ਮਾਮਲਾ ਬੱਚੀ ਨਾਲ ਹੋਏ ਜਬਰ-ਜ਼ਿਨਾਹ ਦਾ: ਸੂਬੇ ਦੀਆਂ ਸੰਸਥਾਵਾਂ ਨੇ ਪ੍ਰਾਈਵੇਟ ਸਕੂਲ ਤੇ ਕਾਲਜ ਕੀਤੇ ਬੰਦ

Monday, Apr 11, 2022 - 01:36 PM (IST)

ਮਾਮਲਾ ਬੱਚੀ ਨਾਲ ਹੋਏ ਜਬਰ-ਜ਼ਿਨਾਹ ਦਾ: ਸੂਬੇ ਦੀਆਂ ਸੰਸਥਾਵਾਂ ਨੇ ਪ੍ਰਾਈਵੇਟ ਸਕੂਲ ਤੇ ਕਾਲਜ ਕੀਤੇ ਬੰਦ

ਗੁਰਦਾਸਪੁਰ (ਹੇਮੰਤ) - ਪਿਛਲੇ ਦਿਨੀਂ ਗੁਰਦਾਸਪੁਰ ਦੇ ਇਕ ਨਿੱਜੀ ਸਕੂਲ ਵਿਚ 4 ਸਾਲਾ ਬੱਚੀ ਨਾਲ ਹੋਏ ਜਬਰ-ਜ਼ਿਨਾਹ ਦੇ ਮਾਮਲੇ ਵਿਚ ਗੁਰਦਾਸਪੁਰ ਪੁਲਸ ਨੇ ਸਕੂਲ ਪ੍ਰਬੰਧਕਾਂ ਖ਼ਿਲਾਫ਼ ਮਾਮਲਾ ਦਰਜ ਕਰ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਬੱਚੀ ਨਾਲ ਹੋਈ ਇਸ ਘਟਨਾ ਦੀ ਪੰਜਾਬ ਦੀਆਂ ਸਾਰੀਆਂ ਜਥੇਬੰਦੀਆਂ ਨੇ ਨਿੰਦਾ ਕੀਤੀ। ਨਾਲ ਹੀ ਉਨ੍ਹਾਂ ਬਿਨਾਂ ਕਿਸੇ ਤੱਥਾਂ ਤੋਂ ਨਿਰਦੋਸ਼ ਸਕੂਲ ਪ੍ਰਬੰਧਕਾਂ ’ਤੇ ਪਰਚਾ ਦਰਜ ਤੇ ਗ੍ਰਿਫ਼ਤਾਰ ਕਰਨ ਦੀ ਵੀ ਨਿੰਦਾ ਕੀਤੀ। 

ਪੜ੍ਹੋ ਇਹ ਵੀ ਖ਼ਬਰ - ਵੱਡੀ ਖ਼ਬਰ: ਗੁੱਜਰਾਂ ਦੀਆਂ 2 ਧਿਰਾਂ ਵਿਚਾਲੇ ਖੂਨੀ ਝੜਪ, ਘਰਾਂ ਤੇ ਗੱਡੀਆਂ ਨੂੰ ਲਾਈ ਅੱਗ (ਤਸਵੀਰਾਂ)

ਇਸ ਮਾਮਲੇ ਵਿੱਚ ਅੱਜ ਫੈਡਰੇਸ਼ਨ ਆਫ ਪ੍ਰਾਈਵੇਟ ਸਕੂਲ ਐਂਡ ਐਸੋਸੀਏਸ਼ਨ ਆਫ ਪੰਜਾਬ ਦੇ ਸੱਦੇ ’ਤੇ ਸੂਬੇ ਦੀਆਂ ਸਾਰੀਆਂ ਸੰਸਥਾਵਾਂ ਨੇ ਪੰਜਾਬ ਭਰ ਵਿੱਚ ਪ੍ਰਾਈਵੇਟ ਸਕੂਲ ਅਤੇ ਕਾਲਜ ਬੰਦ ਕਰ ਦਿੱਤੇ ਹਨ। ਉਨ੍ਹਾਂ ਮੰਗ ਕੀਤੀ ਕਿ ਜੋ ਸਕੂਲ ਪ੍ਰਬੰਧਕਾਂ ’ਤੇ ਮਾਮਲੇ ਦਰਜ ਕੀਤੇ ਹਨ, ਉਹ ਰੱਦ ਕੀਤੇ ਜਾਣ ਅਤੇ ਅਸਲੀ ਦੋਸ਼ੀ ਨੂੰ ਗ੍ਰਿਫ਼ਤਾਰ ਕੀਤਾ ਜਾਵੇ। ਫੈਡਰੇਸ਼ਨ ਆਫ ਪ੍ਰਾਈਵੇਟ ਸਕੂਲ ਐਂਡ ਐਸੋਸੀਏਸ਼ਨ ਆਫ ਪੰਜਾਬ ਨੇ ਅਹੁਦੇਦਾਰਾਂ ਨੇ ਐੱਸ.ਐੱਸ.ਪੀ. ਗੁਰਦਾਸਪੁਰ ਨਾਲ ਵੀ ਮੁਲਾਕਾਤ ਕੀਤੀ।

ਪੜ੍ਹੋ ਇਹ ਵੀ ਖ਼ਬਰ - ਗੜ੍ਹਦੀਵਾਲਾ: ਡੈਮ ’ਚ ਨਹਾਉਣ ਗਏ 4 ਨੌਜਵਾਨਾਂ ’ਚੋਂ 1 ਡੁੱਬਿਆ, ਪੁੱਤ ਦੀ ਲਾਸ਼ ਵੇਖ ਧਾਹਾਂ ਮਾਰ ਰੋਇਆ ਪਰਿਵਾਰ


author

rajwinder kaur

Content Editor

Related News