ਚੀਫ ਖਾਲਸਾ ਦੀਵਾਨ ਦੀਆਂ ਹੋ ਰਹੀਆਂ ਚੋਣਾਂ ਦਾ ਲੋਕ ਇਨਸਾਫ ਪਾਰਟੀ ਵਲੋਂ ਪ੍ਰ੍ਰਦਰਸ਼ਨ

02/17/2019 3:53:41 PM

ਅੰਮ੍ਰਿਤਸਰ (ਗੁਰਪ੍ਰੀਤ) - ਅੰਮ੍ਰਿਤਸਰ 'ਚ ਚੀਫ ਖਾਲਸਾ ਦੀਵਾਨ ਦੀਆਂ ਹੋ ਰਹੀਆਂ ਚੋਣਾਂ ਨੂੰ ਲੈ ਕੇ ਅੱਜ ਲੋਕ ਇਨਸਾਫ ਪਾਰਟੀ ਵਲੋਂ ਜ਼ੋਰਦਾਰ ਪ੍ਰ੍ਰਦਰਸ਼ਨ ਕੀਤਾ ਜਾ ਰਿਹਾ ਹੈ। ਪ੍ਰਦਰਸ਼ਨ ਕਰਦਿਆਂ ਉਨ੍ਹਾਂ ਕਿਹਾ ਕਿ ਇਕ ਪਾਸੇ ਜਿੱਥੇ ਪੂਰਾ ਭਾਰਤ ਪੁਲਵਾਮਾ 'ਚ ਹੋਏ ਅੱਤਵਾਦੀ ਹਮਲੇ ਕਾਰਨ ਗਮ 'ਚ ਹੈ, ਉੱਥੇ ਹੀ ਦੂਜੇ ਪਾਸੇ ਚੀਫ ਖਾਲਸਾ ਦੀਵਾਨ ਦੇ ਠੇਕੇਦਾਰ ਆਪਣੀ ਕੁਰਸੀ ਦੀ ਲੜਾਈ ਲੜ ਰਹੇ ਹਨ, ਜੋ ਬੜੇ ਸ਼ਰਮ ਵਾਲੀ ਗੱਲ ਹੈ। ਅਦਾਲਤ ਵਲੋਂ ਚੋਣਾਂ ਦੀ ਮਿਤੀ ਤੈਅ ਕਰਨ ਦੇ ਸਵਾਲ ਦਾ ਜਵਾਬ ਦਿੰਦਿਆਂ ਲੋਕ ਇਨਸਾਫ ਪਾਰਟੀ ਦੇ ਬੁਲਾਰੇ ਨੇ ਕਿਹਾ ਕਿ ਜੇਕਰ ਕੋਰਟ ਦੇ ਆਦੇਸ਼ ਅਨੁਸਾਰ ਚੋਣ 17 ਨੂੰ ਹੋਣੀ ਸੀ ਤਾਂ ਉਹ ਆਪਸੀ ਸਹਿਮਤੀ ਨਾਲ ਇਨ੍ਹਾਂ ਚੋਣਾਂ ਨੂੰ ਰੱਦ ਕਰਕੇ ਅਗਲੀ ਤਾਰੀਕ 'ਤੇ ਵੀ ਕਰ ਸਕਦੇ ਸਨ। ਉਨ੍ਹਾਂ ਕਿਹਾ ਕਿ ਸਾਰਿਆਂ ਨੂੰ ਆਪੋ-ਆਪਣੀਆਂ ਜ਼ਿੰਮੇਵਾਰੀਆਂ ਦਾ ਧਿਆਨ ਰੱਖਣਾ ਚਾਹੀਦਾ ਹੈ ਅਤੇ ਦੇਸ਼ ਦੇ ਪ੍ਰਤੀ ਸਦਭਾਵਨਾ ਵਰਤਨੀ ਚਾਹੀਦੀ ਹੈ।

rajwinder kaur

This news is Content Editor rajwinder kaur