ਜਾਅਲੀ ਸਰਟੀਫ਼ਿਕੇਟ ਤਿਆਰ ਕਰਨ ਵਾਲਾ ਗ੍ਰਿਫ਼ਤਾਰ, 11 ਸਰਟੀਫ਼ਿਕੇਟ ਤੇ 8 ਮੋਹਰਾਂ ਵੀ ਬਰਾਮਦ
Tuesday, Jun 14, 2022 - 12:18 PM (IST)

ਗੁਰਦਾਸਪੁਰ (ਹੇਮੰਤ) - ਸਿਟੀ ਪੁਲਸ ਨੇ ਬੱਚਿਆਂ ਦੇ ਖੇਡਾਂ ਦੇ ਜਾਅਲੀ ਸਰਟੀਫਿਕੇਟ ਤਿਆਰ ਕਰਨ ਵਾਲੇ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਸ ਤੋਂ 11 ਜਾਅਲੀ ਸਰਟੀਫਿਕੇਟ ਅਤੇ 8 ਜਾਅਲੀ ਮੋਹਰਾਂ ਬਰਾਮਦ ਹੋਈਆਂ ਹਨ। ਕਾਬੂ ਕੀਤੇ ਵਿਅਕਤੀ ਖ਼ਿਲਾਫ਼ ਪੁਲਸ ਨੇ 417, 420, 465, 467, 471, 472 ਦੇ ਤਹਿਤ ਮਾਮਲਾ ਦਰਜ ਕਰ ਦਿੱਤਾ ਹੈ।
ਪੜ੍ਹੋ ਇਹ ਵੀ ਖ਼ਬਰ: ਸ਼ਰਾਬੀ ASI ਨੇ ਮੋਟਰਸਾਈਕਲ ਸਵਾਰ ਪਿਓ-ਪੁੱਤਰ 'ਚ ਮਾਰੀ ਕਾਰ, ਟੁੱਟੀਆਂ ਲੱਤਾਂ, ਵੀਡੀਓ ਵਾਇਰਲ
ਸਹਾਇਕ ਸਬ ਇੰਸਪੈਕਟਰ ਕਸ਼ਮੀਰ ਸਿੰਘ ਨੇ ਦੱਸਿਆ ਕਿ ਉਸ ਨੇ ਪੁਲਸ ਪਾਰਟੀ ਦੇ ਨਾਲ ਕਾਹਨੂੰਵਾਨ ਚੌਂਕ ਗੁਰਦਾਸਪੁਰ ਵਿਖੇ ਨਾਕਾ ਲਗਾਇਆ ਹੋਇਆ ਸੀ, ਜਿਸ ਦੌਰਾਨ ਉਹ ਵਾਹਨਾਂ ਦੀ ਚੈਕਿੰਗ ਕਰ ਰਹੇ ਸਨ। ਇਸ ਦੌਰਾਨ ਦੋਸ਼ੀ ਦਵਿੰਦਰ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ ਮਿਰਜਾ ਜਾਨ ਥਾਣਾ ਕਿਲਾ ਲਾਲ ਸਿੰਘ ਬਟਾਲਾ ਮੋਟਰਸਾਈਕਲ ਨੰਬਰ ਪੀ.ਬੀ.58 ਐੱਫ. 2378 ਆਉਂਦਾ ਦਿਖਾਈ ਦਿੱਤੀ। ਪੁਲਸ ਨੇ ਉਕਤ ਵਿਅਕਤੀ ਨੂੰ ਰੋਕ ਕੇ ਜਦੋਂ ਉਸ ਦੇ ਬੈਗ ਦੀ ਤਾਲਾਸ਼ੀ ਲਈ ਤਾਂ ਉਸ ਵਿਚੋਂ 11 ਜਾਅਲੀ ਸਰਟੀਫਿਕੇਟ ਅਤੇ 8 ਜਾਅਲੀ ਮੋਹਰਾਂ ਵੱਖ-ਵੱਖ ਅਥਾਰਟੀ ਦੀਆਂ ਬਰਾਮਦ ਹੋਈਆਂ।
ਪੜ੍ਹੋ ਇਹ ਵੀ ਖ਼ਬਰ: ਪ੍ਰੋਗਰਾਮ ਦੌਰਾਨ ਭੰਗੜਾ ਪਾਉਂਦਿਆਂ ਖ਼ੁਸ਼ੀ ’ਚ ਚਲਾਈ ਗੋਲੀ, ਨੌਜਵਾਨ ਦੀ ਛਾਤੀ ’ਚ ਵੱਜੀ
ਉਕਤ ਚੀਜ਼ਾਂ ਦੇ ਬਾਰੇ ਪੁਲਸ ਨੇ ਜਦੋਂ ਦੋਸ਼ੀ ਤੋਂ ਪੁੱਛਗਿਛ ਕੀਤੀ ਤਾਂ ਉਸ ਨੇ ਮੰਨਿਆ ਕਿ ਉਹ ਬੱਚਿਆਂ ਦੇ ਵੱਖ-ਵੱਖ ਖੇਡਾਂ ਦੇ ਸਰਟੀਫਿਕੇਟ ਜਾਅਲੀ ਤਿਆਰ ਕਰਕੇ ਦਿੰਦਾ ਹੈ। ਇਸੇ ਮਾਮਲੇ ਦੇ ਤਹਿਤ ਪੁਲਸ ਨੇ ਦੋਸ਼ੀ ਨੂੰ ਗ੍ਰਿਫ਼ਤਾਰ ਕਰਕੇ ਮਾਮਲਾ ਦਰਜ ਕਰ ਲਿਆ।