ਸਰਹੱਦ ਨੇੜਿਓਂ ਚੀਨੀ ਡਰੋਨ ਅਤੇ ਹੈਰੋਇਨ ਬਰਾਮਦ

Thursday, Jul 11, 2024 - 04:24 PM (IST)

ਤਰਨਤਾਰਨ (ਰਮਨ)-ਸਰਹੱਦੀ ਇਲਾਕਾ ਖੇਮਕਰਨ ਵਿਖੇ ਇਕ ਚੀਨੀ ਡਰੋਨ ਅਤੇ 474 ਗ੍ਰਾਮ ਹੈਰੋਇਨ ਨੂੰ ਬੀ. ਐੱਸ. ਐੱਫ. ਅਤੇ ਥਾਣਾ ਖੇਮਕਰਨ ਦੀ ਪੁਲਸ ਵੱਲੋਂ ਬਰਾਮਦ ਕੀਤੇ ਜਾਣ ਦਾ ਸਮਾਚਾਰ ਮਿਲਿਆ ਹੈ। ਜਾਣਕਾਰੀ ਦਿੰਦੇ ਹੋਏ ਡੀ. ਐੱਸ. ਪੀ. ਭਿੱਖੀਵਿੰਡ ਪ੍ਰੀਤ ਇੰਦਰ ਸਿੰਘ ਨੇ ਦੱਸਿਆ ਕਿ ਬੁੱਧਵਾਰ ਬੀ. ਐੱਸ. ਐੱਫ. ਦੀ 101 ਬਟਾਲੀਅਨ ਅਤੇ ਥਾਣਾ ਖੇਮਕਰਨ ਦੀ ਪੁਲਸ ਵੱਲੋਂ ਚਲਾਏ ਗਏ ਸਾਂਝੇ ਆਪ੍ਰੇਸ਼ਨ ਦੌਰਾਨ ਬੋਹੜ ਸਿੰਘ ਵਾਸੀ ਖੇਮਕਰਨ ਦੇ ਖੇਤਾਂ ’ਚ ਡਿੱਗੇ ਹੋਏ ਇਕ ਚੀਨੀ ਡਰੋਨ ਅਤੇ 474 ਗ੍ਰਾਮ ਹੈਰੋਇਨ ਨੂੰ ਬਰਾਮਦ ਕੀਤਾ ਗਿਆ ਹੈ। ਇਸ ਸਬੰਧੀ ਥਾਣਾ ਖੇਮਕਰਨ ਵਿਖੇ ਅਣਪਛਾਤੇ ਵਿਅਕਤੀ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News