ਸਾਈਕਲ ਰਿਪੇਅਰ ਦੀ ਆਡ਼ ’ਚ ਚਾਈਨਾ ਡੋਰ ਵੇਚਦਾ ਗ੍ਰਿਫਤਾਰ

01/12/2019 6:00:16 AM

ਅੰਮ੍ਰਿਤਸਰ, (ਜ.ਬ)- ਮਨਾਹੀ ਦੇ ਬਾਵਜੂਦ ਖੂਨੀ ਡੋਰ ਵੇਚਣ ਦਾ ਧੰਦਾ ਕਰਨ ਵਾਲਿਆਂ ਖਿਲਾਫ ਜ਼ਿਲਾ ਪੁਲਸ ਵੱਲੋਂ ਵਿੱਢੀ ਮੁਹਿੰਮ ਤਹਿਤ ਥਾਣਾ ਛੇਹਰਟਾ ਦੀ ਪੁਲਸ ਨੇ ਇਕ ਅਜਿਹੇ ਵਿਅਕਤੀ ਨੂੰ ਗ੍ਰਿਫਤਾਰ ਕੀਤਾ, ਜੋ ਸਾਈਕਲ ਰਿਪੇਅਰ ਦੀ ਆਡ਼ ’ਚ ਚਾਈਨਾ ਡੋਰ ਵੇਚਣ ਦਾ ਧੰਦਾ ਕਰ ਰਿਹਾ ਸੀ। ਪ੍ਰੈੱਸ ਮਿਲਣੀ ਦੌਰਾਨ ਖੁਲਾਸਾ ਕਰਦਿਆਂ ਥਾਣਾ ਛੇਹਰਟਾ ਮੁਖੀ ਇੰਸਪੈਕਟਰ ਹਰੀਸ਼ ਬਹਿਲ ਨੇ ਦੱਸਿਆ ਕਿ ਪੁਲਸ ਨੂੰ ਇਤਲਾਹ ਮਿਲੀ ਸੀ ਕਿ ਖੰਡਵਾਲਾ ਚੌਕ ਸਥਿਤ ਦਸਮੇਸ਼ ਸਾਈਕਲ ਵਰਕਸ ਦੀ ਆਡ਼ ’ਚ ਦੁਕਾਨ ਮਾਲਕ ਸੁਖਦੇਵ ਸਿੰਘ ਪੁੱਤਰ ਕ੍ਰਿਪਾਲ ਸਿੰਘ ਮਨਾਹੀਸ਼ੁਦਾ ਚਾਈਨਾ ਡੋਰ ਵੇਚਣ ਦਾ ਧੰਦਾ ਕਰਦਾ ਹੈ। ਗੁਰੂ ਕੀ ਵਡਾਲੀ ਚੌਕੀ ਇੰਚਾਰਜ ਏ. ਐੱਸ. ਆਈ. ਬਲਵਿੰਦਰ ਸਿੰਘ ਦੀ ਟੀਮ ਨੇ ਛਾਪੇਮਾਰੀ ਕਰਦਿਆਂ ਉਕਤ ਮੁਲਜ਼ਮ ਤੋਂ ਕਾਲੇ ਰੋਡ ਛੇਹਰਟਾ ਵਿਖੇ ਇਕ ਦੁਕਾਨ ’ਚ ਬਣਾਏ ਗੋਦਾਮ ’ਚੋਂ 101 ਗੱਟੂ ਚਾਈਨਾ ਡੋਰ ਬਰਾਮਦ ਕਰ ਲਏ। ਪੁਲਸ ਵੱਲੋਂ ਮਾਮਲਾ ਦਰਜ ਕਰ ਕੇ ਮੁੱਢਲੀ ਪੁੱਛਗਿੱਛ ਕੀਤੀ ਜਾ ਰਹੀ ਹੈ।
®ਰਿਮਾਂਡ ਦੌਰਾਨ ਹੋਣਗੇ ਕਈ ਹੋਰ ਖੁਲਾਸੇ: ਪੱਤਰਕਾਰਾਂ ਦੇ ਇਕ ਸਵਾਲ ਦੇ ਜਵਾਬ ’ਚ ਬੋਲਦਿਆਂ ਥਾਣਾ ਛੇਹਰਟਾ ਮੁਖੀ ਇੰਸਪੈਕਟਰ ਹਰੀਸ਼ ਬਹਿਲ ਨੇ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਇਸ ਮੁਲਜ਼ਮ ਨੂੰ ਅਦਾਲਤ ’ਚ ਪੇਸ਼ ਕਰ ਕੇ ਮਿਲੇ ਰਿਮਾਂਡ ਦੌਰਾਨ ਬਾਰੀਕੀ ਨਾਲ ਪੁੱਛਗਿੱਛ ਕੀਤੀ ਜਾਵੇਗੀ ਤੇ ਕਿਹਡ਼ੇ ਟਿਕਾਣਿਆਂ ਤੋਂ ਕਿਸ ਦੇ ਰਾਹੀਂ ਇਹ ਮੁਲਜ਼ਮ ਚਾਈਨਾ ਡੋਰ ਖਰੀਦਦਾ ਸੀ, ਦਾ ਵੀ ਪਤਾ ਲਾਇਆ ਜਾਵੇਗਾ।
ਇਸੇ ਤਰ੍ਹਾਂ ਵੇਰਕਾ ਥਾਣੇ ਦੀ ਪੁਲਸ ਨੇ ਤਲਾਸ਼ੀ ਦੌਰਾਨ ਮਨਾਹੀਸ਼ੁਦਾ ਚਾਈਨਾ ਡੋਰ ਲੈ ਕੇ ਆ ਰਹੇ ਯਾਦਵਿੰਦਰ ਸਿੰਘ ਵਾਸੀ ਗੁਰੂ ਨਾਨਕ ਨਗਰ ਵੇਰਕਾ ਨੂੰ ਗ੍ਰਿਫਤਾਰ ਕੀਤਾ, ਜਿਸ ਤੋਂ ਪੁਲਸ ਨੇ 5 ਗੱਟੂ ਚਾਈਨਾ ਡੋਰ ਬਰਾਮਦ ਕਰ ਕੇ ਮਾਮਲਾ ਦਰਜ ਕਰ ਲਿਆ ਹੈ। ਇਸੇ ਤਰ੍ਹਾਂ ਥਾਣਾ ਛੇਹਰਟਾ ਦੀ ਪੁਲਸ ਨੇ 10 ਗੱਟੂ ਚਾਈਨਾ ਡੋਰ ਸਮੇਤ ਮਨਪ੍ਰੀਤ ਸਿੰਘ ਵਾਸੀ ਹੇਤਰਾਮ ਕਾਲੋਨੀ ਨਰਾਇਣਗਡ਼੍ਹ ਨੂੰ ਗ੍ਰਿਫਤਾਰ ਕਰ ਕੇ ਮਾਮਲਾ ਦਰਜ ਕਰ ਲਿਆ ਹੈ।
ਇਸੇ ਤਰ੍ਹਾਂ ਮੱਤੇਵਾਲ ਥਾਣੇ ਦੀ ਪੁਲਸ ਨੇ ਛਾਪੇਮਾਰੀ ਕਰਦਿਆਂ ਮਨਾਹੀਸ਼ੁਦਾ ਚਾਈਨਾ ਡੋਰ ਸਮੇਤ ਇਕ ਨੌਜਵਾਨ ਨੂੰ ਕਾਬੂ ਕੀਤਾ। ਗ੍ਰਿਫਤਾਰ ਮੁਲਜ਼ਮ ਹਰਮਨਪ੍ਰੀਤ ਸਿੰਘ ਪੁੱਤਰ ਗੁਰਲਾਲਜੀਤ ਸਿੰਘ ਵਾਸੀ ਟਾਹਲੀ ਸਾਹਿਬ ਕੋਲੋਂ 5 ਗੱਟੂ ਚਾਈਨਾ ਡੋਰ ਬਰਾਮਦ ਕਰ ਕੇ ਪੁਲਸ ਨੇ ਮਾਮਲਾ ਦਰਜ ਕਰ ਲਿਆ ਹੈ।
ਅੰਮ੍ਰਿਤਸਰ, (ਸੰਜੀਵ)-ਮਨਾਹੀ ਦੇ ਬਾਵਜੂਦ ਚਾਈਨਾ ਡੋਰ ਵੇਚਣ ਵਾਲੇ ਪਵਨ ਕੁਮਾਰ ਨੂੰ ਥਾਣਾ ਸਦਰ ਦੀ
ਪੁਲਸ ਨੇ ਗ੍ਰਿਫਤਾਰ ਕੀਤਾ, ਜਿਸ ਦੇ ਕਬਜ਼ੇ ’ਚੋਂ 18 ਗੱਟੂ ਬਰਾਮਦ ਹੋਏ। ਪੁਲਸ ਨੇ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


Related News