ਚਾਈਨਾ ਡੋਰ ਮਨੁੱਖ ਅਤੇ ਪੰਛੀਆਂ ਲਈ ਖ਼ਤਰਨਾਕ
Saturday, Nov 23, 2024 - 03:54 PM (IST)
ਤਰਨਤਾਰਨ (ਵਾਲੀਆ)-ਚਾਈਨਾ ਡੋਰ, ਜਿਸ ਨੂੰ ਡ੍ਰੈਗਨ ਡੋਰ ਨਾਲ ਵੀ ਜਾਣਿਆ ਜਾਂਦਾ ਹੈ, ਇਹ ਜਿੱਥੇ ਮਨੁੱਖ ਲਈ ਖ਼ਤਰਨਾਕ ਸਾਬਤ ਹੋ ਰਹੀ ਹੈ, ਉਥੇ ਪਸ਼ੂ, ਪੰਛੀਆਂ ਲਈ ਵੀ ਜਾਨਲੇਵਾ ਸਾਬਤ ਹੋ ਰਹੀ ਹੈ। ਪੰਜਾਬ ਸਰਕਾਰ ਵੱਲੋਂ ਇਸ ਚਾਈਨਾ ਡੋਰ ਨੂੰ ਵੇਚਣ ਅਤੇ ਇਸਦੇ ਇਸਤੇਮਾਲ ’ਤੇ ਪੂਰਨ ਤੌਰ ’ਤੇ ਪਾਬੰਦੀ ਲਗਾਈ ਹੋਈ ਹੈ ਪਰ ਇਸ ਦੇ ਬਾਵਜੂਦ ਇਹ ਚਾਈਨਾ ਡੋਰ ਧੜੱਲੇ ਨਾਲ ਦੁਕਾਨਾਂ ਉਪਰ ਵਿਕ ਰਹੀ ਹੈ ਅਤੇ ਇਸ ਦਾ ਖੁੱਲ੍ਹ ਕੇ ਪ੍ਰਯੋਗ ਹੋ ਰਿਹਾ ਹੈ, ਜਿਸ ਪ੍ਰਤੀ ਪ੍ਰਸ਼ਾਸਨ ਧਿਆਨ ਨਹੀਂ ਦੇ ਰਿਹਾ।
ਇਹ ਵੀ ਪੜ੍ਹੋ- ਕਾਂਗਰਸ ਦੇ ਗੜ੍ਹ 'ਤੇ 'ਆਪ' ਕਬਜ਼ਾ, ਡੇਰਾ ਬਾਬਾ ਨਾਨਕ 'ਚ ਗੁਰਦੀਪ ਸਿੰਘ ਰੰਧਾਵਾ ਜੇਤੂ
ਇਹ ਚਾਈਨਾ ਡੋਰ ਪੰਛੀਆਂ ਦੇ ਪਰਾਂ ਅਤੇ ਪੈਰਾਂ ਵਿਚ ਫਸ ਜਾਂਦੀ ਹੈ, ਜਿਸ ਕਾਰਨ ਪੰਛੀ ਜ਼ਖ਼ਮੀ ਹੋ ਕੇ ਤਾਰਾਂ ਨਾਲ ਲਟਕ ਜਾਂਦੇ ਹਨ ਅਤੇ ਭੁੱਖੇ ਭਾਣੇ ਇਨ੍ਹਾਂ ਪੰਛੀਆਂ ਦੀ ਜਾਨ ਚਲੀ ਜਾਂਦੀ ਹੈ, ਉਥੇ ਕਈ ਵਾਰ ਤੇਜ਼ ਰਫਤਾਰ ਵਾਹਨ ਚਾਲਕ ਇਸ ਦੀ ਲਪੇਟ ਵਿਚ ਆ ਜਾਂਦੇ ਹਨ, ਜਿਸ ਕਾਰਨ ਲੋਕਾਂ ਦੀਆਂ ਕੀਮਤੀ ਜਾਨਾਂ ਜਾਂ ਉਹ ਗੰਭੀਰ ਜ਼ਖ਼ਮੀ ਹੋ ਜਾਂਦੇ ਹਨ।
ਇਹ ਵੀ ਪੜ੍ਹੋ- ਅੰਮ੍ਰਿਤਸਰ ਆਉਣ ਵਾਲਿਆਂ ਲਈ ਅਹਿਮ ਖ਼ਬਰ: 24 ਨਵੰਬਰ ਨੂੰ ਬੰਦ ਰਹੇਗੀ ਇਹ ਸੜਕ
ਇਥੇ ਦੱਸਣਾ ਬਣਦਾ ਹੈ ਕਿ ਇਸ ਡੋਰ ਉਪਰ ਪਾਬੰਦੀ ਹੋਣ ਦੇ ਬਾਵਜੂਦ ਇਸ ਡੋਰ ਨੂੰ ਲੁਕ-ਛੁਪ ਕੇ ਦੁਕਾਨਾਦਾਰਾਂ ਵੱਲੋਂ ਵੇਚਿਆ ਜਾ ਰਿਹਾ ਹੈ, ਜਿਸ ਕਾਰਨ ਹਾਦਸਿਆਂ ਵਿਚ ਵਾਧਾ ਹੋ ਰਿਹਾ ਹੈ। ਇਸ ਮੌਕੇ ਸਮਾਜ ਸੇਵੀ ਸੁਖਵਿੰਦਰ ਅਹਿਦਨ ਅਤੇ ਮੁਨਵਰ ਅਲੀ ਨੇ ਪ੍ਰਸ਼ਾਸਨ ਨੂੰ ਅਪੀਲ ਕੀਤੀ ਕਿ ਇਸ ਖ਼ਤਰਨਾਕ ਡੋਰ ਨੂੰ ਵੇਚਣ ਵਾਲੇ ਲੋਕਾਂ ਖ਼ਿਲਾਫ਼ ਸਖ਼ਤ ਤੋਂ ਸਖਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇ, ਉਥੇ ਬਾਜ਼ਾਰਾਂ ਵਿਚ ਡੋਰਾਂ ਵੇਚਣ ਵਾਲੀਆਂ ਦੁਕਾਨਾਂ ਦੀ ਸਮੇਂ-ਸਮੇਂ ਚੈਕਿੰਗ ਕੀਤੀ ਜਾਵੇ, ਜਿਸ ਨਾਲ ਮਨੁੱਖ ਅਤੇ ਪਸ਼ੂ, ਪੰਛੀ ਇਸ ਤੋਂ ਪ੍ਰਭਾਵਿਤ ਨਾ ਹੋ ਸਕਣ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8