ਮੁੱਖ ਮੰਤਰੀ ਚਰਨਜੀਤ ਚੰਨੀ ਦੀ ਫੇਰੀ ਦੌਰਾਨ ਬੰਦ ਰਹੇ ਡੀ. ਸੀ., ਐੱਸ.ਡੀ.ਐੱਮ. ਅਤੇ ਤਹਿਸੀਲ ਦਫ਼ਤਰ

09/23/2021 10:47:11 AM

ਅੰਮ੍ਰਿਤਸਰ (ਨੀਰਜ) - ਇਕ ਪਾਸੇ ਜਿੱਥੇ ਬੁੱਧਵਾਰ ਨੂੰ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਨਵਜੋਤ ਸਿੰਘ ਸਿੱਧੂ ਦੀ ਅੰਮ੍ਰਿਤਸਰ ਫੇਰੀ ਰਹੀ ਤਾਂ ਉਥੇ ਹੀ ਇਸ ਫੇਰੀ ਦੌਰਾਨ ਪੂਰੇ ਜ਼ਿਲ੍ਹੇ ਵਿੱਚ ਡੀ. ਸੀ. ਦਫ਼ਤਰ, ਐੱਸ. ਡੀ. ਐੱਮ. ਦਫ਼ਤਰ, ਤਹਿਸੀਲ ਅਤੇ ਸਬ- ਤਹਿਸੀਲਾਂ ਦੇ ਇਲਾਵਾ ਸਬ-ਰਜਿਸਟਰਾਰ ਦਫ਼ਤਰ ਬੰਦ ਰਹੇ। ਇਸ ਦਾ ਕਾਰਨ ਇਹ ਹੈ ਕਿ ਡੀ. ਸੀ. ਦਫ਼ਤਰ ਕਰਮਚਾਰੀ ਯੂਨੀਅਨ ਵੱਲੋਂ ਕਲਮ ਛੋੜ ਹੜਤਾਲ ਕੀਤੀ ਗਈ। ਹੜਤਾਲ ਦੇ ਚਲਦੇ ਅਣਗਿਣਤ ਰਜਿਸਟਰੀਆਂ ਰੱਦ ਹੋ ਗਈਆਂ ਅਤੇ ਸਰਟੀਫਿਕੇਟ ਤੱਕ ਬਣਾਉਣ ਦਾ ਕੰਮ ਵੀ ਨਹੀਂ ਹੋਇਆ। ਪਟਵਾਰੀਆਂ ਦੀ ਗਿਰਦਾਵਰੀ ਦਾ ਕੰਮ ਵੀ ਨਹੀਂ ਹੋਇਆ ਅਤੇ ਯੂਨੀਅਨ ਨੇ ਐਲਾਨ ਕੀਤਾ ਹੈ ਕਿ ਵਿਧਾਨ ਸਭਾ ਚੋਣਾਂ ਦਾ ਕੰਮ ਵੀ ਨਹੀਂ ਕਰਨਗੇ। 

ਪੜ੍ਹੋ ਇਹ ਵੀ ਖ਼ਬਰ - ਪ੍ਰੀਖਿਆਰਥੀਆਂ ਨੂੰ ਲੱਗਾ ਵੱਡਾ ਝਟਕਾ : ਪੰਜਾਬ ਪੁਲਸ ਹੈੱਡ ਕਾਂਸਟੇਬਲ ਦੀ ਭਰਤੀ ਪ੍ਰੀਖਿਆ ਹੋਈ ਰੱਦ

ਅੰਮ੍ਰਿਤਸਰ ਜ਼ਿਲ੍ਹੇ ਵਿਚ ਜਿੱਥੇ ਅਟਾਰੀ, ਅਜਨਾਲਾ, ਮਜੀਠਿਆ ਅਤੇ ਬਾਬਾ ਬਕਾਲਾ ਦੇ ਦਫ਼ਤਰਾਂ ਵਿਚ ਹਜ਼ਾਰਾਂ ਲੋਕ ਪ੍ਰੇਸ਼ਾਨ ਹੋਏ। ਹਾਲਾਂਕਿ ਮੁੱਖ ਮੰਤਰੀ ਨੇ ਸਹੁੰ ਲੈਂਦੇ ਹੀ ਕਰਮਚਾਰੀ ਯੂਨੀਅਨਾਂ ਨੂੰ ਅਪੀਲ ਵੀ ਕੀਤੀ ਕਿ ਆਪਣੀ ਹੜਤਾਲ ਵਾਪਸ ਲੈ ਲੈਣ ਪਰ ਯੂਨੀਅਨ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਨੇ 7 ਸਤੰਬਰ ਨੂੰ ਹੋਈ ਬੈਠਕ ਵਿੱਚ ਜੋ ਵਾਅਦਾ ਕੀਤਾ ਸੀ ਉਸ ਨੂੰ ਪੂਰਾ ਨਹੀਂ ਕੀਤਾ ਹੈ। ਡੀ. ਸੀ. ਦਫ਼ਤਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਅਸੁਨੀਲ ਸ਼ਰਮਾ ਨੇ ਕਿਹਾ ਕਿ ਜਨਤਾ ਨੂੰ ਸਾਹਮਣੇ ਆ ਰਹੀ ਪ੍ਰੇਸ਼ਾਨੀ ਦਾ ਦੁੱਖ ਹੈ ਪਰ ਸਰਕਾਰ ਨੇ ਉਨ੍ਹਾਂ ਨੂੰ ਹੜਤਾਲ ਕਰਨ ਲਈ ਮਜਬੂਰ ਕੀਤਾ ਹੈ, ਉਥੇ ਹੀ ਡੀ. ਸੀ. ਗੁਰਪ੍ਰੀਤ ਸਿੰਘ ਖਹਿਰਾ ਦਾ ਕਹਿਣਾ ਹੈ ਕਿ ਕਰਮਚਾਰੀਆਂ ਨਾਲ ਸਰਕਾਰ ਦੀ ਗੱਲਬਾਤ ਜਾਰੀ ਹੈ ।

ਪੜ੍ਹੋ ਇਹ ਵੀ ਖ਼ਬਰ - ਵੱਡੀ ਖ਼ਬਰ : ਕੈਪਟਨ ਦੇ ਬੇਹੱਦ ਖਾਸ ਨੌਕਰਸ਼ਾਹਾਂ ਦੇ ਅਸਤੀਫੇ ਸ਼ੁਰੂ


rajwinder kaur

Content Editor

Related News