋ ਖਾਸੀਅਤ

ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹੇ ਦੇ ਸਮੂਹ ਖਾਦ ਵਿਕਰੇਤਾਵਾਂ ਨੂੰ ਕਿਹਾ ਗਿਆ ਹੈ ਕਿ ਖਾਦਾਂ ਦੇ ਨਾਲ ਕਿਸੇ ਵੀ ਤਰ੍ਹਾਂ ਦੀ ਟੈਗਿੰਗ (ਹੋਰ ਬਲੌਤੀ ਖੇਤੀ ਸਮੱਗਰੀ) ਨਾ ਕੀਤੀ ਜਾਵੇ। ਕਿਸਾਨਾਂ ਨੂੰ ਉਨ੍ਹਾਂ ਦੀ ਮੰਗ ਅਨੁਸਾਰ ਹੀ ਖਾਦਾਂ ਦਿੱਤੀਆਂ ਜਾਣ। ਉਨ੍ਹਾਂ ਸਮੂਹ ਖਾਦ ਵਿਕਰੇਤਾਵਾਂ ਨੂੰ ਆਪਣੀਆਂ ਦੁਕਾਨਾਂ 'ਤੇ ਖਾਦਾਂ ਦੇ ਸਟਾਕ ਬੋਰਡ ਲਗਾਉਣੇ ਯਕੀਨੀ ਬਣਾਉਣ ਲਈ ਕਿਹਾ। 

ਇਹ ਵੀ ਪੜ੍ਹੋ- ਪੰਜਾਬ 'ਚ 15 ਅਗਸਤ ਤੋਂ ਪਹਿਲਾਂ ਅੱਤਵਾਦੀ ਹਮਲਾ ਟਲਿਆ, 2 ਵੱਡੇ Terror Modules ਦੇ 9 ਮੁਲਜ਼ਮ ਗ੍ਰਿਫਤਾਰ

ਡਿਪਟੀ ਕਮਿਸ਼ਨਰ ਵੱਲੋਂ ਖੇਤੀਬਾੜੀ ਵਿਭਾਗ ਨੂੰ ਹਦਾਇਤ ਕੀਤੀ ਗਈ ਹੈ ਕਿ ਖਾਦ ਵਿਕਰੇਤਾਵਾਂ ਦੀਆਂ ਅਚਨਚੇਤ ਚੈਕਿੰਗਾਂ ਕੀਤੀਆਂ ਜਾਣ, ਚੈਕਿੰਗ ਦੌਰਾਨ ਦੋਸ਼ੀ ਪਾਏ ਜਾਣ ਵਾਲੇ ਖਾਦ ਵਿਕਰੇਤਾਵਾਂ ਖਿਲਾਫ ਖਾਦ ਕੰਟਰੋਲ ਆਰਡਰ 1985 ਅਧੀਨ ਸਖ਼ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ।

ਇਹ ਵੀ ਪੜ੍ਹੋ- ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News