ਮੁੱਖ ਮੰਤਰੀ ਤੇ ਖੇਡ ਮੰਤਰੀ ਨੇ ਨੈਸ਼ਨਲ ਗੇਮਜ਼-2022 ’ਚ ਮੈਡਲ ਜਿੱਤਣ ਵਾਲੇ ਖਿਡਾਰੀਆਂ ਨੂੰ ਕੀਤਾ ਸਨਮਾਨਿਤ
Monday, Apr 24, 2023 - 02:05 PM (IST)
ਤਰਨਤਾਰਨ (ਰਮਨ)- ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਅਤੇ ਖੇਡ ਮੰਤਰੀ ਪੰਜਾਬ ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਬੀਤੇ ਦਿਨੀਂ ਨੈਸ਼ਨਲ ਗੇਮਜ਼-2022 ਵਿਚ ਮੈਡਲ ਜਿੱਤਣ ਵਾਲੇ ਖਿਡਾਰੀ ਤੇ ਖਿਡਾਰਨਾਂ ਨੂੰ ਨਕਦ ਰਾਸ਼ੀ ਦੇ ਕੇ ਸਨਮਾਨਿਤ ਕੀਤਾ ਗਿਆ। ਇਹ ਸਮਾਰੋਹ ਪੰਜਾਬ ਮਿਊਂਸਪਲ ਭਵਨ, ਸੈਕਟਰ 35, ਚੰਡੀਗੜ੍ਹ ਵਿਖੇ ਖੇਡਾਂ ਅਤੇ ਯੁਵਕ ਸੇਵਾਵਾਂ ਵਿਭਾਗ ਪੰਜਾਬ ਵੱਲੋਂ ਕਰਵਾਇਆ ਗਿਆ।
ਇਹ ਵੀ ਪੜ੍ਹੋ- ਅੰਮ੍ਰਿਤਸਰ ਪੁਲਸ ਕਮਿਸ਼ਨਰ ਨੇ ਅਪਰਾਧੀਆਂ ਨੂੰ ਨੱਥ ਪਾਉਣ ਲਈ ਲਿਆ ਵੱਡਾ ਫ਼ੈਸਲਾ
ਇਸ ਸਮਾਰੋਹ ਵਿਚ ਜ਼ਿਲ੍ਹਾ ਤਰਨਤਾਰਨ ਦੇ 07 ਖਿਡਾਰੀਆਂ ਨੂੰ ਸਨਮਾਨਿਤ ਕੀਤਾ ਗਿਆ, ਜਿਸ ਵਿਚ ਕ੍ਰਿਪਾਲ ਸਿੰਘ ਐਥਲੈਟਿਕਸ ਖਿਡਾਰੀ ਨੂੰ 5 ਲੱਖ ਦੀ ਰਾਸ਼ੀ, ਗੁਰਵਿੰਦਰ ਸਿੰਘ ਆਰਚਰੀ ਖਿਡਾਰੀ ਨੂੰ 5 ਲੱਖ ਦੀ ਰਾਸ਼ੀ, ਅਰਵਿੰਦਰ ਸਿੰਘ ਰੋਇੰਗ ਖਿਡਾਰੀ ਨੂੰ 2 ਲੱਖ ਦੀ ਰਾਸ਼ੀ, ਬਲਜੀਤ ਕੌਰ ਹਾਕੀ ਖਿਡਾਰਨ ਨੂੰ 3 ਲੱਖ ਦੀ ਰਾਸ਼ੀ, ਰਾਜਵਿੰਦਰ ਕੌਰ ਹਾਕੀ ਖਿਡਾਰਨ ਨੂੰ 3 ਲੱਖ ਦੀ ਰਾਸ਼ੀ, ਕਿਰਨਦੀਪ ਕੌਰ ਹਾਕੀ ਖਿਡਾਰਨ ਨੂੰ 3 ਲੱਖ ਦੀ ਰਾਸ਼ੀ, ਮਨਪ੍ਰੀਤ ਕੌਰ ਵੇਟ ਲਿਫਟਿੰਗ ਖਿਡਾਰਨ ਨੂੰ 3 ਲੱਖ ਦੀ ਰਾਸ਼ੀ ਨਾਲ ਸਨਮਾਨਿਤ ਕੀਤਾ ਗਿਆ।
ਇਹ ਵੀ ਪੜ੍ਹੋ- ਹਰੀਕੇ ਥਾਣੇ ਨੇੜਿਓਂ ਹੈਂਡ ਗ੍ਰਨੇਡ ਤੇ ਕਾਰਤੂਸ ਬਰਾਮਦ, ਇਲਾਕੇ 'ਚ ਫ਼ੈਲੀ ਸਨਸਨੀ
ਮੁੱਖ ਮੰਤਰੀ ਨੇ ਕਿਹਾ ਕਿ ਖਿਡਾਰੀਆਂ ਨੂੰ ਪੇਸ਼ੇਵਰ ਕੋਚ, ਖ਼ੁਰਾਕ ਅਤੇ ਹੋਰ ਸਹੂਲਤਾਂ ਦੇ ਨਾਲ ਵਿਸ਼ਵ ਪੱਧਰੀ ਬੁਨਿਆਦੀ ਢਾਂਚਾ ਯਕੀਨੀ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਇਤਿਹਾਸ ਵਿਚ ਇਹ ਪਹਿਲਾਂ ਮੌਕਾ ਹੈ, ਜਦੋਂ ਥਲ ਸੈਨਾ, ਜਲ ਸੈਨਾ ਤੇ ਹੋਰ ਸੇਵਾਵਾਂ ਦੇ ਕੌਮੀ ਐਵਾਰਡ ਜੇਤੂਆਂ ਨੂੰ ਸੂਬਾ ਸਰਕਾਰ ਵੱਲੋਂ ਸਨਮਾਨਿਤ ਕੀਤਾ ਗਿਆ ਹੈ। ਡਿਪਟੀ ਕਮਿਸ਼ਨਰ ਤਰਨਤਾਰਨ ਰਿਸ਼ੀਪਾਲ ਸਿੰਘ, ਜ਼ਿਲਾ ਪ੍ਰਸ਼ਾਸਨ ਤਰਨਤਾਰਨ, ਇੰਦਰਵੀਰ ਸਿੰਘ ਜ਼ਿਲਾ ਖੇਡ ਅਫਸਰ ਅਤੇ ਸਮੂਹ ਕੋਚ ਸਹਿਬਾਨ ਤੇ ਸਟਾਫ਼ ਵੱਲੋਂ ਖਿਡਾਰੀਆਂ ਨੂੰ ਬਹੁਤ-ਬਹੁਤ ਮੁਬਾਰਕਾਂ ਦਿੱਤੀਆਂ ਗਈਆਂ।
ਇਹ ਵੀ ਪੜ੍ਹੋ- ਟ੍ਰੈਫ਼ਿਕ ਪੁਲਸ ਨੇ ਨਾਬਾਲਿਗ ਬੱਚੇ ਨੂੰ ਈ-ਰਿਕਸ਼ਾ ਚਲਾਉਂਦੇ ਰੋਕਿਆ, ਫਿਰ ਪਿਓ ਨੂੰ ਬੁਲਾ ਦਿੱਤੀ ਇਹ ਨਸੀਹਤ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।