ਸਰਹੱਦ ਨੇੜਿਓਂ ਫਿਰ ਬਰਾਮਦ ਹੋਇਆ ਚੀਨੀ ਡਰੋਨ
Saturday, Dec 30, 2023 - 11:51 AM (IST)
ਤਰਨਤਾਰਨ (ਰਮਨ)-ਗੁਆਂਢੀ ਦੇਸ਼ ਪਾਕਿਸਤਾਨ, ਭਾਰਤ ਦਾ ਮਾਹੌਲ ਖ਼ਰਾਬ ਕਰਨ ਦੇ ਮਕਸਦ ਨਾਲ ਆਏ ਦਿਨ ਡਰੋਨ ਰਾਹੀਂ ਹੈਰੋਇਨ ਦੀਆਂ ਖੇਪਾਂ ਅਤੇ ਹੋਰ ਸਾਮਾਨ ਭੇਜਣ ਤੋਂ ਬਾਜ਼ ਨਹੀਂ ਆ ਰਿਹਾ ਹੈ ਪਰ ਸਰਹੱਦ ’ਤੇ ਤਾਇਨਾਤ ਬੀ. ਐੱਸ. ਐੱਫ. ਅਤੇ ਪੰਜਾਬ ਪੁਲਸ ਦੀ ਸਖ਼ਤ ਕਾਰਵਾਈ ਪਾਕਿਸਤਾਨੀ ਮਨਸੂਬਿਆਂ ਨੂੰ ਕਾਮਯਾਬ ਹੋਣ ਤੋਂ ਰੋਕਣ ’ਚ ਅਹਿਮ ਭੂਮਿਕਾ ਨਿਭਾਅ ਰਹੀ ਹੈ। ਇਸ ਦੀ ਇਕ ਤਾਜ਼ਾ ਮਿਸਾਲ ਉਸ ਵੇਲੇ ਮਿਲੀ, ਜਦੋਂ ਜ਼ਿਲ੍ਹੇ ਅਧੀਨ ਆਉਂਦੀ ਭਾਰਤ-ਪਾਕਿ ਸਰਹੱਦ ਨੇੜਿਓਂ ਇਕ ਚੀਨੀ ਡਰੋਨ ਨੂੰ ਬਰਾਮਦ ਕਰ ਲਿਆ ਗਿਆ।
ਇਹ ਵੀ ਪੜ੍ਹੋ : ਇਨਸਾਨੀਅਤ ਸ਼ਰਮਸਾਰ: ਮਾਲਕਣ ਕੁੜੀ ਨਾਲ 2 ਸਾਲਾਂ ਤੋਂ ਢਾਉਂਦੀ ਰਹੀ ਤਸ਼ੱਦਦ, ਹੈਰਾਨ ਕਰੇਗਾ ਪੂਰਾ ਮਾਮਲਾ
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡੀ. ਐੱਸ. ਪੀ. ਸਬ-ਡਵੀਜ਼ਨ ਭਿੱਖੀਵਿੰਡ ਪ੍ਰੀਤਇੰਦਰ ਸਿੰਘ ਨੇ ਦੱਸਿਆ ਕਿ ਸ਼ੁੱਕਰਵਾਰ ਇਕ ਸੂਚਨਾ ਦੇ ਆਧਾਰ ’ਤੇ ਬੀ. ਐੱਸ. ਐੱਫ. ਅਤੇ ਥਾਣਾ ਖਾਲੜਾ ਦੀ ਪੁਲਸ ਵੱਲੋਂ ਸਰਹੱਦ ਨਜ਼ਦੀਕ ਮੌਜੂਦ ਪਿੰਡ ਰਾਜੋਕੇ ਵਿਖੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਗਈ। ਇਸ ਦੌਰਾਨ ਮੱਸਾ ਸਿੰਘ ਪੁੱਤਰ ਕਪੂਰ ਸਿੰਘ ਵਾਸੀ ਪਲੋ ਪੱਤੀ ਰਾਜੋਕੇ ਦੇ ਖ਼ੇਤਾਂ ’ਚੋਂ ਇਕ ਚੀਨੀ ਡਰੋਨ ਬਰਾਮਦ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਸਬੰਧੀ ਅਣਪਛਾਤੇ ਵਿਅਕਤੀ ਖ਼ਿਲਾਫ਼ ਥਾਣਾ ਖਾਲੜਾ ਵਿਖੇ ਮਾਮਲਾ ਦਰਜ ਕਰਦੇ ਹੋਏ ਇਲਾਕੇ ’ਚ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਤਰਨਤਾਰਨ ਵਿਖੇ ਸੰਘਣੀ ਧੁੰਦ ਦੀ ਲਪੇਟ 'ਚ ਆਈ ਸਵਾਰੀਆਂ ਨਾਲ ਭਰੀ ਬੱਸ, ਪਿਆ ਚੀਕ-ਚਿਹਾੜਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8