ਮੁੱਖ ਖੇਤੀਬਾੜੀ ਅਫ਼ਸਰ ਵੱਲੋਂ ਵਿਕਰੇਤਾਵਾਂ ਨੂੰ ਖਾਦ ਦੀ ਜਮ੍ਹਾਖੋਰੀ ਨਾ ਕਰਨ ਦੀ ਹਦਾਇਤ

Sunday, Nov 03, 2024 - 03:38 PM (IST)

ਮੁੱਖ ਖੇਤੀਬਾੜੀ ਅਫ਼ਸਰ ਵੱਲੋਂ ਵਿਕਰੇਤਾਵਾਂ ਨੂੰ ਖਾਦ ਦੀ ਜਮ੍ਹਾਖੋਰੀ ਨਾ ਕਰਨ ਦੀ ਹਦਾਇਤ

ਗੁਰਦਾਸਪੁਰ (ਹਰਮਨ)- ਖਾਦ ਵਿਕਰੇਤਾ ਖਾਦਾਂ ਦੀ ਜਮ੍ਹਾਖੋਰੀ ਨਾ ਕਰਨ ਅਤੇ ਜੇਕਰ ਕਿਸਾਨਾਂ ਨੂੰ ਡਾਈ ਅਮੋਨੀਅਮ ਫਾਸਫੇਟ (ਡੀ.ਏ.ਪੀ.) ਜਾਂ ਹੋਰ ਖਾਦਾਂ ਸਬੰਧੀ ਕਿਸੇ ਵੀ ਕਿਸਮ ਦੀ ਦਿੱਕਤ ਪੇਸ਼ ਆ ਰਹੀ ਹੈ ਤਾਂ ਉਸ ਸਬੰਧੀ ਸ਼ਿਕਾਇਤ ਦਰਜ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਜਾਰੀ ਹੈਲਪ-ਲਾਈਨ 1100 ਨੰਬਰ ’ਤੇ ਸ਼ਿਕਾਇਤ ਦਰਜ ਕਰਵਾਈ ਜਾ ਸਕਦੀ ਹੈ।

ਇਹ ਵੀ ਪੜ੍ਹੋ- ਆਪਣੇ ਹੀ ਟਰੈਕਟਰ ਹੇਠ ਆਉਣ ਕਾਰਨ ਕਿਸਾਨ ਦੀ ਮੌਤ

ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਮੁੱਖ ਖੇਤੀਬਾੜੀ ਅਫ਼ਸਰ ਡਾ. ਸੁਰਿੰਦਰਪਾਲ ਸਿੰਘ ਨੇ ਦੱਸਿਆ ਕਿ ਡੀ. ਏ.ਪੀ. ਜਾਂ ਹੋਰ ਖਾਦਾਂ ਨਾਲ ਗੈਰ-ਜ਼ਰੂਰੀ ਕੈਮੀਕਲਾਂ ਦੀ ਗੈਰ-ਕਾਨੂੰਨੀ ਟੈਗਿੰਗ ’ਚ ਸ਼ਾਮਿਲ ਕਿਸੇ ਵੀ ਕੀਟਨਾਸ਼ਕ ਦਵਾਈਆਂ ਦੇ ਵਿਕਰੇਤਾ ਖਿਲਾਫ਼ ਸ਼ਿਕਾਇਤ ਦਰਜ ਕਰਵਾਉਣ ਲਈ ਹੈਲਪਲਾਈਨ ਨੰਬਰ 1100 ’ਤੇ ਸ਼ਿਕਾਇਤ ਦਰਜ ਕਰਵਾਈ ਜਾ ਸਕਦੀ ਹੈ। 

ਇਹ ਵੀ ਪੜ੍ਹੋ-  ਹਰੀਕੇ ਪੱਤਣ 'ਚ ਦਿਮਾਗੀ ਤੌਰ 'ਤੇ ਪ੍ਰੇਸ਼ਾਨ ਮੁੰਡੇ ਨਾਲ ਦਰਿੰਦਗੀ, ਮਾਮਲਾ ਕਰੇਗਾ ਹੈਰਾਨ

ਉਨ੍ਹਾਂ ਦੱਸਿਆ ਕਿ ਕਿਸਾਨ ਇਨ੍ਹਾਂ ਨੰਬਰਾਂ ’ਤੇ ਖਾਦ ਦੀ ਅਸਲ ਕੀਮਤ ਤੋਂ ਵੱਧ ਵਸੂਲਣ, ਜਮ੍ਹਾਂਖੋਰੀ ਅਤੇ ਕਾਲਾਬਾਜ਼ਾਰੀ ਆਦਿ ਦੀ ਰਿਪੋਰਟ ਦਰਜ ਕਰਵਾ ਸਕਦੇ ਹਨ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਡੀ. ਏ. ਪੀ. ਖਾਦ ਦੇ ਨਾਲ-ਨਾਲ ਹੋਰ ਬਦਲ ਵੀ ਵਰਤਣ।  ਉਨ੍ਹਾਂ ਦੱਸਿਆ ਕਿ ਦੁਕਾਨਦਾਰਾਂ ਕੋਲ ਟੀ.ਐਸ.ਪੀ. 0:46:0, ਐਨ.ਪੀ.ਕੇ. 12:32:16 ਅਤੇ 16:16:16 ਡੀਏਪੀ ਦੇ ਮਨਜੂਰਸ਼ੁਦਾ ਬਦਲ ਵਜੋਂ ਮੌਜੂਦ ਹਨ ਅਤੇ ਕਿਸਾਨ ਭਰਾਵਾਂ ਨੂੰ ਇਨ੍ਹਾਂ ਦੀ ਵਰਤੋਂ ਕਰਨੀ ਚਾਹੀਦੀ ਹੈ।

ਇਹ ਵੀ ਪੜ੍ਹੋ- ਖ਼ਤਰੇ ਦੇ ਮੂੰਹ 'ਚ ਪੰਜਾਬ ਦਾ ਇਹ ਜ਼ਿਲ੍ਹਾ, ਦੇਸ਼ ਦੇ ਸਭ ਤੋਂ ਵੱਧ ਪ੍ਰਦੂਸ਼ਿਤ ਜ਼ਿਲ੍ਹਿਆਂ ਦੀ ਸੂਚੀ 'ਚ ਸ਼ਾਮਲ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News