ਮੁੱਖ ਮੰਤਰੀ ਚੰਨੀ ਪਹੁੰਚੇ ਮੈਂਬਰ ਪਾਰਲੀਮੈਂਟ ਔਜਲਾ ਦੇ ਗ੍ਰਹਿ ਵਿਖੇ

Wednesday, Sep 22, 2021 - 12:53 PM (IST)

ਮੁੱਖ ਮੰਤਰੀ ਚੰਨੀ ਪਹੁੰਚੇ ਮੈਂਬਰ ਪਾਰਲੀਮੈਂਟ ਔਜਲਾ ਦੇ ਗ੍ਰਹਿ ਵਿਖੇ

ਅੰਮ੍ਰਿਤਸਰ (ਸਰਬਜੀਤ ): ਅੰਮ੍ਰਿਤਸਰ ਦੀ ਆਪਣੀ ਫੇਰੀ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਆਪਣੀ ਪੂਰੀ ਲੀਡਰਸ਼ਿਪ ਨਾਲ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਦੇ ਗ੍ਰਹਿ ਵਿਖੇ ਪਹੁੰਚੇ।

ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਅਤੇ ਉਨ੍ਹਾਂ ਦੇ ਛੋਟੇ ਭਰਾ ਸੁੱਖ ਔਜਲਾ ਵੱਲੋਂ ਜਿੱਥੇ ਮੁੱਖ ਮੰਤਰੀ ਦਾ ਫੁੱਲਾਂ ਦੇ ਗੁਲਦਸਤੇ ਦੇ ਕੇ ਸਵਾਗਤ ਕੀਤਾ ਗਿਆ, ਉਥੇ ਹੀ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਤੋਂ ਇਲਾਵਾ ਉੱਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ,ਸੁਖਜਿੰਦਰ ਸਿੰਘ ਰੰਧਾਵਾ ਨੂੰ ਵੀ ਸਨਮਾਨਿਤ ਕੀਤਾ ਗਿਆ।ਮੈਂਬਰ ਪਾਰਲੀਮੈਂਟ ਦੇ ਗ੍ਰਹਿ ਵਿਖੇ ਪਹੁੰਚਣ ਤੇ ਜਿੱਥੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਉਨ੍ਹਾਂ ਦੇ ਪਰਿਵਾਰਿਕ ਮੈਂਬਰਾਂ ਨਾਲ ਵੀ ਮੁਲਾਕਾਤ ਕੀਤੀ, ਉਥੇ ਹੀ ਪਾਰਟੀ ਦੀ ਹੋਰ ਵੀ ਤਰੱਕੀ ਲਈ  ਗੁਰਜੀਤ ਸਿੰਘ ਔਜਲਾ ਨਾਲ ਵਿਚਾਰ ਵਟਾਂਦਰਾ ਵੀ ਕੀਤਾ ਗਿਆ।    


author

Shyna

Content Editor

Related News