''ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ'' ਤਹਿਤ ਸੰਗਤਾਂ ਕਰ ਰਹੀਆਂ ਹਨ ਗੁਰੂ ਘਰਾਂ ਦੇ ਦਰਸ਼ਨ : ਵਿਧਾਇਕ ਧੁੰਨ

Friday, Dec 15, 2023 - 12:25 PM (IST)

ਭਿੱਖੀਵਿੰਡ (ਗੁਰਪ੍ਰੀਤ)- ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਪਿੰਡ ਸੁਰਸਿੰਘ ਤੋਂ ਸ੍ਰੀ ਆਨੰਦਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਨਾਲ ਭਰੀ ਬੱਸ ਰਵਾਨਾ ਕੀਤੀ ਗਈ। ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਇਸ ਸਕੀਮ ਤਹਿਤ ਸਰਕਾਰ ਲੋਕਾਂ ਨੂੰ ਤੀਰਥ ਸਥਾਨਾਂ ਦੀ ਯਾਤਰਾ ਕਰਵਾਏਗੀ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਥਾਨਕ ਕਸਬਾ ਸੁਰ ਸਿੰਘ ਤੋਂ ਇਕ ਯਾਤਰੂਆਂ ਦੀ ਬੱਸ ਨੂੰ ਸ੍ਰੀ ਅਨੰਦਪੁਰ ਸਾਹਿਬ ਦੇ ਦਰਸ਼ਨਾਂ ਲਈ ਰਵਾਨਾ ਕਰਨ ਮੌਕੇ ਹਲਕਾ ਖੇਮਕਰਨ ਦੇ ਵਿਧਾਇਕ ਸਰਵਨ ਸਿੰਘ ਧੁੰਨ ਨੇ ਜਗਬਾਣੀ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਵੱਡੀ ਪੱਧਰ ’ਤੇ ਪੰਜਾਬ ’ਚੋਂ ਸੰਗਤਾਂ ਗੁਰੂ ਘਰਾਂ ਦੇ ਦਰਸ਼ਨ ਕਰਕੇ ਆਪਣਾ ਜੀਵਨ ਸਫ਼ਲਾ ਕਰ ਰਹੀਆਂ ਹਨ ਅਤੇ ਮੁੱਖ ਮੰਤਰੀ ਵਲੋਂ ਕੀਤਾ ਗਿਆ ਇਹ ਉਪਰਾਲਾ ਸ਼ਲਾਘਾਯੋਗ ਉਪਰਾਲਾ ਹੈ। 

ਇਹ ਵੀ ਪੜ੍ਹੋ- ਵੱਡੀ ਖ਼ਬਰ: ਸੁਖਬੀਰ ਬਾਦਲ ਨੇ ਅਕਾਲੀ ਸਰਕਾਰ ਵੇਲੇ ਹੋਈਆਂ ਬੇਅਦਬੀ ਦੀਆਂ ਘਟਨਾਵਾਂ 'ਤੇ ਮੰਗੀ ਮੁਆਫ਼ੀ

ਉਨ੍ਹਾਂ ਆਪਣੀ ਗੱਲਬਾਤ ਜਾਰੀ ਰੱਖਦਿਆਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਵੱਡੀ ਪੱਧਰ ’ਤੇ ਪੰਜਾਬ ਵਾਸੀਆਂ ਦੇ ਹੱਕ ’ਚ ਫੈਸਲੇ ਲਏ ਜਾ ਰਹੇ ਹਨ, ਜਿਨ੍ਹਾਂ ’ਚ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨਾ, 600 ਯੂਨਿਟ ਤੱਕ ਪੰਜਾਬ ਦੇ ਲੋਕਾਂ ਦੇ ਬਿਜਲੀ ਦੇ ਯੂਨਿਟ ਮਾਫ਼ ਕਰਨਾ ਅਤੇ ਹੋਰ ਵੀ ਲੋਕ ਭਲਾਈ ਸਕੀਮਾਂ ਦਾ ਲਾਭ ਪੰਜਾਬ ਵਾਸੀਆਂ ਨੂੰ ਨਿਰਵਿਘਨ ਦਿੱਤਾ ਜਾ ਰਿਹਾ ਹੈ। ਉਨ੍ਹਾਂ ਹਲਕਾ ਖੇਮਕਰਨ ਅੰਦਰ ਵਿਕਾਸ ਕਾਰਜਾਂ ਦੀ ਗੱਲ ਕਰਦਿਆਂ ਕਿਹਾ ਕਿ ਹਲਕਾ ਖੇਮਕਰਨ ਦਾ ਕੋਈ ਵੀ ਪਿੰਡ ਵਿਕਾਸ ਤੋਂ ਵਾਂਝਾ ਨਹੀਂ ਰਹਿਣ ਦਿੱਤਾ ਜਾਵੇਗਾ ਅਤੇ ਆਉਣ ਵਾਲੇ ਟਾਇਮ ਵਿਚ ਹਲਕਾ ਖੇਮਕਰਨ ਵਿਕਾਸ ਪੱਖੋਂ ਪੂਰੇ ਸੂਬੇ ਅੰਦਰ ਇਕ ਨੰਬਰ ’ਤੇ ਜਾਣਿਆ ਜਾਵੇਗਾ। 

ਇਹ ਵੀ ਪੜ੍ਹੋ- ਤਲਾਕਸ਼ੁਦਾ ਔਰਤ ਨਾਲ ਇਸ਼ਕ ਦੀਆਂ ਪੀਂਘਾ ਪਾ ਬਣਾਏ ਸਰੀਰਕ ਸਬੰਧ, ਅਖ਼ੀਰ ਕਰ ਗਿਆ ਵੱਡਾ ਕਾਂਡ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News