ਮੁੱਖ ਖੇਤੀਬਾੜੀ ਅਫ਼ਸਰ ਨੇ ਖੇਤੀ ਸਮੱਗਰੀ ਵਿਕ੍ਰੇਤਾਵਾਂ ਨੂੰ ਜਾਰੀ ਕੀਤੀਆਂ ਸਖ਼ਤ ਹਦਾਇਤਾਂ

Tuesday, Feb 04, 2025 - 05:52 PM (IST)

ਮੁੱਖ ਖੇਤੀਬਾੜੀ ਅਫ਼ਸਰ ਨੇ ਖੇਤੀ ਸਮੱਗਰੀ ਵਿਕ੍ਰੇਤਾਵਾਂ ਨੂੰ ਜਾਰੀ ਕੀਤੀਆਂ ਸਖ਼ਤ ਹਦਾਇਤਾਂ

ਗੁਰਦਾਸਪੁਰ (ਹਰਮਨ)- ਜ਼ਿਲ੍ਹਾ ਗੁਰਦਾਸਪੁਰ ਅੰਦਰ ਕਿਸਾਨਾਂ ਨੂੰ ਮਿਆਰੀ ਕਿਸਮ ਦੀਆਂ ਖਾਦਾਂ ਦਵਾਈਆਂ ਮੁਹੱਈਆ ਕਰਵਾਉਣ ਲਈ ਸ਼ੁਰੂ ਕੀਤੀ ਮੁਹਿੰਮ ਤਹਿਤ ਅੱਜ ਮੁੱਖ ਖੇਤੀਬਾੜੀ ਅਫਸਰ ਗੁਰਦਾਸਪੁਰ ਡਾ. ਅਮਰੀਕ ਸਿੰਘ ਨੇ ਬਲਾਕ ਗੁਰਦਾਸਪੁਰ ਦੇ ਖੇਤੀ ਸਮਗਰੀ ਵਿਕ੍ਰੇਤਾਵਾਂ ਨਾਲ ਸਥਾਨਿਕ ਮੀਟਿੰਗ ਹਾਲ ਵਿਚ ਮੀਟਿੰਗ ਕੀਤੀ। ਇਸ ਦੌਰਾਨ ਡਾ. ਗਗਨਦੀਪ ਸਿੰਘ ਬਲਾਕ ਖੇਤੀਬਾੜੀ ਅਫ਼ਸਰ, ਡਾ ਮਨਜੀਤ ਸਿੰਘ ਖੇਤੀਬਾੜੀ ਵਿਕਾਸ ਅਫਸਰ ਸਮੇਤ ਵੱਡੀ ਗਿਣਤੀ ਵਿਚ ਖੇਤੀ ਸਮੱਗਰੀ ਵਿਕ੍ਰੇਤਾ ਹਾਜ਼ਰ ਸਨ। 

ਇਹ ਵੀ ਪੜ੍ਹੋ- ਪੰਜਾਬ 'ਚ ਬੁੱਧਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ

ਇਸ ਦੌਰਾਨ ਡਾ. ਅਮਰੀਕ ਸਿੰਘ ਨੇ ਕਿਹਾ ਕਿ ਹੁਣ ਤੱਕ ਫਸਲ ਦੀ ਹਾਲਤ ਬਹੁਤ ਵਧੀਆ ਹੈ। ਉਨਾਂ ਸਮੂਹ ਡੀਲਰਾਂ ਨੂੰ ਹਦਾਇਤ ਕੀਤੀ ਕਿ ਖੇਤਾਂ ਵਿਚ ਮਿਆਰੀ ਖੇਤੀ ਸਮੱਗਰੀ ਪਹੁੰਚਾਈ ਜਾਵੇ। ਪੌਸ ਮਸ਼ੀਨਾਂ ਵਿੱਚ ਵਿਕਰੀ ਕੀਤੀ ਯੂਰੀਆ ਖਾਦ ਦਾ ਸਟਾਕ ਨਿਲ ਕੀਤਾ ਜਾਵੇ ਅਤੇ ਇਹ ਯਕੀਨੀ ਬਣਾਇਆ ਜਾਵੇ ਕਿ ਪੌਸ ਮਸ਼ੀਨਾਂ ਅਤੇ ਦੁਕਾਨ ਤੇ ਅਣਵਿਕੀ ਯੂਰੀਆ ਖਾਦ ਦਾ ਸਟਾਕ ਇਕਸਾਰ ਹੋਵੇ ਤਾਂ ਜੋ ਕਿਸੇ ਕਿਸਮ ਦੀ ਸਮੱਸਿਆ ਨਾ ਆਵੇ। ਉਨ੍ਹਾਂ ਇਹ ਵੀ ਹਦਾਇਤ ਕੀਤੀ ਕਿ ਸਾਰੇ ਡੀਲਰ ਆਪਣੇ ਲਾਇਸੈਂਸ ਅਤੇ ਹੋਰ ਜ਼ਰੂਰੀ ਦਸਤਾਵੇਜ਼ ਮੁਕੰਮਲ ਰੱਖਣ ਅਤੇ ਇਸ ਮਾਮਲੇ ਵਿਚ ਕੋਈ ਵੀ ਅਣਗਹਿਲੀ ਨਾ ਵਰਤੀ ਜਾਵੇ। 

ਇਹ ਵੀ ਪੜ੍ਹੋ- ਵੱਡੀ ਵਾਰਦਾਤ ਨਾਲ ਦਹਿਲਿਆ ਪੰਜਾਬ, ਵਿਦੇਸ਼ੋਂ ਆਏ ਨੌਜਵਾਨ ਦਾ ਦੋਸਤ ਨੇ ਗੋਲੀਆਂ ਮਾਰ ਕੀਤਾ ਕਤਲ

ਖਾਸ ਤੌਰ ’ਤੇ ਸਟਾਕ ਬੋਰਡ ਉੱਪਰ ਰੋਜ਼ਾਨਾ ਹੀ ਖਾਦ ਦਾ ਸਟਾਕ ਅਤੇ ਰੇਟ ਜ਼ਰੂਰ ਲਿਖਿਆ ਜਾਵੇ। ਉਨ੍ਹਾਂ ਕਿਹਾ ਕਿ ਡੀਲਰਾਂ ਵੱਲੋਂ ਕਿਸਾਨਾਂ ਨੂੰ ਜੋ ਵੀ ਖੇਤੀ ਸਮੱਗਰੀ ਦੀ ਵਿਕਰੀ ਕੀਤੀ ਜਾਂਦੀ ਹੈ, ਉਸ ਦਾ ਪੱਕਾ ਬਿੱਲ ਕੱਟ ਕੇ ਦਿੱਤਾ ਜਾਵੇ ਅਤੇ ਕੇਵਲ ਲੋੜੀਂਦੀ ਖੇਤੀ ਸਮੱਗਰੀ ਹੀ ਕਿਸਾਨਾਂ ਨੂੰ ਵਿਕਰੀ ਕੀਤੀ ਜਾਵੇ। ਉਨਾਂ ਵਿਸ਼ੇਸ਼ ਤੌਰ ’ਤੇ ਹਦਾਇਤ ਕੀਤੀ ਕਿ ਕਿਸਾਨਾਂ ਨੂੰ ਕਿਸੇ ਵੀ ਖਾਦ ਨਾਲ ਕੋਈ ਵੀ ਹੋਰ ਬੇਲੋੜੀ ਵਸਤੂ ਨਾ ਦਿੱਤੀ ਜਾਵੇ। ਇਸ ਮੌਕੇ ਏਓ ਡਾ. ਗਗਨਦੀਪ ਸਿੰਘ ਅਤੇ ਏਡੀਓ ਡਾ ਮਨਜੀਤ ਸਿੰਘ ਨੇ ਆਉਣ ਵਾਲੇ ਦਿਨਾਂ ਨਿਵਚ ਉਨਾਂ ਵੱਲੋਂ ਦੁਕਾਨਾਂ ਦੀ ਚੈਕਿੰਗ ਕੀਤੀ ਜਾਵੇਗੀ ਅਤੇ ਚੈਕਿੰਗ ਦੌਰਾਨ ਜੇਕਰ ਕੋਈ ਦੁਕਾਨਦਾਰ ਬਗੈਰ ਬਿੱਲ ਤੋਂ ਖਾਦ, ਦਵਾਈ ਜਾਂ ਬੀਜ ਵੇਚਦਾ ਪਾਇਆ ਗਿਆ ਤਾਂ ਉਸ ਵਿਰੁੱਧ ਖਾਦ ਕੰਟਰੋਲ ਆਰਡਰ 1985 ਜ਼ਰੂਰੀ ਵਸਤਾਂ ਐਕਟ 1955 ਤਹਿਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਜ਼ਿਲ੍ਹੇ ਦੇ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਹਰੇਕ ਕਿਸਮ ਦੀ ਖਾਦ, ਕੀਟਨਾਸ਼ਕ ਰਸਾਇਣ ਜਾਂ ਬੀਜ ਖਰੀਦਣ ਸਮੇਂ ਦੁਕਾਨਦਾਰ ਤੋਂ ਪੱਕਾ ਬਿੱਲ ਜ਼ਰੂਰ ਲੈਣ ਅਤੇ ਜੇਕਰ ਕੋਈ ਡੀਲਰ ਬਿੱਲ ਦੇਣ ਤੋਂ ਇਨਕਾਰ ਕਰਦਾ ਹੈ ਤਾਂ ਸਬੰਧਿਤ ਖੇਤੀਬਾੜੀ ਅਧਿਕਾਰੀ ਜਾਂ ਮੁੱਖ ਖੇਤੀਬਾੜੀ ਅਫਸਰ ਨੂੰ ਲਿਖਤੀ ਰੂਪ ਵਿਚ ਸ਼ਿਕਾਇਤ ਕੀਤੀ ਜਾਵੇ।

ਇਹ ਵੀ ਪੜ੍ਹੋ- ਪੰਜਾਬ 'ਚ ਸ਼ਰਮਨਾਕ ਕਾਰਾ, ਪਤੀ ਤੇ ਨਨਾਣ ਨੇ ਵਿਆਹੁਤਾ ਨਗਨ ਕਰ...

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News