ਚੀਫ਼ ਖ਼ਾਲਸਾ ਦੀਵਾਨ ਪ੍ਰਧਾਨ ਦੇ ਖਾਲੀ ਅਹੁਦੇ ਲਈ 8 ਮਈ ਨੂੰ ਚੋਣ ਕਰਵਾਉਣ ਦਾ ਫ਼ੈਸਲਾ

04/19/2022 10:30:28 AM

ਅੰਮ੍ਰਿਤਸਰ (ਮਮਤਾ)- ਚੀਫ਼ ਖ਼ਾਲਸਾ ਦੀਵਾਨ ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿਚ ਚੀਫ਼ ਖ਼ਾਲਸਾ ਦੀਵਾਨ ਕਾਰਜਸਾਧਕ ਕਮੇਟੀ ਦੀ ਇਕੱਤਰਤਾ ਕਾਰਜਕਾਰੀ ਪ੍ਰਧਾਨ ਡਾ. ਇੰਦਰਬੀਰ ਸਿੰਘ ਨਿੱਜਰ ਦੀ ਪ੍ਰਧਾਨਗੀ ਹੇਠ ਕੀਤੀ ਗਈ। ਇਸ ਦੌਰਾਨ ਆਨਰੇਰੀ ਸਕੱਤਰ ਅਜੀਤ ਸਿੰਘ ਬਸਰਾ ਵੱਲੋਂ ਮੀਟਿੰਗ ਏਜੰਡੇ ਪੜ੍ਹਨ ਉਪਰੰਤ ਚੀਫ਼ ਖ਼ਾਲਸਾ ਦੀਵਾਨ ਦੇ ਸਾਬਕਾ ਪ੍ਰਧਾਨ ਨਿਰਮਲ ਸਿੰਘ ਦੇ ਅਕਾਲ ਚਲਾਣਾ ਕਰ ਜਾਣ ਕਾਰਨ ਖਾਲੀ ਹੋਈ ਥਾਂ ਜਲਦ ਪੁਰ ਕਰਨ ਹਿੱਤ ਵਿਚਾਰਾਂ ਕੀਤੀਆਂ ਗਈਆਂ।

ਪੜ੍ਹੋ ਇਹ ਵੀ ਖ਼ਬਰ - ਵੱਡੀ ਖ਼ਬਰ: 1 ਜੁਲਾਈ ਤੋਂ ਮਿਲੇਗੀ 300 ਯੂਨਿਟ ਮੁਫ਼ਤ ਬਿਜਲੀ

ਜ਼ਿਕਰਯੋਗ ਹੈ ਕਿ ਚੀਫ਼ ਖ਼ਾਲਸਾ ਦੀਵਾਨ ਸੰਵਿਧਾਨ ਅਨੁਸਾਰ ਆਨਰੇਰੀ ਸਕੱਤਰ ਨੂੰ ਪ੍ਰਧਾਨ ਦੀ ਖਾਲੀ ਹੋਈ ਥਾਂ ਪੁਰ ਕਰਨ ਲਈ ਕਾਰਵਾਈ ਕਰਦੇ ਹੋਏ 2 ਮਹੀਨੇ ਦੇ ਅੰਦਰ-ਅੰਦਰ ਚੋਣ ਦਾ ਏਜੰਡਾ ਜਾਰੀ ਕਰ ਕੇ ਖਾਲੀ ਅਹੁਦਾ ਪੁਰ ਕਰਨ ਦਾ ਅਧਿਕਾਰ ਹੈ। ਮੀਟਿੰਗ ਦੌਰਾਨ ਦੀਵਾਨ ਦੇ ਆਨਰੇਰੀ ਸਕੱਤਰ ਅਜੀਤ ਸਿੰਘ ਬਸਰਾ ਵਲੋਂ ਸੰਵਿਧਾਨ ਦੇ ਨਿਯਮਾਂ ਅਨੁਸਾਰ ਪ੍ਰਧਾਨ ਦੀ ਇਲੈਕਸ਼ਨ ਕਰਵਾਉਣ ਹਿੱਤ ਗਠਿਤ ਕੀਤੀ ਗਈ ਤਿੰਨ ਮੈਂਬਰੀ ਕਮੇਟੀ ਵਿਚ ਸ਼ਾਮਲ ਰਿਟਰਨਿੰਗ ਅਫ਼ਸਰਾਂ ਪ੍ਰੋ. ਵਰਿਆਮ ਸਿੰਘ, ਹਰਜੀਤ ਸਿੰਘ, ਨਰਿੰਦਰ ਸਿੰਘ ਖੁਰਾਣਾ ਨੂੰ ਮੈਂਬਰਾਂ ਦੀ ਸਹਿਮਤੀ ਅਤੇ ਸਾਂਝ ਨਾਲ ਪ੍ਰਧਾਨ ਦੇ ਖਾਲੀ ਹੋਏ ਅਹੁੱਦੇ ਦੀ ਚੋਣ ਪ੍ਰਕਿਰਿਆ ਸ਼ੁਰੂ ਕਰਨ ਦੇ ਨਿਰਦੇਸ਼ ਦਿੱਤੇ ਗਏ। 

ਪੜ੍ਹੋ ਇਹ ਵੀ ਖ਼ਬਰ - ਬੰਦ ਡੱਬੇ ’ਚ ਦੁਬਈ ਤੋਂ ਪੰਜਾਬ ਪੁੱਜੀ ਜਗਤਾਰ ਦੀ ਮ੍ਰਿਤਕ ਦੇਹ, ਇਸ ਕਾਰਨ ਡੇਢ ਮਹੀਨਾ ਪਹਿਲਾਂ ਕੀਤੀ ਸੀ ਖ਼ੁਦਕੁਸ਼ੀ

ਉਪਰੰਤ ਕਾਰਜਸਾਧਕ ਕਮੇਟੀ ਵਲੋਂ ਉਪਰੋਕਤ ਵਿਧੀ ਰਾਹੀ ਜਨਰਲ ਹਾਊਸ ਵਿਚ ਪ੍ਰਧਾਨ ਦੀ ਖਾਲੀ ਅਸਾਮੀ ਲਈ ਚੋਣ ਕਰਾਉਣ ਹਿਤ 8 ਮਈ ਦਿਨ ਐਤਵਾਰ ਤੈਅ ਕੀਤੀ ਗਈ ਤਾਂ ਜੋ ਸੰਵਿਧਾਨ ਅਨੁਸਾਰ ਪ੍ਰਧਾਨ ਦੀ ਖਾਲੀ ਥਾਂ ਨੂੰ ਦੋ ਮਹੀਨੇ ਦੇ ਅੰਦਰ-ਅੰਦਰ ਪੁਰ ਕੀਤਾ ਜਾ ਸਕੇ। ਇਸ ਮੌਕੇ ਮੀਤ ਪ੍ਰਧਾਨ ਅਮਰਜੀਤ ਸਿੰਘ ਬਾਂਗਾ, ਮੁੱਖ ਦਫ਼ਤਰ ਇੰਚਾਰਜ ਸੁਖਜਿੰਦਰ ਸਿੰਘ ਪ੍ਰਿੰਸ, ਹਰਜੀਤ ਸਿੰਘ, ਨਰਿੰਦਰ ਸਿੰਘ ਖੁਰਾਣਾ, ਪ੍ਰੋ.ਵਰਿਆਮ ਸਿੰਘ, ਸੁਰਿੰਦਰ ਸਿੰਘ ਬੱਤਰਾ ਆਦਿ ਮੈਂਬਰ ਹਾਜ਼ਰ ਸਨ।

ਪੜ੍ਹੋ ਇਹ ਵੀ ਖ਼ਬਰ - ਸ਼ਰਬਤ ਸਮਝ ਜ਼ਹਿਰ ਪੀਣ ਨਾਲ ਮਾਸੂਮ ਭੈਣ-ਭਰਾ ਦੀ ਮੌਤ, ਸਦਮਾ ਨਾ ਸਹਾਰਨ ’ਤੇ ਮਾਂ ਨੇ ਚੁੱਕਿਆ ਖ਼ੌਫ਼ਨਾਕ ਕਦਮ

rajwinder kaur

This news is Content Editor rajwinder kaur