ਚੀਫ਼ ਖ਼ਾਲਸਾ ਦੀਵਾਨ ਵੱਲੋਂ ਇੰਗਲੈਂਡ ਵਿਖੇ ਗੁਰੂ ਘਰ ’ਚ ਸਿੱਖ ਸੰਗਤਾਂ ’ਤੇ ਕਿਰਪਾਨਾਂ ਨਾਲ ਹੋਏ ਹਮਲੇ ਦੀ ਨਿਖੇਧੀ

Saturday, Jul 13, 2024 - 10:29 AM (IST)

ਅੰਮ੍ਰਿਤਸਰ (ਜ.ਬ)-ਅੱਜ ਚੀਫ਼ ਖ਼ਾਲਸਾ ਦੀਵਾਨ ਮੁੱਖ ਦਫ਼ਤਰ ਵਿਖੇ ਹੋਈ ਮੀਟਿੰਗ ਦੌਰਾਨ ਦੀਵਾਨ ਅਹੁਦੇਦਾਰਾਂ ਅਤੇ ਮੈਂਬਰ ਸਾਹਿਬਾਨ ਵੱਲੋਂ ਇੰਗਲੈਡ ਦੇ ਗੁਰਦੁਆਰਾ ਸ੍ਰੀ ਗੁਰੂ ਨਾਨਕ ਦਰਬਾਰ ਵਿਖੇ ਸਿੱਖ ਸੰਗਤਾਂ ’ਤੇ ਹੋਏ ਜਾਨਲੇਵਾ ਹਮਲੇ ਦੀ ਸਖਤ ਸ਼ਬਦਾਂ ਵਿਚ ਨਿਖੇਧੀ ਕੀਤੀ ਗਈ। ਇਸ ਮੌਕੇ ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਡਾ. ਇੰਦਰਬੀਰ ਸਿੰਘ ਨਿੱਢਰ ਸਮੇਤ ਹਾਜ਼ਰ ਅਹੁਦੇਦਾਰਾਂ ਨੇ ਸਾਂਝੇ ਤੌਰ ’ਤੇ ਕਿਹਾ ਕਿ ਕੁਝ ਕੱਟੜਪੰਥੀਆਂ ਵੱਲੋਂ ਬੇਖੋਫ ਹੋ ਕੇ ਖੁੱਲੇਆਮ ਸਿੱਖਾਂ ਦੇ ਧਾਰਮਿਕ ਅਸਥਾਨਾਂ ਦੇ ਅੰਦਰ ਸਿੱਖਾਂ ਨੂੰ ਨਫ਼ਰਤੀ ਹਿੰਸਾ ਦਾ ਸ਼ਿਕਾਰ ਬਣਾਉਣ ਦੀ ਘਟਨਾ ਅਤਿ ਨਿੰਦਣਯੋਗ ਅਤੇ ਮੰਦਭਾਗੀ ਹੈ।

ਇਹ ਵੀ ਪੜ੍ਹੋ-  ਫੌਜੀ ਦੀ ਘਰਵਾਲੀ ਨੇ ਆਸ਼ਕ ਨਾਲ ਮਿਲ ਕੇ ਕਰ 'ਤਾ ਵੱਡਾ ਕਾਂਡ, ਖ਼ਬਰ ਜਾਣ ਕੇ ਖੜ੍ਹੇ ਹੋ ਜਾਣਗੇ ਰੌਂਗਟੇ (ਵੀਡੀਓ)

ਜਿਸ ਕਰ ਕੇ ਸਿੱਖ ਭਾਈਚਾਰੇ ਵਿਚ ਰੋਸ ਦੀ ਲਹਿਰ ਹੈ, ਵਿਦੇਸ਼ਾਂ ਵਿਚ ਸਿੱਖਾਂ ਦੀ ਚੜ੍ਹਤ ਤੋਂ ਬੇਖੋਲਾਏ ਹੋਏ ਕੱਟੜਪੰਥੀਆਂ ਵੱਲੋਂ ਅਜਿਹੀ ਘਟਨਾਵਾਂ ਨੂੰ ਅੰਜਾਮ ਦੇਣ ਪਿੱਛੇ ਇਕ ਯੋਜਨਾਤਮਕ ਸਾਜਿਸ਼ ਹੈ, ਜਿਸ ਤਹਿਤ ਇੰਗਲੈਂਡ ਵਿਚ ਗੁਰਦੁਆਰਾ ਸਿੱਖ ਸੰਗਤਾਂ ’ਤੇ ਹੋਏ ਹਮਲੇ ਦੇ ਨਾਲ-ਨਾਲ ਦੂਸਰੇ ਪਾਸੇ ਇੰਗਲੈਂਡ ਦੇ ਹੀ ਵੂਲਵਰਹੈਂਪਟਨ ਵਿਚ ਕੁਝ ਕੱਟੜਪੰਥੀਆਂ ਵੱਲੋਂ ਇਕ ਸਿੱਖ ਪਰਿਵਾਰ ਦੇ ਘਰ ਨੂੰ ਪੈਟਰੋਲ ਪਾ ਕੇ ਅੱਗ ਲਗਾ ਦਿੱਤੀ ਗਈ ਜਿਸ ਕਾਰਨ ਪਰਿਵਾਰ ਦੇ ਇਕ ਜੀਅ ਦੀ ਮੌਤ ਹੋ ਗਈ ਅਤੇ ਬਾਕੀ ਦੇ ਮੈਂਬਰ ਗੰਭੀਰ ਰੂਪ ਵਿਚ ਜ਼ਖ਼ਮੀ ਹਨ।

ਇਹ ਵੀ ਪੜ੍ਹੋ- ਸ੍ਰੀ ਹਰਿਮੰਦਰ ਸਾਹਿਬ 'ਚ ਯੋਗਾ ਕਰਨ ਵਾਲੀ ਕੁੜੀ ਅਰਚਨਾ ਮਕਵਾਨਾ ਪੁਲਸ ਜਾਂਚ 'ਚ ਹੋਈ ਸ਼ਾਮਲ

ਮੀਟਿੰਗ ਵਿਚ ਹਾਜ਼ਰ ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਡਾ. ਇੰਦਰਬੀਰ ਸਿੰਘ ਨਿੱਝਰ, ਮੀਤ ਪ੍ਰਧਾਨ ਜਗਜੀਤ ਸਿੰਘ, ਆਨਰੇਰੀ ਸਕੱਤਰ ਸਵਿੰਦਰ ਸਿੰਘ ਕੱਥੂਨੰਗਲ, ਐਡੀ. ਆਨਰੇਰੀ ਸਕੱਤਰ ਅਤੇ ਮੁੱਖ ਦਫ਼ਤਰ ਮੈਂਬਰ ਇੰਚਾਰਜ ਸੁਖਜਿੰਦਰ ਸਿੰਘ ਪ੍ਰਿੰਸ, ਐਡੀ. ਆਨਰੇਰੀ ਸਕੱਤਰ ਜਸਪਾਲ ਸਿੰਘ ਢਿੱਲੋਂ, ਗੁਰਪ੍ਰੀਤ ਸਿੰਘ ਸੇਠੀ, ਸਵਰਾਜ ਸਿੰਘ ਸ਼ਾਮ ਅਤੇ ਪ੍ਰਿੰਸੀਪਲ ਸ੍ਰੀਮਤੀ ਯਸ਼ਪ੍ਰੀਤ ਕੌਰ ਹਾਜ਼ਰ ਸਨ।

ਇਹ ਵੀ ਪੜ੍ਹੋ-  ਜੰਮੂ-ਕਸ਼ਮੀਰ ’ਚ ਦਿਨੋਂ-ਦਿਨ ਵੱਧ ਰਹੀ ਹੈ ਪੰਜਾਬੀ ਸੈਲਾਨੀਆਂ ਦੀ ਗਿਣਤੀ, ਪਿਛਲੇ ਸਾਲ ਨਾਲੋਂ 96 ਫੀਸਦੀ ਹੋਇਆ ਵਾਧਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News